08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਲੁੱਟਾਂ-ਖੋਹਾਂ ਕਰਨ ਵਾਲੇ 3 ਲੁਟੇਰਿਆਂ ਨੂੰ ਬੇਗੋਵਾਲ ਪੁਲਿਸ ਨੇ ਕੀਤਾ ਕਾਬੂ

ਬੇਗੋਵਾਲ, 7 ਸਤੰਬਰ (ਸੁਖਜਿੰਦਰ ਸਿੰਘ)-ਥਾਣਾ ਬੇਗੋਵਾਲ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਲੁੱਟੇ ਹੋਏ ਸਮਾਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇੱਕ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਗੋਵਾਲ ਦੇ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਚੌਹਾਨ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਇਨ੍ਹਾਂ ਤਿੰਨ ਲੁਟੇਰਿਆਂ ਵੱਲੋਂ ਵੱਖ-ਵੱਖ ਦਿਨਾਂ ਵਿਚ ਰਾਹਗੀਰਾਂ ਨੂੰ ਰੋਕ ਕੇ ਉਨ੍ਹਾਂ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਸੋਨਾ ਕੈਸ਼ ਤੇ ਹੋਰ ਸਮਾਨ ਦੀ ਖੋਹ ਕੀਤੀ ਸੀ, ਜਿਸ ‘ਤੇ ਬੇਗੋਵਾਲ ਪੁਲਿਸ ਨੇ ਵੱਖ-ਵੱਖ ਮੁਕੱਦਮੇ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਏ. ਐਸ.

ਅਜੀਤ ਡੈਸਕ 08-09-2026
ਬੇਗੋਵਾਲ, 7 ਸਤੰਬਰ (ਸੁਖਜਿੰਦਰ ਸਿੰਘ)-ਥਾਣਾ ਬੇਗੋਵਾਲ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਲੁੱਟੇ ਹੋਏ ਸਮਾਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇੱਕ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਗੋਵਾਲ ਦੇ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਚੌਹਾਨ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਇਨ੍ਹਾਂ ਤਿੰਨ ਲੁਟੇਰਿਆਂ ਵੱਲੋਂ ਵੱਖ-ਵੱਖ ਦਿਨਾਂ ਵਿਚ ਰਾਹਗੀਰਾਂ ਨੂੰ ਰੋਕ ਕੇ ਉਨ੍ਹਾਂ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਸੋਨਾ ਕੈਸ਼ ਤੇ ਹੋਰ ਸਮਾਨ ਦੀ ਖੋਹ ਕੀਤੀ ਸੀ, ਜਿਸ ‘ਤੇ ਬੇਗੋਵਾਲ ਪੁਲਿਸ ਨੇ ਵੱਖ-ਵੱਖ ਮੁਕੱਦਮੇ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਏ.ਐਸ.ਆਈ. ਗੁਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਕਰਮਚਾਰੀਆਂ ਵੱਲੋਂ ਦਰਜ ਕੀਤੇ ਕੇਸਾਂ ਵਿਚ ਲੋੜੀਂਦੇ ਦੋਸ਼ੀਆਂ ਤਜਿੰਦਰ ਸਿੰਘ ਉਰਫ਼ ਸਾਗਰ ਪੁੱਤਰ ਬਚਨ ਸਿੰਘ, ਹਰਜੀਤ ਸਿੰਘ ਉਰਫ਼ ਮਗਰ ਪੁੱਤਰ ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ ਪੁਰਸ਼ ਕਾਕਾ ਪੁੱਤਰ ਮੰਗਲ ਸਿੰਘ ਵਾਸੀਅਨ ਜ਼ਿਲ੍ਹਾ ਗੁਰਦਾਸਪੁਰ ਨੂੰ ਟਰੇਸ ਕਰਕੇ ਉਨ੍ਹਾਂ ਪਾਸੋਂ ਖੋਹ ਕੀਤਾ ਸੋਨਾ, ਇੱਕ ਐਪਲ ਵਾਚ ਬਰਾਮਦ ਕੀਤੀ ਜਾ ਚੁੱਕੀ ਹੈ ਤੇ ਵਾਰਦਾਤ ਸਮੇਂ ਵਰਤਿਆ ਦਾਤਰ ਵੀ ਬਰਾਮਦ ਕੀਤਾ ਹੈ, ਜਦਕਿ ਇੱਕ ਦੋਸ਼ੀ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਚੌਹਾਨ ਨੇ ਦੱਸਿਆ ਕਿ ਇਹ ਕਥਿਤ ਦੋਸ਼ੀ ਬੇਗੋਵਾਲ ਦੇ ਖੇਤਰ ਵਿਚ ਵਾਰਦਾਤਾਂ ਕਰਕੇ ਵਾਪਸ ਕਰਕੇ ਆਪਣੇ ਏਰੀਏ ਵਿਚ ਚਲੇ ਜਾਂਦੇ ਸਨ | ਉਨ੍ਹਾਂ ਇਹ ਵੀ ਦੱਸਿਆ ਕਿ ਇਹਨਾਂ ਵੱਲੋਂ ਵਾਰਦਾਤ ਸਮੇਂ ਵਰਤਿਆ ਜਾਂਦਾ ਇੱਕ ਸਪਲੈਂਡਰ ਮੋਟਰਸਾਈਕਲ ਬਿਨਾਂ ਨੰਬਰੀ ਵੀ ਬਰਾਮਦ ਕੀਤਾ ਗਿਆ ਹੈ | ਇਨ੍ਹਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ | ਇਸ ਮੌਕੇ ਏ.ਐਸ.ਆਈ. ਗੁਰਪ੍ਰੀਤ ਸਿੰਘ, ਮੁੱਖ ਮੁਨਸ਼ੀ ਦਿਲਪ੍ਰੀਤ ਸਿੰਘ ਘੁੰਮਣ ਤੇ ਪੁਲਿਸ ਪਾਰਟੀ ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਮਲਕਪੁਰ-ਵਾਹਦ ਪੁਲ ਦੀ ਉਸਾਰੀ ਲਈ ਗ੍ਰਾਂਟ ਦਾ ਐਲਾਨ ਅਗਲੀ ਖ਼ਬਰ ਸਤਵਿੰਦਰ ਸਿੰਘ ਸਾਬੀ ਕਾਂਗਰਸ ਬੀ.ਸੀ. ਸੈੱਲ ਦੇ ਸਰਕਲ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।