07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਿੰਘ ਸਭਾ ਲਹਿਰ ਦੇ ਬਾਨੀ ਅਤੇ ਪਹਿਲੇ ਪੰਜਾਬੀ ਸਿੱਖ ਪ੍ਰੋਫੈਸਰ ਭਾਈ ਦਿੱਤ ਸਿੰਘ ਦੀ ਯਾਦ ’ਚ ਕਰਵਾਇਆ ਕਵੀ ਦਰਬਾਰ

ਜਲੰਧਰ, 6 ਸਤੰਬਰ (ਐੱਮ. ਐੱਸ.

ਅਜੀਤ ਡੈਸਕ 07-09-2026
ਜਲੰਧਰ, 6 ਸਤੰਬਰ (ਐੱਮ. ਐੱਸ. ਲੋਹੀਆ) - ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ, ਜਲੰਧਰ ਵਿਖੇ ਪੰਜਾਬੀ ਲਿਖਾਰੀ ਸਭਾ ਵਲੋਂ ਸਿੰਘ ਸਭਾ ਲਹਿਰ ਦੇ ਬਾਨੀ ਅਤੇ ਪਹਿਲੇ ਪੰਜਾਬੀ ਸਿੱਖ ਪ੍ਰੋਫੈਸਰ ਭਾਈ ਦਿੱਤ ਸਿੰਘ ਦੀ ਯਾਦ ‘ਚ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰਫ਼ੀ ਕਹੇ ਜਾਣ ਵਾਲੇ ਪ੍ਰਸਿੱਧ ਕਵੀ ਰਛਪਾਲ ਸਿੰਘ ਪਾਲ, ਮਾਸਟਰ ਮਹਿੰਦਰ ਸਿੰਘ ਅਨੇਜਾ, ਕੁਲਵਿੰਦਰ ਸਿੰਘ ਗਾਖ਼ਲ, ਅਮਰ ਸਿੰਘ ਅਮਰ, ਹਰਜਿੰਦਰ ਸਿੰਘ ਜਿੰਦੀ, ਮੇਜਰ ਕੁਲਦੀਪ ਸਿੰਘ ਰਤਨ, ਉਰਮਿਲਜੀਤ ਸਿੰਘ ਵਾਲੀਆ, ਹਰਬੰਸ ਸਿੰਘ (ਫੋਨ ਵਿਭਾਗ), ਇੰਦਰ ਸਿੰਘ ਮਿਸ਼ਰੀ, ਨਗੀਨਾ ਸਿੰਘ ਬਲੱਗਣ ਅਤੇ ਹੈੱਡ ਗ੍ਰੰਥੀ ਗਿਆਨੀ ਸਾਹਿਬ ਸਿੰਘ ਲੱਖਣਾ ਨੇ ਆਪਣੀਆਂ ਕਵਿਤਾਵਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੇਅੰਤ ਸਿੰਘ ਸਰਹੱਦੀ, ਪ੍ਰਧਾਨ ਗੁਰਕ੍ਰਿਪਾਲ ਸਿੰਘ, ਹਸਪਤਾਲ ਕਮੇਟੀ ਦੇ ਚੇਅਰਮੈਨ ਰਵਿੰਦਰਪਾਲ ਸਿੰਘ ਚੀਮਾ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ ਅਤੇ ਜੋਗਿੰਦਰ ਸਿੰਘ ਬਵੇਜਾ ਵਲੋਂ ਰਛਪਾਲ ਸਿੰਘ ਪਾਲ ਅਤੇ ਹੋਰ ਕਵੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਗਿਆਨੀ ਗੁਰਮੀਤ ਸਿੰਘ, ਚਰਨਜੀਤ ਸਿੰਘ ਲੁਬਾਣਾ, ਗੁਰਜੀਤ ਸਿੰਘ ਪੋਪਲੀ, ਅਮਰਜੀਤ ਸਿੰਘ ਭਾਟੀਆ (ਇਲੈਕਟ੍ਰਾਨਿਕ ਮੀਡੀਆ ਇੰਚਾਰਜ), ਸੇਵਾ ਸਿੰਘ ਭਾਟੀਆ, ਸਤਪਾਲ ਸਿੰਘ ਗਰੋਵਰ, ਬਿਸ਼ਨ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸੰਨੀ ਛਾਬੜਾ ਨੂੰ ਸਟੇਟ ਯੰਗ ਟੀਚਰ ਐਵਾਰਡ-2026 ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਮੁਲਾਜ਼ਮ ਬਣ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਧਮਕਾਇਆ-ਰੈਸਟੋਰੈਂਟ ਮਾਲਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।