11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਉਲੰਪੀਅਨ ਕ੍ਰਿਸ਼ਨ ਬੀ ਪਾਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ’ਚ ਅਧਿਆਪਕ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਓਲੰਪੀਅਨ ਕ੍ਰਿਸ਼ਨ ਬੀ ਪਾਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ (ਆਰ. ਸੀ.

ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ’ਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਵਿਸ਼ੇਸ਼ ਵਰਕਸ਼ਾਪ 11-09-2026
ਕਪੂਰਥਲਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਓਲੰਪੀਅਨ ਕ੍ਰਿਸ਼ਨ ਬੀ ਪਾਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ (ਆਰ.ਸੀ.ਐਫ.) ਵਿਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਿਚ ਵਿਸ਼ੇਸ਼ ਗਤੀਵਿਧੀਆਂ ਤੇ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ | ਸਿੱਖਿਆਰਥੀ ਅਧਿਆਪਕਾ ਸੁਮਨਦੀਪ ਕੌਰ, ਮਹਿਕਪ੍ਰੀਤ, ਰਿਸ਼ੀਤਾ, ਅਨੁਪ੍ਰੀਤ ਦੀ ਦੇਖ ਰੇਖ ਹੇਠ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ ਤੇ ਬੁਝਾਰਤਾਂ ਦਾ ਪਿਟਾਰਾ ਖੋਲ ਕੇ ਮਾਹੌਲ ਨੂੰ ਰੰਗੀਨ ਬਣਾਇਆ | ਇਸੇ ਤਰ੍ਹਾਂ ਹਰਮੀਤ ਤੇ ਜੈਸਮੀਨ ਨੇ ਸਟੇਜ ਸੰਚਾਲਨ ਦੇ ਨਾਲ-ਨਾਲ ਅਧਿਆਪਕਾਂ ਦੀ ਮਿਊਜ਼ੀਕਲ ਚੇਅਰ ਗੇਮ ਕਰਵਾਈ ਤੇ ਬਾਅਦ ਵਿਚ ਪਰਚੀ ਚੁੱਕ ਕੇ ਕਲਾ ਦਾ ਪ੍ਰਦਰਸ਼ਨ ਕਰਨ ਦੀ ਖੇਡ ਵਿਚ ਵੀ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਸੁਨੀਲ ਬਜਾਜ ਨੇ ਵਿਦਿਆਰਥੀਆਂ ਨੇ ਵਲੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਲਈ ਪੇਸ਼ ਕੀਤੀਆਂ ਗਤੀਵਿਧੀਆਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਸਿਰਫ਼ ਇਕ ਦਿਨ ਮਨਾਉਣ ਵਾਲਾ ਸਮਾਗਮ ਨਹੀਂ ਸਗੋਂ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਸਹੀ ਦਿਸ਼ਾ ਦੇਣ ਲਈ ਕੀਤੀ ਜਾਂਦੀ ਮਿਹਨਤ ਨੂੰ ਸਲਾਮ ਕਰਨ ਦਾ ਮੌਕਾ ਹੈ | ਇਸ ਮੌਕੇ ਲੈਕਚਰਾਰ ਸੁਖਵਿੰਦਰ ਸਿੰਘ ਢਿੱਲੋਂ ਨੂੰ ਇਸ ਵਰ੍ਹੇ ਦਾ ਬੈੱਸਟ ਟੀਚਰ ਐਵਾਰਡ ਦੇ ਕੇ ਨਿਵਾਜਿਆ ਗਿਆ | ਐਵਾਰਡ ਪ੍ਰਾਪਤ ਕਰਨ ਤੋਂ ਬਾਅਦ ਸੁਖਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਨਹੀਂ ਦਿੰਦੇ ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਉਨ੍ਹਾਂ ਦੀ ਸੋਚ ਨੂੰ ਨਵੀਂ ਦਿਸ਼ਾ ਦੇਣ ਤੇ ਸਮਾਜ ਵਿਚ ਆਪਣੀਆਂ ਜ਼ਿੰਮੇਵਾਰੀਆਂ ਸੁਚਾਰੂ ਤਰੀਕੇ ਨਾਲ ਨਿਭਾਉਣ ਲਈ ਅਗਵਾਈ ਵੀ ਦਿੰਦੇ ਹਨ | ਸਮਾਗਮ ਵਿਚ ਲੈਕਚਰਾਰ ਸੁਨੀਤਾ ਜੁਲਕਾ, ਰਮਨਦੀਪ ਕੌਰ, ਅਧਿਆਪਕਾ ਇੰਦੂ, ਕਪਿਲ ਲੂੰਬਾ, ਨੀਰਜ ਸਹਿਗਲ, ਨਵਨੀਤ ਕੌਰ, ਦਵਿੰਦਰ ਕੁਮਾਰ, ਕੁਲਵਿੰਦਰ ਕੌਰ, ਕੈਲਾਸ਼ ਰਾਣੀ, ਅਮਨਦੀਪ ਕੌਰ, ਸੰਗੀਤਾ ਰਾਣੀ, ਰਮਨਪ੍ਰੀਤ ਕੌਰ, ਅਮਰੀਕ ਸਿੰਘ, ਵਿਵੇਕ ਕੁਮਾਰ ਘਨੱਈਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸੀ ਆਗੂ ਲਾਭ ਚੰਦ ਥਿੱਗਲੀ ਵਲੋਂ ਸਟੇਟ ਐਵਾਰਡੀ ਅਧਿਆਪਕ ਸੰਤੋਖ ਸਿੰਘ ਮੱਲ੍ਹੀ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਲੋਂ ਅਧਿਆਪਕਾਂ ਦੇ ਸਨਮਾਨ ਸੰਬੰਧੀ ਸਮਾਗਮ ਗਣੇਸ਼ ਪੂਜਾ ਉਤਸਵ ਦੀਆਂ ਤਿਆਰੀਆਂ ਸੰਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।