08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੱਛੀ ਚੌਕ ਤੋਂ ਮੁਹੱਲਾ ਨੇਚੇਬੰਦਾ ਨੂੰ ਜਾਂਦੇ ਰਸਤੇ ਦਾ ਸੀਵਰੇਜ ਕਈ ਦਿਨਾਂ ਤੋਂ ਬੰਦ

ਕਪੂਰਥਲਾ, 7 ਸਤੰਬਰ (ਸਡਾਨਾ)-ਮੱਛੀ ਚੌਂਕ ਤੋਂ ਮੁਹੱਲਾ ਨੇਚੇਬੰਦਾ ਨੂੰ ਜਾਂਦੇ ਰਸਤੇ ਦਾ ਸੀਵਰੇਜ ਬੀਤੇ ਕਈ ਦਿਨਾਂ ਤੋਂ ਬੰਦ ਹੋਣ ਕਾਰਨ ਮੁਹੱਲਾ ਨਿਵਾਸੀ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ | ਸੀਵਰੇਜ ਦਾ ਗੰਦਾ ਪਾਣੀ ਗਲੀ ਵਿਚ ਫੈਲ ਰਿਹਾ ਹੈ, ਜਿਸਦੀ ਬਦਬੂ ਕਾਰਨ ਨੇੜੇ ਰਹਿੰਦੇ ਲੋਕਾਂ ਨੂੰ ਭਾਰ ਸਮੱਸਿਆਵਾਂ ਪੇਸ਼ ਆ ਰਹੀਆਂ ਹਨ | ਨਗਰ ਨਿਗਮ ਨੂੰ ਦੱਸਣ ਦੇ ਬਾਵਜੂਦ ਵੀ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋ ਰਿਹਾ | ਇਸ ਸਬੰਧੀ ਅਰੋੜਾ ਖੱਤਰੀ ਵਿਕਾਸ ਬੋਰਡ ਦੇ ਚੇਅਰਮੈਨ ਨਵਜੀਤ ਸਿੰਘ ਰਾਜੂ ਨੇ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦੱਸਣ ਤੋਂ ਇਲਾਵਾ ਉਨ੍ਹਾਂ ਇਸ ਸਮੱਸਿਆ ਸਬੰਧੀ ਨਗਰ ਨਿਗਮ ਕਮਿਸ਼ਨਰ ਅਨੂਪਮ ਕਲੇਰ ਨੂੰ ਵੀ ਜਾਣੂ ਕਰਵਾਇਆ ਪਰ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਪੈਰਾਂ ਰਾਹੀਂ ਘਰਾਂ ਵਿਚ ਜਾ ਰਿਹਾ ਹੈ ਤੇ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ, ਪਰ ਇਸ ਵੱਲ ਨਗਰ ਨਿਗਮ ਦੇ ਅਧਿਕਾਰੀ ਕੋਈ ਕਾਰਵਾਈ ਨਹੀਂ ਕਰ ਰਹੇ ਤੇ ਨਾ ਹੀ ਸੀਵਰੇਜ ਨੂੰ ਸਾਫ਼ ਕਰਵਾਇਆ ਜਾ ਰਿਹਾ ਹੈ |

ਅਜੀਤ ਡੈਸਕ 08-09-2026

ਪਿਛਲੀ ਖ਼ਬਰ ਰੀਜਨਲ ਟਰਾਂਸਪੋਰਟ ਅਫ਼ਸਰ ਵਲੋਂ ਸ਼ਹਿਰ ’ਚ ਵੱਖ-ਵੱਖ ਸਕੂਲਾਂ ਦੇ ਬੱਸਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਦੋ ਧਿਰਾਂ ਦੀ ਹੋਈ ਲੜਾਈ ਵਿਚ ਦੋ ਔਰਤਾਂ ਸਮੇਤ 7 ਵਿਅਕਤੀ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।