28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ ਅਕਾਲੀ-ਭਾਜਪਾ ਗੱਠਜੋੜ ਦੀ ਪਹਿਲੀ ਤਰਜ਼ੀਹ-ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਮੁੜ ਹੋਇਆ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਇਕ ਅਹਿਮ ਘਟਨਾਕ੍ਰਮ ਹੈ, ਜਿਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਤਸਵੀਰ ਵਿਚ ਨਵਾਂ ਮੋੜ ਆਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਪੰਜਾਬ, ਪੰਜਾਬੀਅਤ, ਕਿਸਾਨੀ ਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਕੀਤੇ ਸੰਘਰਸ਼ਾਂ ਨਾਲ ਜੁੜਿਆ ਹੋਇਆ ਹੈ।

ਅਜੀਤ ਡੈਸਕ 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਮੁੜ ਹੋਇਆ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਇਕ ਅਹਿਮ ਘਟਨਾਕ੍ਰਮ ਹੈ, ਜਿਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਤਸਵੀਰ ਵਿਚ ਨਵਾਂ ਮੋੜ ਆਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਪੰਜਾਬ, ਪੰਜਾਬੀਅਤ, ਕਿਸਾਨੀ ਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਕੀਤੇ ਸੰਘਰਸ਼ਾਂ ਨਾਲ ਜੁੜਿਆ ਹੋਇਆ ਹੈ। ਪਾਰਟੀ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਦੌਰਾਨ ਵੀ ਪੰਜਾਬ ਦੇ ਹਿੱਤਾਂ, ਕਿਸਾਨਾਂ ਦੀਆਂ ਮੰਗਾਂ, ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਸਭ ਤੋਂ ਵੱਧ ਤਰਜ਼ੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸੰਕਟ, ਵਪਾਰ ਵਿਚ ਮੰਦੀ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਲਾਇਨ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਸਿਰਫ਼ ਸਿਆਸੀ ਗੱਠਜੋੜ ਕਰਨਾ ਹੀ ਕਾਫ਼ੀ ਨਹੀਂ, ਸਗੋਂ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਠੋਸ ਨੀਤੀਆਂ ਅਤੇ ਸਮਾਂਬੱਧ ਯੋਜਨਾਵਾਂ ਬਣਾਉਣ ਦੀ ਲੋੜ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਜ਼ਿਲ੍ਹਾ ਜਾਗ੍ਰਿਤੀ ਅਭਿਆਨ ਮੰਚ ਨੇ ਲੱਡੂ ਵੰਡੇ ਅਗਲੀ ਖ਼ਬਰ ਆਰ.ਈ.ਸੀ. ਟੀਮ ਵਲੋਂ ਪ੍ਰੋਜੈਕਟ ਊਰਜਾ ਅਧੀਨ ਚਾਰ ਜ਼ਿਲ੍ਹਿਆਂ ਦੇ 120 ਪਿੰਡਾਂ ’ਚ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।