ਪੰਜਾਬੀ ਲੋਕ ਕਲਾਵਾਂ ਅਤੇ ਸਮਾਜ ਚੇਤਨਾ ਮੰਚ ਪੰਜਾਬ ਵਲੋਂ ਨਾਮਵਰ ਅਤੇ ਮਿਹਨਤੀ ਅਧਿਆਪਕਾਂ ਦਾ ਸਨਮਾਨ
ਅਧਿਆਪਕ ਸਮਾਜ ਦੇ ਸਿਰਜਣਹਾਰੇ ਹੁੰਦੇ ਹਨ-ਬੀਰ ਸਿੰਘ
ਕਪੂਰਥਲਾ, 5 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ’ਚ ਅਧਿਆਪਕ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਰੋਲ ਪਲੇਅ ਤੋਂ ਇਲਾਵਾ ਅਧਿਆਪਕਾਂ ਦੀ ਸਮਾਜ ਦੇ ਨਿਰਮਾਣ ਵਿਚ ਭੂਮਿਕਾ ਨੂੰ ਉਜਾਗਰ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਮਨੋਰੰਜਕ ਖੇਡਾਂ, ਡਾਂਸ ਤੇ ਇਸੇ ਤਰ੍ਹਾਂ ਦੀ ਹੋਰ ਗਤੀਵਿਧੀਆਂ ਵਿਚ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਜ਼ਿੰਮੇਵਾਰੀ ਦੀ ਭਾਵਨਾ ਸਬੰਧੀ ਸਹੁੰ ਚੁੱਕੀ | ਇਸ ਮੌਕੇ 12ਵੀਂ, ਮੈਡੀਕਲ, ਨਾਨ ਮੈਡੀਕਲ, ਕਾਮਰਸ ਤੇ ਆਰਟਸ ਵਿਸ਼ੇ ਦੇ ਵਿਦਿਆਰਥੀਆਂ ਨੇ ਪੂਰਾ ਦਿਨ ਵੱਖ-ਵੱਖ ਕਲਾਸਾਂ ਵਿਚ ਜਾ ਕੇ ਅਧਿਆਪਕਾਂ ਦੀ ਭੂਮਿਕਾ ਨਿਭਾਕੇ ਆਪਣੀ ਪ੍ਰਤਿਭਾ ਤੇ ਆਤਮਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਮਾਤਾਂ ਲਗਾਕੇ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਫਰਜ਼ਾਂ, ਜ਼ਿੰਮੇਵਾਰੀਆਂ ਤੇ ਚੁਣੌਤੀਆਂ ਨੂੰ ਸਮਝਣ ਦਾ ਅਨੁਭਵ ਵੀ ਪ੍ਰਾਪਤ ਕੀਤਾ | ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੱਤਰ ਰਾਜਬੀਰ ਕੌਰ ਤੇ ਪਿ੍ੰਸੀਪਲ ਸਪਨਾ ਚੱਢਾ ਨੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇੰਜ.
ਕਪੂਰਥਲਾ, 5 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ’ਚ ਅਧਿਆਪਕ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਰੋਲ ਪਲੇਅ ਤੋਂ ਇਲਾਵਾ ਅਧਿਆਪਕਾਂ ਦੀ ਸਮਾਜ ਦੇ ਨਿਰਮਾਣ ਵਿਚ ਭੂਮਿਕਾ ਨੂੰ ਉਜਾਗਰ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਮਨੋਰੰਜਕ ਖੇਡਾਂ, ਡਾਂਸ ਤੇ ਇਸੇ ਤਰ੍ਹਾਂ ਦੀ ਹੋਰ ਗਤੀਵਿਧੀਆਂ ਵਿਚ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਜ਼ਿੰਮੇਵਾਰੀ ਦੀ ਭਾਵਨਾ ਸਬੰਧੀ ਸਹੁੰ ਚੁੱਕੀ | ਇਸ ਮੌਕੇ 12ਵੀਂ, ਮੈਡੀਕਲ, ਨਾਨ ਮੈਡੀਕਲ, ਕਾਮਰਸ ਤੇ ਆਰਟਸ ਵਿਸ਼ੇ ਦੇ ਵਿਦਿਆਰਥੀਆਂ ਨੇ ਪੂਰਾ ਦਿਨ ਵੱਖ-ਵੱਖ ਕਲਾਸਾਂ ਵਿਚ ਜਾ ਕੇ ਅਧਿਆਪਕਾਂ ਦੀ ਭੂਮਿਕਾ ਨਿਭਾਕੇ ਆਪਣੀ ਪ੍ਰਤਿਭਾ ਤੇ ਆਤਮਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਮਾਤਾਂ ਲਗਾਕੇ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਫਰਜ਼ਾਂ, ਜ਼ਿੰਮੇਵਾਰੀਆਂ ਤੇ ਚੁਣੌਤੀਆਂ ਨੂੰ ਸਮਝਣ ਦਾ ਅਨੁਭਵ ਵੀ ਪ੍ਰਾਪਤ ਕੀਤਾ | ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੱਤਰ ਰਾਜਬੀਰ ਕੌਰ ਤੇ ਪਿ੍ੰਸੀਪਲ ਸਪਨਾ ਚੱਢਾ ਨੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇੰਜ. ਗੁਰਬਿੰਦਰ ਸਿੰਘ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਮਹਾਨ ਨਿਰਮਾਤਾ ਤੇ ਮਜ਼ਬੂਤ ਥੰਮ ਹਨ ਜੋ ਵਿਦਿਆਰਥੀਆਂ ਨੂੰ ਕੇਵਲ ਗਿਆਨ ਹੀ ਨਹੀਂ ਦਿੰਦੇ ਸਗੋਂ ਉਨ੍ਹਾਂ ਦੇ ਚਰਿੱਤਰ, ਸੋਚ ਤੇ ਭਵਿੱਖ ਦਾ ਨਿਰਮਾਣ ਵੀ ਕਰਦੇ ਹਨ | ਉਨ੍ਹਾਂ ਅਧਿਆਪਕਾਂ ਵਲੋਂ ਸਕੂਲ ਦੀ ਤਰੱਕੀ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਪਾਏ ਗਏ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ | 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸੁਨੈਨਾ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਰਿਤੂ ਦੀ ਅਗਵਾਈ ਵਿਦਿਆਰਥੀਆਂ ਨੇ ਸਮਾਗਮ ਦਾ ਸੁਚਾਰੂ ਸੰਚਾਲਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਤੇ ਸਟਾਫ਼ ਮੈਂਬਰਾਂ ਨੇ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ | ਗੁਰੂ ਨਾਨਕ ਕਾਲਜ ਵਿਖੇ ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੀ ਵਿਦਿਆਰਥੀ ਪ੍ਰੀਸ਼ਦ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਦੇ ਸਨਮਾਨ ਵਿੱਚ ਪ੍ਰੇਰਨਾਦਾਇਕ ਵਿਚਾਰਾਂ ਦੀ ਪੇਸ਼ਕਾਰੀ ਨਾਲ ਹੋਈ |ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦੇ ਹੋਏ ਸੁਰੀਲੇ ਗੀਤ ਅਤੇ ਖ਼ੂਬਸੂਰਤ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਪੇਸ਼ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰਿਸ਼ਤੇ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ | ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਨੇ ਸਮੂਹ ਅਧਿਆਪਕ ਨੂੰ ਸ਼ੁੱਭਕਾਮਨਾਵਾਂ ਭੇਜੀਆਂ | ਸਮਾਗਮ ਦੀ ਖ਼ੁਸ਼ੀ ਨੂੰ ਸਾਂਝਾ ਕਰਦਿਆਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ | ਪ੍ਰੋਗਰਾਮ ਦੌਰਾਨ ਵਿਦਿਆਰਥੀ ਪ੍ਰੀਸ਼ਦ ਦੇ ਇੰਚਾਰਜ ਡਾ. ਇੰਦਰਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਆਪਣੇ ਵਿਚਾਰ ਰੱਖੇ | ਅੰਤ ਵਿੱਚ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਸਮਾਗਮ ਦੀ ਸਫ਼ਲ ਸਮਾਪਤੀ ਕੀਤੀ ਗਈ | ਵਿਦਿਆਰਥੀ ਪ੍ਰੀਸ਼ਦ ਦੇ ਇੰਚਾਰਜ ਡਾ. ਇੰਦਰਜੀਤ ਕੌਰ, ਪ੍ਰੋ. ਆਸ਼ੂਤੋਸ਼ ਅਤੇ ਪ੍ਰੋ. ਗੀਤਿਕਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਮੰਚ ਸੰਚਾਲਨ ਦੀ ਭੂਮਿਕਾ ਵਿਦਿਆਰਥਣ ਅਮੀਸ਼ਾ ਵੱਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਸਮੂਹ ਟੀਚਿੰਗ ਨਾਨ-ਟੀਚਿੰਗ ਅਮਲੇ ਅਤੇ ਵਿਦਿਆਰਥੀ ਪ੍ਰੀਸ਼ਦ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ | ਨਿਊ ਸਨਫਲਾਵਰ ਹਾਈ ਸਕੂਲ ਵਿਖੇ ਫਗਵਾੜਾ, (ਹਰਜੋਤ ਸਿੰਘ ਚਾਨਾ)- ਨਿਊ ਸਨਫਲਾਵਰ ਹਾਈ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਮਿਲ ਕੇ ਅਧਿਆਪਕ ਦਿਵਸ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਪ੍ਰਗਟ ਕੀਤਾ | ਸਮਾਰੋਹ ਦੌਰਾਨ ਕੇਕ ਕੱਟਿਆ ਗਿਆ | ਪਿ੍ੰਸੀਪਲ ਰੌਬਿਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਚੇਅਰਪਰਸਨ ਮੈਡਮ ਜਸਵਿੰਦਰ ਕੌਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਵਿਦਿਆਰਥੀਆਂ ਦੀ ਸਿੱਖਿਆ ਤੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਸਮਰਪਣ ਅਤੇ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਰਾਧਿਕਾ (ਡੈਂਟਲ ਹੱਬ), ਹਰਕੀਰਪਾਲ ਸਿੰਘ ਬਾਜਵਾ ਅਤੇ ਤੇਜਿੰਦਰ ਕੌਰ ਵੀ ਹਾਜ਼ਰ ਸਨ | ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ‘ ਚ ਫਗਵਾੜਾ, (ਹਰਜੋਤ ਸਿੰਘ ਚਾਨਾ )- ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ‘ਚ ਅਧਿਆਪਕ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ, ਸਕੱਤਰ ਲਲਿਤ ਜੈਨ ਅਤੇ ਖ਼ਜ਼ਾਨਚੀ ਅਜੀਤ ਜੈਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੇਸ਼ ਭਰ ਦੇ ਸਮੂਹ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ‘ਚ ਅਧਿਆਪਕਾਂ ਦੇ ਯੋਗਦਾਨ ਨੂੰ ਨਮਨ ਕੀਤਾ | ਸਮਾਗਮ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ‘ਚ ਆਪਣੇ ਗੁਰੂਆਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦੀ ਭਾਵਨਾ ਵੀ ਸਪਸ਼ਟ ਤੌਰ ‘ਤੇ ਨਜ਼ਰ ਆਈ | ਸਕੂਲ ਦੇ ਵਾਈਸ ਪਿ੍ੰਸੀਪਲ ਜਗਪਾਲ ਸਿੰਘ ਨੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਸਕੂਲ ਪਹੁੰਚ ਕੇ ਅਧਿਆਪਕਾਂ ਦਾ ਹੌਸਲਾ ਵਧਾਉਣ ਲਈ ਧੰਨਵਾਦ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਡਾ. ਸਰਵਪੱਲੀ ਰਾਧਾ ਕਿ੍ਸ਼ਨਨ ਦੇ ਜੀਵਨ ਤੇ ਸਿੱਖਿਆ ਦੇ ਖੇਤਰ ‘ਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਮਾਰਗ ਦਰਸ਼ਨ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ ਨੇ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਅਸਲ ਨਿਰਮਾਤਾ ਹਨ | ਉਨ੍ਹਾਂ ਦਾ ਕੰਮ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਆਪਣੀ ਮਿਹਨਤ, ਨਿਸ਼ਕਾਮ ਸੇਵਾ ਭਾਵਨਾ ਤੇ ਪੂਰੀ ਸਮਰਪਣ ਭਾਵਨਾ ਨਾਲ ਵਿਦਿਆਰਥੀਆਂ ਨੂੰ ਆਤਮਨਿਰਭਰ ਅਤੇ ਸਨਮਾਨਜਨਕ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ | ਯੰਗ ਪੈਟਲਜ ਸਕੂਲ ਭੁਲੱਥ ਵਿਖੇ ਭੁਲੱਥ, (ਮਨਜੀਤ ਸਿੰਘ ਰਤਨ)-ਯੰਗ ਪੈਟਲਜ ਸਕੂਲ ਭੁਲੱਥ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਕਵਿਤਾਵਾਂ, ਭਾਸ਼ਣਾਂ, ਗੀਤਾਂ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਗਿਆ | ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਉਨ੍ਹਾਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਜ਼ਿੰਦਗੀ ਵਿੱਚ ਸਹੀ ਰਾਹ ਚੁਣਨ ਅਤੇ ਇੱਕ ਚੰਗਾ ਇਨਸਾਨ ਬਣਨ ਦੀ ਪੇ੍ਰਰਨਾ ਵੀ ਦਿੰਦੇ ਹਨ | ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਅਧਿਆਪਕਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਕਿਸੇ ਵੀ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਅਧਿਆਪਕਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ | (ਬਾਕੀ ਸਫ਼ਾ 7 ’ਤੇ)