03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਫਗਵਾੜਾ ’ਚ ਡਰੋਨ ਸ਼ੋਅ ਕਰਵਾਇਆ

ਫਗਵਾੜਾ, 2 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਫਗਵਾੜਾ ਵਲੋਂ ਅੱਜ ਦਿਹਾਤੀ ਹਲਕਾ ਇੰਚਾਰਜ ਸਰਦਾਰ ਰਜਿੰਦਰ ਸਿੰਘ ਚੰਦੀ ਅਤੇ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਫਗਵਾੜਾ ਸਬ-ਡਵੀਜ਼ਨ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਲੱਗ ਰਹੇ ਅਣਐਲਾਨੇ ਘਰੇਲੂ ਬਿਜਲੀ ਕੱਟਾਂ ਅਤੇ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਅਕਾਲੀ ਆਗੂਆਂ ਵਲੋਂ ਐਸ. ਡੀ.

ਅਜੀਤ ਡੈਸਕ 03-09-2026
ਫਗਵਾੜਾ, 2 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਫਗਵਾੜਾ ਵਲੋਂ ਅੱਜ ਦਿਹਾਤੀ ਹਲਕਾ ਇੰਚਾਰਜ ਸਰਦਾਰ ਰਜਿੰਦਰ ਸਿੰਘ ਚੰਦੀ ਅਤੇ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਫਗਵਾੜਾ ਸਬ-ਡਵੀਜ਼ਨ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਲੱਗ ਰਹੇ ਅਣਐਲਾਨੇ ਘਰੇਲੂ ਬਿਜਲੀ ਕੱਟਾਂ ਅਤੇ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਅਕਾਲੀ ਆਗੂਆਂ ਵਲੋਂ ਐਸ.ਡੀ.ਐਮ. ਫਗਵਾੜਾ ਅਤੇ ਪਾਵਰਕਾਮ ਦੇ ਐਕਸ.ਈ.ਐਨ. ਹਰਦੀਪ ਕੁਮਾਰ ਨੂੰ ਮੰਗ ਪੱਤਰ ਦਿੰਦਿਆਂ ਬਿਜਲੀ ਸਪਲਾਈ ਵਿਚ ਸੁਧਾਰ ਕਰਨ ਦੀ ਮੰਗ ਕੀਤੀ ਗਈ | ਇਸ ਤੋਂ ਪਹਿਲਾਂ ਅਕਾਲੀ ਆਗੂਆਂ ਨੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਮੀਟਿੰਗ ਕਰਕੇ ਅਣ ਐਲਾਨੇ ਬਿਜਲੀ ਕੱਟਾਂ ਪ੍ਰਤੀ ਡੂੰਘੇ ਰੋਸ ਦਾ ਪ੍ਰਗਟਾਵਾ ਕੀਤਾ | ਰਾਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਕਿਸਾਨਾਂ ਦੀ ਮੁੱਖ ਫ਼ਸਲ ਝੋਨਾ ਹੈ ਅਤੇ ਇਸ ਸਮੇਂ ਫ਼ਸਲ ਨਿਸਰ ਰਹੀ ਹੈ ਅਤੇ ਝੋਨੇ ਨੂੰ ਪਾਣੀ ਦੀ ਸਖ਼ਤ ਜ਼ਰੂਰਤ ਹੈ ਪਰ ਪਿਛਲੇ ਕੁੱਝ ਦਿਨਾਂ ਤੋਂ ਇਲਾਕੇ ਦੇ ਕਿਸਾਨਾਂ ਨੂੰ ਪ੍ਰਤੀ ਦਿਨ ਨਾ ਮਾਤਰ 3 ਤੋਂ 4 ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ | ਇਸ ਕਾਰਨ ਕਿਸਾਨਾਂ ਵੱਲੋਂ ਪੁੱਤਰਾਂ ਵਾਂਗ ਪਾਲੀ ਫ਼ਸਲ ਸੁੱਕਣ ਦੀ ਕਗਾਰ ‘ਤੇ ਹੈ ਅਤੇ ਫ਼ਸਲ ਦੇ ਝਾੜ ਵਿਚ ਕਮੀ ਆਉਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਮੀਟਿੰਗ ਉਪਰੰਤ ਅਕਾਲੀ ਆਗੂ ਬੰਗਾ ਰੋਡ ਸਥਿਤ ਐਕਸ.ਈ.ਐਨ. ਦਫ਼ਤਰ ਪੁੱਜੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਐਕਸ.ਈ.ਐਨ. ਹਰਦੀਪ ਕੁਮਾਰ ਨੂੰ ਮੰਗ ਪੱਤਰ ਦਿੱਤਾ | ਇਸੇ ਤਰ੍ਹਾਂ ਤਹਿਸੀਲ ਫਗਵਾੜਾ ਵਿਖੇ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਦੇ ਨਾਮ ਵੀ ਇੱਕ ਮੰਗ ਪੱਤਰ ਦਿੱਤਾ ਗਿਆ | ਅਕਾਲੀ ਆਗੂਆਂ ਤੋਂ ਇਲਾਵਾ ਆਮ ਲੋਕਾਂ ਵਲੋਂ ਵੀ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਕਾਰਗੁਜ਼ਾਰੀ ਪ੍ਰਤੀ ਰੋਸ ਪ੍ਰਗਟਾਇਆ ਗਿਆ | ਬੁਲਾਰਿਆਂ ਨੇ ਕਿਹਾ ਕਿ ਬਿਜਲੀ ਦੇ ਅਣ-ਐਲਾਨੇ ਕੱਟ ਬੰਦ ਕੀਤੇ ਜਾਣ ਅਤੇ ਕਿਸਾਨਾਂ ਨੂੰ ਨਿਰਵਿਘਨ ਅਤੇ ਨਿਰਧਾਰਤ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਜ਼ੋਰਦਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਬਿੰਦਰ ਸਿੰਘ ਰਾਵਲਪਿੰਡੀ, ਗੁਰਦੀਪ ਸਿੰਘ ਮਾਣਕ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਮੰਗੀ, ਬਲਜਿੰਦਰ ਸਿੰਘ ਫ਼ਤਿਹਗੜ੍ਹ , ਹਰਦੀਪ ਸਿੰਘ ਦੀਪਾ, ਬਲਜੀਤ ਸਿੰਘ ਬਾਜਵਾ, ਰਣਜੀਤ ਸਿੰਘ ਜੀਤੀ, ਸਤਪਾਲ ਸਿੰਘ ਕਿਸ਼ਨਪੁਰ, ਜਸਬੀਰ ਸਿੰਘ ਬਲਾਕ ਸੰਮਤੀ ਮੈਂਬਰ, ਸਤਨਾਮ ਸਿੰਘ ਰਾਣੀਪੁਰ, ਲਖਵਿੰਦਰ ਸਿੰਘ ਰਾਣੀਪੁਰ, ਸੁਰਿੰਦਰ ਰਾਵਲਪਿੰਡੀ, ਇੰਦਰਜੀਤ ਸਿੰਘ ਡੂਮੇਲੀ, ਨਿਰਵੈਰ ਸਿੰਘ ਸੰਨੀ ਵਾਹਦ, ਗੁਰਮਿੰਦਰ ਸਿੰਘ ਪਾਸ਼ਟ, ਹਰਵਿੰਦਰ ਸਿੰਘ ਵਾਲੀਆ, ਅਵਤਾਰ ਸਿੰਘ ਭੁੰਗਰਨੀ, ਸਾਬਕਾ ਕੌਂਸਲਰ ਸਰਬਜੀਤ ਕੌਰ, ਝਿਰਮਲ ਸਿੰਘ, ਕੁਲਵਿੰਦਰ ਸਿੰਘ ਕਿੰਦਾ ਸਾਬਕਾ ਕੌਂਸਲਰ, ਬਲਜਿੰਦਰ ਸਿੰਘ ਠੇਕੇਦਾਰ ਸਾਬਕਾ ਕੌਂਸਲਰ, ਸਰਬਜੀਤ ਸਿੰਘ ਕਾਕਾ, ਪਰਮਜੀਤ ਸਿੰਘ ਆਜ਼ਾਦ, ਸੁਖਦੀਪ ਸਿੰਘ ਵਾਲੀਆ, ਅਕਾਸ਼ਦੀਪ ਸਿੰਘ ਪਾਹਵਾ, ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਜਰਨੈਲ ਸਿੰਘ ਜੈਲਾ, ਨਿਰਮਲ ਸਿੰਘ ਲੱਖਪੁਰ, ਸੁਰਿੰਦਰ ਸਿੰਘ ਜੇ.ਈ ., ਸੁਲੇਮਾਨ ਸਿੰਘ, ਬਲਦੇਵ ਸਿੰਘ ਬਬੇਲੀ, ਕੁੰਦਨ ਸਿੰਘ ਬਬੇਲੀ, ਗਿਆਨ ਸਿੰਘ ਦੁੱਗ, ਅਮਰਜੀਤ ਸਿੰਘ ਮਾਣਕ, ਜਸਵਿੰਦਰ ਸਿੰਘ ਭਗਤਪੁਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਸਾਰੇ ਸਕੂਲਾਂ ਨੂੰ ਸਫ਼ਾਈ ਸੇਵਕ ਅਤੇ ਸਫ਼ਾਈ ਲਈ ਲੋੜੀਂਦੇ ਫੰਡ ਜਾਰੀ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਦਿੱਵਿਆ ਜਯੋਤੀ ਜਾਗਿ੍ਤੀ ਸੰਸਥਾਨ ਦਾ ਵੱਖ-ਵੱਖ ਖੇਤਰਾਂ ’ਚ ਸ਼ਾਨਦਾਰ ਸੇਵਾਵਾਂ ਲਈ ਡੀ.ਸੀ. ਵਲੋਂ ਪ੍ਰਸੰਸਾ ਪੁਰਸਕਾਰ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।