05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ’ਚ ਜਨਮ ਅਸ਼ਟਮੀ ਮਨਾਈ

ਫਗਵਾੜਾ, 4 ਸਤੰਬਰ (ਹਰਜੋਤ ਸਿੰਘ ਚਾਨਾ)- ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ ‘ਚ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਪ੍ਰਾਇਮਰੀ ਵਿੰਗ ਦੀ ਕੋਆਰਡੀਨੇਟਰ ਮੈਡਮ ਪੂਨਮ ਭਾਰਦਵਾਜ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ‘ਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਨੰਨ੍ਹੇ ਬੱਚਿਆਂ ਨੇ ਬਾਲ ਕਿ੍ਸ਼ਨ ਦੀਆਂ ਨਟਖਟ ਅਦਾਵਾਂ ਤੇ ਵੱਖ-ਵੱਖ ਲੀਲਾਵਾਂ ਨਾਲ ਸਬੰਧਿਤ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ | ਵਿਦਿਆਰਥੀਆਂ ਨੇ ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਭਗਵਾਨ ਸ੍ਰੀ ਕਿ੍ਸ਼ਨ ਦੇ ਜੀਵਨ ਤੇ ਉਨ੍ਹਾਂ ਦੇ ਸੰਦੇਸ਼ ਤੋਂ ਵੀ ਜਾਣੂ ਕਰਵਾਇਆ | ਬੱਚਿਆਂ ਲਈ ਸ੍ਰੀ ਕਿ੍ਸ਼ਨ ਦੇ ਜੀਵਨ ਤੇ ਸ਼ਖ਼ਸੀਅਤ ‘ਤੇ ਆਧਾਰਿਤ ਫੈਂਸੀ ਡਰੈੱਸ ਮੁਕਾਬਲਾ ਵੀ ਕਰਵਾਇਆ ਗਿਆ | ਸਕੂਲ ਦੇ ਵਾਈਸ ਪਿ੍ੰਸੀਪਲ ਜਗਪਾਲ ਸਿੰਘ ਨੇ ਕਿਹਾ ਕਿ ਭਗਵਾਨ ਸ੍ਰੀ ਕਿ੍ਸ਼ਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹਨ ਤੇ ਉਨ੍ਹਾਂ ਵੱਲੋਂ ਦਿੱਤਾ ਕਰਮਯੋਗ ਦਾ ਸੰਦੇਸ਼ ਅੱਜ ਵੀ ਮਨੁੱਖਤਾ ਲਈ ਮਾਰਗਦਰਸ਼ਨ ਕਰਦਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ, ਸਕੱਤਰ ਲਲਿਤ ਜੈਨ ਤੇ ਖ਼ਜ਼ਾਨਚੀ ਅਜੀਤ ਜੈਨ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਪ੍ਰਧਾਨ ਸਤੀਸ਼ ਜੈਨ ਨੇ ਕਿਹਾ ਕਿ ਸ੍ਰੀ ਕਿ੍ਸ਼ਨ ਕਰਮਯੋਗ, ਪ੍ਰੇਮ ਤੇ ਦਇਆ ਦੇ ਪ੍ਰਤੀਕ ਹਨ ਤੇ ਸ੍ਰੀਮਦ ਭਗਵਦ ਗੀਤਾ ਦਾ ਉਨ੍ਹਾਂ ਦਾ ਅਮਰ ਸੰਦੇਸ਼ ਅੱਜ ਵੀ ਮਨੁੱਖੀ ਜੀਵਨ ਦਾ ਮਾਰਗਦਰਸ਼ਨ ਕਰਦਾ ਹੈ |

ਅਜੀਤ ਡੈਸਕ 05-09-2026

ਪਿਛਲੀ ਖ਼ਬਰ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਪਿੰਡ ਢੁੱਡੀਆਂਵਾਲ ਵਿਖੇ ਸਮਾਗਮ ਕਰਵਾਏ ਅਗਲੀ ਖ਼ਬਰ ਨਡਾਲਾ ਕਾਲਜ ਦੀ ਤੀਸਰੀ ਵਿਦਿਆਰਥਣ ਆਈ ਯੂਨੀਵਰਸਿਟੀ ਮੈਰਿਟ ਲਿਸਟ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।