ਕਪੂਰਥਲਾ, 7 ਸਤੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਅਧਿਆਪਕ ਦਿਵਸ ਸਬੰਧੀ ਕਰਵਾਏ ਸਮਾਗਮ ਵਿਚ ਵਿਦਿਆਰਥਣਾਂ ਦੇ ਕਲਾਸ ਰਾਮ ਸਜਾਵਟ, ਗਰੀਨ ਬੋਰਡ ਡੈਕੋਰੇਸ਼ਨ ਤੇ ਗਰੀਟਿੰਗ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਣੀ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਨ੍ਹਾਂ ਕਲਾਸ ਰੂਮਾਂ ਤੇ ਗਰੀਨ ਬੋਰਡਾਂ ਨੂੰ ਵੱਖ-ਵੱਖ ਰਚਨਾਤਮਿਕ ਥੀਮਾਂ ਅਨੁਸਾਰ ਸਜਾਇਆ | ਜਦਕਿ ਗਰੀਟਿੰਗ ਕਾਰਡਾਂ ਰਾਹੀਂ ਉਨ੍ਹਾਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਬੀ.ਕਾਮ. ਭਾਗ ਦੂਜਾ ਨੇ ਪਹਿਲਾ, ਬੀ.ਕਾਮ ਭਾਗ ਤੀਜਾ ਨੇ ਦੂਜਾ, ਜਦਕਿ ਬੀ.ਏ. ਭਾਗ ਦੂਜਾ, ਬੀ.ਸੀ.ਏ. ਭਾਗ ਤੀਜਾ ਤੇ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਾਲਜ ਦੇ ਸਟਾਫ਼ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਹੀ ਨਹੀਂ ਦਿੰਦੇ ਸਗੋਂ ਉਨ੍ਹਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਵਿਦਿਆਰਥਣਾਂ ਵਲੋਂ ਕੀਤੇ ਗਏ ਰਚਨਾਤਮਿਕ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਸਾਰੀਆਂ ਵਿਦਿਆਰਥਣਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਭਾਗ ਲੈਣ ਲਈ ਪ੍ਰੇਰਿਤ ਕੀਤਾ |