11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰਦੁਆਰਾ ਸਿੰਘ ਸਭਾ ਭੁਲੱਥ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ

ਭੁਲੱਥ, 10 ਸਤੰਬਰ (ਮਨਜੀਤ ਸਿੰਘ ਰਤਨ)-ਜੁਗੋ-ਜੁਗ ਅਟੱਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕੱਲ੍ਹ 12 ਸਤੰਬਰ, ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ ਭੁਲੱਥ (ਮੇਨ ਸੜਕ) ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਏ ਜਾ ਰਹੇ ਸਮਾਗਮ ਮੌਕੇ ਪਹਿਲਾਂ ਅੰਮਿ੍ਤ ਵੇਲੇ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣਗੇ ਉਪਰੰਤ ਪੰਥ ਪ੍ਰਸਿੱਧ ਭਾਈ ਗੁਰਪ੍ਰੀਤ ਸਿੰਘ ਦਰਦੀ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ-ਬਾਣੀ ਨਾਲ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਜਾਵੇਗੀ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਪਵਿੱਤਰ ਸਮਾਗਮ ਵਿਚ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਜਵਾ, ਬਲਵੀਰ ਸਿੰਘ, ਬੂਟਾ ਸਿੰਘ ਭਿੰਡਰ, ਜੋਗਿੰਦਰ ਸਿੰਘ, ਸਤਨਾਮ ਸਿੰਘ ਚੀਮਾ ਅਤੇ ਹਰਭਜਨ ਸਿੰਘ ਮੁਲਤਾਨੀ ਸਮੇਤ ਹੋਰ ਸੰਗਤਾਂ ਹਾਜ਼ਰ ਸਨ |

ਅਜੀਤ ਡੈਸਕ 11-09-2026

ਪਿਛਲੀ ਖ਼ਬਰ ਡਾ. ਪਰਮਿੰਦਰ ਸਿੰਘ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।