ਫਗਵਾੜਾ ’ਚ 30 ਲੱਖ ਰੁਪਏ ਦੇ ਟਿਊਬਵੈੱਲ ਪ੍ਰਾਜੈਕਟ ਦਾ ਉਦਘਾਟਨ
ਫਗਵਾੜਾ, 11 ਸਤੰਬਰ (ਹਰਜੋਤ ਸਿੰਘ ਚਾਨਾ)-ਵਾਰਡ ਨੰਬਰ 48 ਮਾਨਸਾ ਦੇਵੀ ਪਾਰਕ, ਫਗਵਾੜਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਟਿਊਬਵੈੱਲ ਪ੍ਰੋਜੈਕਟ ਦਾ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਉਦਘਾਟਨ ਕੀਤਾ | ਇਸ ਮੌਕੇ ਮੇਅਰ ਰਾਮਪਾਲ ਉੱਪਲ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈੱਲ ਨਾਲ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਵੱਡੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਰਿਕਾਰਡ 27 ਦਿਨਾਂ ‘ਚ ਮੁਕੰਮਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਫਗਵਾੜਾ ਸ਼ਹਿਰ ‘ਚ ਕੁੱਲ 1.
ਫਗਵਾੜਾ, 11 ਸਤੰਬਰ (ਹਰਜੋਤ ਸਿੰਘ ਚਾਨਾ)-ਵਾਰਡ ਨੰਬਰ 48 ਮਾਨਸਾ ਦੇਵੀ ਪਾਰਕ, ਫਗਵਾੜਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਟਿਊਬਵੈੱਲ ਪ੍ਰੋਜੈਕਟ ਦਾ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਉਦਘਾਟਨ ਕੀਤਾ | ਇਸ ਮੌਕੇ ਮੇਅਰ ਰਾਮਪਾਲ ਉੱਪਲ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈੱਲ ਨਾਲ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਵੱਡੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਰਿਕਾਰਡ 27 ਦਿਨਾਂ ‘ਚ ਮੁਕੰਮਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਫਗਵਾੜਾ ਸ਼ਹਿਰ ‘ਚ ਕੁੱਲ 1.5 ਕਰੋੜ ਰੁਪਏ ਦੀ ਲਾਗਤ ਨਾਲ ਅਜਿਹੇ ਪੰਜ ਟਿਊਬਵੈੱਲ ਪ੍ਰੋਜੈਕਟ ਸਥਾਪਿਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਗਵਾੜਾ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਸ਼ਹਿਰ ‘ਚ ਕਈ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਾਰੀ ਹਨ | ਇਲਾਕਾ ਵਾਸੀਆਂ ਨੇ ਪ੍ਰੋਜੈਕਟ ਦਾ ਸਵਾਗਤ ਕਰਦਿਆਂ ਸਮੇਂ ਸਿਰ ਕੰਮ ਪੂਰਾ ਕਰਨ ਲਈ ਧੰਨਵਾਦ ਕੀਤਾ | ਇਸੇ ਦੌਰਾਨ ਉਨ੍ਹਾਂ ਤਹਿਸੀਲ ਕੰਪਲੈਕਸ ਦ ਦੌਰਾ ਕੀਤਾ ਤੇ ਵੋਟਰ ਸੂਚੀਆਂ ਦੀ ਖ਼ਾਸ ਵਿਸ਼ੇਸ਼ ਸੁਧਾਈ ਮੁਹਿੰਮ ਦੇ ਹਿੱਸੇ ਵਜੋਂ ਲਗਾਏ ਗਏ ਕੈਂਪ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਲੋਕਾਂ ਤੋਂ ਐਸ.ਆਈ.ਆਰ. ਪ੍ਰਕਿਰਿਆ ਤੇ ਨੋਟਿਸ ਜਾਰੀ ਕੀਤੇ ਗਏ ਵੋਟਰਾਂ ਵੱਲੋਂ ਦਸਤਾਵੇਜ਼ ਜਮ੍ਹਾਂ ਕਰਵਾਉਣ ਸਬੰਧੀ ਫੀਡ ਬੈਕ ਲਈ | ਡਾ. ਚੱਬੇਵਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਂਦੇ ਸਮੇਂ ਵੋਟਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ |