13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਘਰ ’ਚ ਸੁੱਤਾ ਰਿਹਾ ਪਰਿਵਾਰ, ਚੋਰ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਤੇ 30 ਹਜ਼ਾਰ ਰੁਪਏ ਲੈ ਉੱਡੇ

ਨਡਾਲਾ, 12 ਸਤੰਬਰ (ਰਘਬਿੰਦਰ ਸਿੰਘ)-ਥਾਣਾ ਭੁਲੱਥ ਅਧੀਨ ਪੈਂਦੇ ਪਿੰਡ ਤਲਵੰਡੀ ਪੁਰਦਲ ਵਿਖੇ ਬੀਤੀ ਰਾਤ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਅਤੇ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਸਮੇਂ ਪਰਿਵਾਰਕ ਮੈਂਬਰ ਘਰ ਅੰਦਰ ਹੀ ਸੁੱਤੇ ਹੋਏ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਬਚਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਮਾਤਾ ਅਮਰਜੀਤ ਕੌਰ ਸਮੇਤ ਘਰ ’ਚ ਰਹਿੰਦੇ ਹਨ, ਜਦਕਿ ਉਨ੍ਹਾਂ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ | ਸਵੇਰੇ 6:00 ਕੁ ਵਜੇ ਜਦੋਂ ਉਨ੍ਹਾਂ ਦੀ ਮਾਤਾ ਅਮਰਜੀਤ ਕੌਰ ਨੇ ਘਰ ਦੀਆਂ ਅਲਮਾਰੀਆਂ ਖੁੱਲ੍ਹੀਆਂ ਦੇਖੀਆਂ ਤਾਂ ਪਰਿਵਾਰ ਨੂੰ ਚੋਰੀ ਦਾ ਪਤਾ ਲੱਗਾ | ਘਰ ਦੀ ਜਾਂਚ ਕਰਨ ’ਤੇ ਸਾਰੇ ਕਮਰਿਆਂ ਵਿਚ ਸਾਮਾਨ ਖਿੱਲਰਿਆ ਹੋਇਆ ਮਿਲਿਆ | ਪਰਿਵਾਰ ਮੁਤਾਬਿਕ ਚੋਰ ਘਰ ’ਚੋਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਅਤੇ 30 ਹਜ਼ਾਰ ਰੁਪਏ ਨਕਦੀ ਚੋਰੀ ਕਰਕੇ ਲੈ ਗਏ | ਵਾਰਦਾਤ ਦੀ ਸੂਚਨਾ ਤੁਰੰਤ ਭੁਲੱਥ ਪੁਲਿਸ ਨੂੰ ਦਿੱਤੀ ਗਈ | ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਵਿਚ ਲੱਗੇ ਸੀ. ਸੀ.

ਅਜੀਤ ਡੈਸਕ 13-09-2026
ਨਡਾਲਾ, 12 ਸਤੰਬਰ (ਰਘਬਿੰਦਰ ਸਿੰਘ)-ਥਾਣਾ ਭੁਲੱਥ ਅਧੀਨ ਪੈਂਦੇ ਪਿੰਡ ਤਲਵੰਡੀ ਪੁਰਦਲ ਵਿਖੇ ਬੀਤੀ ਰਾਤ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਅਤੇ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਸਮੇਂ ਪਰਿਵਾਰਕ ਮੈਂਬਰ ਘਰ ਅੰਦਰ ਹੀ ਸੁੱਤੇ ਹੋਏ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਬਚਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਮਾਤਾ ਅਮਰਜੀਤ ਕੌਰ ਸਮੇਤ ਘਰ ’ਚ ਰਹਿੰਦੇ ਹਨ, ਜਦਕਿ ਉਨ੍ਹਾਂ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ | ਸਵੇਰੇ 6:00 ਕੁ ਵਜੇ ਜਦੋਂ ਉਨ੍ਹਾਂ ਦੀ ਮਾਤਾ ਅਮਰਜੀਤ ਕੌਰ ਨੇ ਘਰ ਦੀਆਂ ਅਲਮਾਰੀਆਂ ਖੁੱਲ੍ਹੀਆਂ ਦੇਖੀਆਂ ਤਾਂ ਪਰਿਵਾਰ ਨੂੰ ਚੋਰੀ ਦਾ ਪਤਾ ਲੱਗਾ | ਘਰ ਦੀ ਜਾਂਚ ਕਰਨ ’ਤੇ ਸਾਰੇ ਕਮਰਿਆਂ ਵਿਚ ਸਾਮਾਨ ਖਿੱਲਰਿਆ ਹੋਇਆ ਮਿਲਿਆ | ਪਰਿਵਾਰ ਮੁਤਾਬਿਕ ਚੋਰ ਘਰ ’ਚੋਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਅਤੇ 30 ਹਜ਼ਾਰ ਰੁਪਏ ਨਕਦੀ ਚੋਰੀ ਕਰਕੇ ਲੈ ਗਏ | ਵਾਰਦਾਤ ਦੀ ਸੂਚਨਾ ਤੁਰੰਤ ਭੁਲੱਥ ਪੁਲਿਸ ਨੂੰ ਦਿੱਤੀ ਗਈ | ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਕੇ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ |
ਪਿਛਲੀ ਖ਼ਬਰ ਅਸ਼ੋਕ ਕੁਮਾਰ ਨੇ ਸਰਕਾਰੀ ਹਾਈ ਸਕੂਲ ਰਾਏਪੁਰ ਪੀਰਬਖਸ਼ ਵਿਖੇ ਹੈੱਡਮਾਸਟਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਐਸ.ਐਸ.ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ’ਚ ਚਲਾਇਆ ਗਿਆ ਕਾਸੋ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।