10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਲੇਸ਼ੀਆ ’ਚ ਸੋਨ ਤਗਮਾ ਜਿੱਤਿਆ

ਸੁਲਤਾਨਪੁਰ ਲੋਧੀ, 9 ਸਤੰਬਰ (ਥਿੰਦ)-ਮਲੇਸ਼ੀਆ ਵਿਚ ਆਯੋਜਿਤ ਕਰਾਟੇ ਸਪੀਡ ਪਾਵਰ ਇੰਟਰਨੈਸ਼ਨਲ ਟੂਰਨਾਮੈਂਟ’ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀਆਂ ਵਿਦਿਆਰਥਣਾਂ ਸੀਰਤ ਕੌਰ ਤੇ ਸਿਦਕ ਕੌਰ ਬਾਬਰਾਹ ਨੇ ਕੁਮਿਤੇ ਦੇ ਮੁਕਾਬਲਿਆਂ ਵਿਚ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਪ੍ਰਾਪਤ ਕਰਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਸਕੂਲ ਦੇ ਪਿ੍ੰਸੀਪਲ ਮੋਨਾ ਘਈ ਵੱਲੋਂ ਕਰਾਟੇ ਕੋਚ ਕੈਨਜੋ ਗੁਰਪ੍ਰੀਤ ਰੋਜ਼ੀ ਸੇਠੀ (ਏਸ਼ੀਅਨ ਗੋਲਡ ਮੈਡਲਿਸਟ ਅਤੇ ਇੰਟਰਨੈਸ਼ਨਲ ਕੋਚ), ਕੋਚ ਸੇਂਸੇਈ ਨੈਨਾ, ਦਰਸ਼ਨਾਂ ਰਾਣੀ, ਡਿੰਪਲ ਸ਼ਰਮਾ ਅਤੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ ‘ਤੇ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਮੋਨਾ ਘਈ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸ. ਸੁਖਦੇਵ ਸਿੰਘ ਜੱਜ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ‘ਤੇ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਅਤੇ ਸਟਾਫ਼ ਮੈਂਬਰ ਵੀ ਮੌਜੂਦ ਰਹੇ |

ਅਜੀਤ ਡੈਸਕ 10-09-2026

ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਸਮੇਤ ਵੱਖ-ਵੱਖ ਸੰਸਦ ਮੈਂਬਰ ਸੰਸਦ ਰਤਨ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਸਤਪਾਲ ਸਿੱਧੂ ਬਲਾਕ ਕਾਂਗਰਸ ਕਮੇਟੀ ਐਸ.ਸੀ. ਵਿੰਗ ਦੇ ਪ੍ਰੈੱਸ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।