13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਸੁਲਤਾਨਪੁਰ ਲੋਧੀ, 12 ਸਤੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਅਖੰਡ ਪਾਠ ਦੇ ਭੋਗ ਪਾਏ ਗਏ | ਭੋਗ ਦੇ ਸਲੋਕ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ, ਹਜ਼ੂਰੀ ਕਥਾਵਾਚਕ ਗਿਆਨੀ ਕਰਨਜੀਤ ਸਿੰਘ ਅਤੇ ਹੋਰ ਸਿੰਘਾਂ ਵੱਲੋਂ ਗਾ ਕੇ ਸੁਣਾਏ ਗਏ |ਇਸ ਮੌਕੇ ਭਾਈ ਦਿਲਬਾਗ ਸਿੰਘ ਬੂਲਪੁਰ ਦੀ ਅਗਵਾਈ ਵਾਲੇ ਮੁੱਖ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ | ਉਪਰੰਤ ਗਿਆਨੀ ਕਰਨਜੀਤ ਸਿੰਘ ਹਜ਼ੂਰੀ ਕਥਾਵਾਚਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਕਥਾ ਕਰਦਿਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ | ਇਸ ਤੋਂ ਇਲਾਵਾ ਭਾਈ ਦਿਲਬਾਗ ਸਿੰਘ, ਭਾਈ ਦਿਆਲ ਸਿੰਘ ਹੈੱਡ ਰਾਗੀ ਜਥਾ, ਭਾਈ ਜੁਝਾਰ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਗੁਰਜੰਟ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਕੀਰਤ ਸਿੰਘ, ਭਾਈ ਸੰਤੋਖ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਰੋਬਿਨਪ੍ਰੀਤ ਸਿੰਘ ਸਮੇਤ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਨਿਰੋਲ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾਇਆ| ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਨੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ, ਨਿੱਤਨੇਮ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਕੇ ਅਤੁੱਟ ਲੰਗਰ ਵੀ ਲਗਾਏ ਗਏ | ਸਮੂਹ ਪ੍ਰਬੰਧਕਾਂ ਅਤੇ ਸੇਵਾਦਾਰਾਂ ਵਲੋਂ ਲੰਗਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ ਗਈ | ਇਸ ਮੌਕੇ ਮੈਨੇਜਰ ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਜਰਨੈਲ ਸਿੰਘ ਅਕਾਊਾਟੈਂਟ, ਰਿਕਾਰਡ ਕੀਪਰ ਜਸਵਿੰਦਰ ਸਿੰਘ, ਪਵਨਦੀਪ ਸਿੰਘ, ਸੁਖਜਿੰਦਰ ਸਿੰਘ ਭਗਤਪੁਰ, ਸਲਵੰਤ ਸਿੰਘ ਸਟੋਰ ਕੀਪਰ, ਸੁਖਵਿੰਦਰ ਸਿੰਘ ਥਿੰਦ ਖ਼ਜ਼ਾਨਚੀ, ਡਾਕਟਰ ਨਿਰਵੈਲ ਸਿੰਘ ਧਾਲੀਵਾਲ, ਦਿਲਬਾਗ ਸਿੰਘ ਇੰਚਾਰਜ ਅਖੰਡ ਪਾਠਾਂ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਖ਼ਜ਼ਾਨਚੀ, ਦਿਲਬਾਗ ਸਿੰਘ, ਬਲਬੀਰ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਅਵਤਾਰ ਸਿੰਘ ਨੱਲ ਹੈੱਡ ਗ੍ਰੰਥੀ, ਭਾਈ ਬਲਜਿੰਦਰ ਸਿੰਘ ਗ੍ਰੰਥੀ ਅਤੇ ਭਾਈ ਕਸ਼ਮੀਰ ਸਿੰਘ ਗ੍ਰੰਥੀ ਸਮੇਤ ਸਮੂਹ ਸੇਵਾਦਾਰ ਹਾਜ਼ਰ ਸਨ |

ਅਜੀਤ ਡੈਸਕ 13-09-2026

ਪਿਛਲੀ ਖ਼ਬਰ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਦੁਸ਼ਵਾਰੀਆਂ ’ਚੋਂ ਗੁਜ਼ਰ ਰਹੇ ਵਾਰਡ 19 ਦੇ ਵੱਖ-ਵੱਖ ਮੁਹੱਲਿਆਂ ਦੇ ਲੋਕ ਅਗਲੀ ਖ਼ਬਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਚੋਰੀ ਕਰਨ ਆਏ ਚੋਰ ਪਿੰਡ ਵਾਲਿਆਂ ਕਾਬੂ ਕਰਕੇ ਕੀਤੇ ਪੁਲਿਸ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।