28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੈਨਸ਼ਨਰ ਐਸੋਸੀਏਸ਼ਨ ਵਲੋਂ ਡਿਜੀਟਲ ਸਵੈ ਗਣਨਾ 2027 ਮੁਕੰਮਲ ਕਰਨ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਪੈਨਸ਼ਨਰ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਜੀਟਲ ਸਵੈ ਗਣਨਾ 2027 ਸੰਬੰਧੀ ਜਾਣਕਾਰੀ ਦੇਣ ਅਤੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਫ਼ੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਪਰਵੀਨ ਕੁਮਾਰ ਸ਼ਰਮਾ ਅਤੇ ਨਵੀਨ ਕੁਮਾਰ ਡੂਮੜਾ ਨੇ ਵਿਦਿਆਰਥੀਆਂ ਨੂੰ ਡਿਜੀਟਲ ਸਵੈ ਗਣਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।

ਮੀਟਿੰਗ ਦੌਰਾਨ ਮੌਜੂਦ ਫ਼ੀਲਡ ਟਰੇਨਰ ਅਤੇ ਪੈਨਸ਼ਨਰਜ਼। 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਪੈਨਸ਼ਨਰ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਜੀਟਲ ਸਵੈ ਗਣਨਾ 2027 ਸੰਬੰਧੀ ਜਾਣਕਾਰੀ ਦੇਣ ਅਤੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਫ਼ੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਪਰਵੀਨ ਕੁਮਾਰ ਸ਼ਰਮਾ ਅਤੇ ਨਵੀਨ ਕੁਮਾਰ ਡੂਮੜਾ ਨੇ ਵਿਦਿਆਰਥੀਆਂ ਨੂੰ ਡਿਜੀਟਲ ਸਵੈ ਗਣਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਡਿਜੀਟਲ ਸਵੈ ਗਣਨਾ 30 ਨਵੰਬਰ 2026 ਤੱਕ ਆਨਲਾਈਨ ਪੋਰਟਲ ’ਤੇ ਹੋ ਰਹੀ ਹੈ। ਇਸ ਰਾਹੀਂ ਦੇਸ਼ ਦੀ ਆਬਾਦੀ ਨਾਲ ਸੰਬੰਧਿਤ ਅਹਿਮ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਪਹਿਲੀ ਵਾਰ ਮਰਦਮਸ਼ੁਮਾਰੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਜਾ ਰਹੀ ਹੈ। ਇਹ ਮੀਟਿੰਗ ਪ੍ਰਧਾਨ ਕਰਮਜੀਤ ਸ਼ਰਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ, ਸੁਖਮੰਦਰ ਸਿੰਘ ਬੇਦੀ, ਕੁਲਦੀਪ ਸਿੰਘ ਬਰਾੜ, ਚੌਧਰੀ ਬਲਬੀਰ ਸਿੰਘ, ਪ੍ਰਿੰਸੀਪਲ ਜਸਵੰਤ ਸਿੰਘ ਬਰਾੜ, ਓਮ ਪ੍ਰਕਾਸ਼, ਬਲਜੀਤ ਸਿੰਘ ਅਰੋੜਾ, ਪ੍ਰਿੰਸੀਪਲ ਭਾਰਤ ਭੂਸ਼ਣ ਵੱਧਵਾ, ਕਰਮ ਸਿੰਘ, ਕਾਕਾ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਮਨਪ੍ਰੀਤ ਕੌਰ ਮੰਡ ਬ੍ਰਿਟਿਸ਼ ਕੋਲੰਬੀਆ ਸੂਬਾਈ ਅਦਾਲਤ ਦੀ ਜੱਜ ਬਣੀ ਅਗਲੀ ਖ਼ਬਰ ਸੰਤ ਬਾਬਾ ਗੁਰਮੁਖ ਸਿੰਘ ਪਬਲਿਕ ਸਕੂਲ ਵਿਖੇ ਸਵੈ ਜਨਗਣਨਾ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।