ਚਾਚੋਕੀ ਨੇੜੇ ਨਾਲੇ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਫਗਵਾੜਾ, 3 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਚਾਚੋਕੀ ਨਜ਼ਦੀਕ ਸਥਿਤ ਪੈਟਰੋਲ ਪੰਪ ਨੇੜੇ ਮੇਨ ਹਾਈਵੇ ਨਾਲ ਲੱਗਦੀ ਸਰਵਿਸ ਰੋਡ ਦੇ ਕਿਨਾਰੇ ਬਣੇ ਨਾਲੇ ’ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਲਾਸ਼ ਮਿਲਣ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਤੋਂ ਬਾਅਦ ਲੋਕਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਚਿਰੰਜੀ ਲਾਲ ਨੇ ਦੱਸਿਆ ਕਿ ਅੱਜ ਸਵੇਰੇ ਇੱਕ ਵਿਅਕਤੀ ਆਪਣੇ ਕੁੱਤੇ ਨੂੰ ਘੁੰਮਾ ਰਿਹਾ ਸੀ | ਇਸ ਦੌਰਾਨ ਉਸ ਨੂੰ ਕਾਫ਼ੀ ਬਦਬੂ ਮਹਿਸੂਸ ਹੋਈ | ਜਦੋਂ ਉਸ ਨੇ ਅੱਗੇ ਜਾ ਕੇ ਦੇਖਿਆ ਤਾਂ ਇੱਕ ਵਿਅਕਤੀ ਦੀ ਲਾਸ਼ ਨਾਲੇ ‘ਚ ਪਈ ਹੋਈ ਸੀ | ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਲਾਸ਼ ਦੀ ਹਾਲਤ ਨੂੰ ਦੇਖਦਿਆਂ ਅਜਿਹਾ ਲੱਗ ਰਿਹਾ ਹੈ ਕਿ ਮਿ੍ਤਕ ਵਿਅਕਤੀ ਪਿਛਲੇ ਕਰੀਬ ਤਿੰਨ ਤੋਂ ਚਾਰ ਦਿਨਾਂ ਤੋਂ ਉੱਥੇ ਪਿਆ ਹੋ ਸਕਦਾ ਹੈ | ਘਟਨਾ ਦੀ ਸੂਚਨਾ ਮਿਲਦੇ ਸਾਰ ਥਾਣੇਦਾਰ ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ | ਪੁਲਿਸ ਮੁਤਾਬਿਕ ਮਿ੍ਤਕ ਵਿਅਕਤੀ ਦੀ ਫ਼ਿਲਹਾਲ ਕੋਈ ਪਛਾਣ ਨਹੀਂ ਹੋ ਸਕੀ | ਮਿ੍ਤਕ ਦੀ ਪਛਾਣ ਤੇ ਮੌਤ ਦੇ ਅਸਲ ਕਾਰਨਾਂ ਸਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ | ਇਸੇ ਦੌਰਾਨ ਇੱਕ ਹੋਰ ਘਟਨਾ ਵਿਚ ਦੁਪਹਿਰ ਦੇ ਸਮੇਂ ਅਰਬਨ ਅਸਟੇਟ ਇਲਾਕੇ ਨੇੜਿਓਾ ਵੀ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤਾਂ ’ਚ ਮਿਲੀ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਮਿ੍ਤਕ ਵਿਅਕਤੀਆਂ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ ਹੈ | ਐਸ. ਪੀ.
ਫਗਵਾੜਾ, 3 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਚਾਚੋਕੀ ਨਜ਼ਦੀਕ ਸਥਿਤ ਪੈਟਰੋਲ ਪੰਪ ਨੇੜੇ ਮੇਨ ਹਾਈਵੇ ਨਾਲ ਲੱਗਦੀ ਸਰਵਿਸ ਰੋਡ ਦੇ ਕਿਨਾਰੇ ਬਣੇ ਨਾਲੇ ’ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਲਾਸ਼ ਮਿਲਣ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਤੋਂ ਬਾਅਦ ਲੋਕਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਚਿਰੰਜੀ ਲਾਲ ਨੇ ਦੱਸਿਆ ਕਿ ਅੱਜ ਸਵੇਰੇ ਇੱਕ ਵਿਅਕਤੀ ਆਪਣੇ ਕੁੱਤੇ ਨੂੰ ਘੁੰਮਾ ਰਿਹਾ ਸੀ | ਇਸ ਦੌਰਾਨ ਉਸ ਨੂੰ ਕਾਫ਼ੀ ਬਦਬੂ ਮਹਿਸੂਸ ਹੋਈ | ਜਦੋਂ ਉਸ ਨੇ ਅੱਗੇ ਜਾ ਕੇ ਦੇਖਿਆ ਤਾਂ ਇੱਕ ਵਿਅਕਤੀ ਦੀ ਲਾਸ਼ ਨਾਲੇ ‘ਚ ਪਈ ਹੋਈ ਸੀ | ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਲਾਸ਼ ਦੀ ਹਾਲਤ ਨੂੰ ਦੇਖਦਿਆਂ ਅਜਿਹਾ ਲੱਗ ਰਿਹਾ ਹੈ ਕਿ ਮਿ੍ਤਕ ਵਿਅਕਤੀ ਪਿਛਲੇ ਕਰੀਬ ਤਿੰਨ ਤੋਂ ਚਾਰ ਦਿਨਾਂ ਤੋਂ ਉੱਥੇ ਪਿਆ ਹੋ ਸਕਦਾ ਹੈ | ਘਟਨਾ ਦੀ ਸੂਚਨਾ ਮਿਲਦੇ ਸਾਰ ਥਾਣੇਦਾਰ ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ | ਪੁਲਿਸ ਮੁਤਾਬਿਕ ਮਿ੍ਤਕ ਵਿਅਕਤੀ ਦੀ ਫ਼ਿਲਹਾਲ ਕੋਈ ਪਛਾਣ ਨਹੀਂ ਹੋ ਸਕੀ | ਮਿ੍ਤਕ ਦੀ ਪਛਾਣ ਤੇ ਮੌਤ ਦੇ ਅਸਲ ਕਾਰਨਾਂ ਸਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ | ਇਸੇ ਦੌਰਾਨ ਇੱਕ ਹੋਰ ਘਟਨਾ ਵਿਚ ਦੁਪਹਿਰ ਦੇ ਸਮੇਂ ਅਰਬਨ ਅਸਟੇਟ ਇਲਾਕੇ ਨੇੜਿਓਾ ਵੀ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤਾਂ ’ਚ ਮਿਲੀ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਮਿ੍ਤਕ ਵਿਅਕਤੀਆਂ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ ਹੈ | ਐਸ.ਪੀ. ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ |