ਬਿਜਲੀ ਸੰਕਟ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਿਲਾਂ, ਅੱਠ ਘੰਟੇ ਸਪਲਾਈ ਨਾ ਮਿਲਣ ’ਤੇ ਰੋਸ
ਭੁਲੱਥ, 12 ਸਤੰਬਰ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਭੁਲੱਥ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ | ਮੁਹਿੰਮ ਤਹਿਤ ਜਿੱਥੇ ਸ਼ਹਿਰ ਦੇ ਵੱਖ-ਵੱਖ ਕੋਨਿਆਂ ’ਚੋਂ ਕੂੜੇ ਦੇ ਢੇਰ ਹਟਾਉਣ ਦੇ ਨਾਲ-ਨਾਲ ਮੁੱਖ ਤੇ ਲਿੰਕ ਸੜਕਾਂ ਅਤੇ ਫਿਰਨੀਆਂ ਦੇ ਆਲੇ-ਦੁਆਲੇ ਸਫ਼ਾਈ ਕੀਤੀ ਜਾ ਰਹੀ ਹੈ, ਉੱਥੇ ਹੁਣ ਸੀਵਰੇਜ ਪ੍ਰਣਾਲੀ ਦੀ ਸਫ਼ਾਈ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਅਤੇ ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ ਨੇ ਦੱਸਿਆ ਕਿ ਖੱਸਣ ਰੋਡ ਅਤੇ ਵਾਰਡ ਨੰਬਰ 9 ’ਚ ਸੀਵਰੇਜ ਦੀਆਂ ਹੌਦੀਆਂ ਦੀ ਸਫ਼ਾਈ ਵਿਸ਼ੇਸ਼ ਮਸ਼ੀਨ ਰਾਹੀਂ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਮੁਹੱਲਾ ਗੁਰੂ ਨਾਨਕ ਨਗਰ ਅਤੇ ਸਲਾਮਤਪੁਰ ’ਚ ਵੀ ਸੀਵਰੇਜ ਦੀ ਸਫ਼ਾਈ ਦਾ ਕੰਮ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ, ਗਲੀ ਅਤੇ ਸੜਕ ‘ਤੇ ਜਿੱਥੇ ਵੀ ਸੀਵਰੇਜ ਜਾਂ ਨਿਕਾਸੀ ਸਬੰਧੀ ਸਮੱਸਿਆ ਸਾਹਮਣੇ ਆਵੇਗੀ, ਉੱਥੇ ਹੌਦੀਆਂ ਦੀ ਸਫ਼ਾਈ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਗਲੀਆਂ ਵਿਚ ਸੀਵਰੇਜ ਦੀਆਂ ਹੌਦੀਆਂ ਦੀ ਸਫ਼ਾਈ ਲਈ ਛੋਟੀ ਮਸ਼ੀਨ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ, ਜੋ ਜਲਦ ਹੀ ਗਲੀਆਂ ਵਿਚ ਆਪਣਾ ਕੰਮ ਸ਼ੁਰੂ ਕਰ ਦੇਵੇਗੀ | ਨਗਰ ਪੰਚਾਇਤ ਆਗੂਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸੀਵਰੇਜ ਦੀਆਂ ਹੌਦੀਆਂ ਵਿਚ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਨਾ-ਗਲਣਯੋਗ ਕੂੜਾ ਨਾ ਸੁੱਟਿਆ ਜਾਵੇ | ਉਨ੍ਹਾਂ ਕਿਹਾ ਕਿ ਹੌਦੀਆਂ ਵਿਚੋਂ ਪਲਾਸਟਿਕ ਅਤੇ ਹੋਰ ਕੂੜਾ ਮਿਲਣ ਕਾਰਨ ਨਿਕਾਸੀ ਪ੍ਰਣਾਲੀ ਪ੍ਰਭਾਵਿਤ ਹੁੰਦੀ ਹੈ ਅਤੇ ਲੋਕਾਂ ਨੂੰ ਪਾਣੀ ਖੜ੍ਹਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਭੁਲੱਥ ਵਾਸੀਆਂ ਨੂੰ ਸਫ਼ਾਈ ਪੱਖੋਂ ਰਾਹਤ ਦੇਣ ਲਈ ਨਗਰ ਪੰਚਾਇਤ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਰਹਿੰਦੇ ਇਲਾਕਿਆਂ ਵਿਚ ਸਫ਼ਾਈ ਦੇ ਨਾਲ-ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਵੀ ਜਾਰੀ ਰਹੇਗਾ | ਇਸ ਮੌਕੇ ‘ਆਪ’ ਆਗੂ ਗੁਰਦੇਵ ਸਿੰਘ, ਰਮਨ ਕੁਮਾਰ ਅਤੇ ਸਤਨਾਮ ਸਿੰਘ ਚੀਮਾ ਵੀ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਭੁਲੱਥ ਸ਼ਹਿਰ ਦੇ ਮੁਹੱਲਾ ਸਲਾਮਤਪੁਰ, ਗੁਰੂ ਨਾਨਕ ਨਗਰ ਅਤੇ ਰਾਜਪੁਰ ਨਾਲ ਸਬੰਧਿਤ ਵਾਰਡਾਂ ਵਿਚ ਸੀਵਰੇਜ ਪ੍ਰਣਾਲੀ ਬੰਦ ਹੋਣ ਕਾਰਨ ਗੰਦਾ ਪਾਣੀ ਗਲੀਆਂ ਵਿਚ ਫੈਲਣ ਦੀ ਸਮੱਸਿਆ ਸਾਹਮਣੇ ਆ ਰਹੀ ਸੀ | ਇਸ ਕਾਰਨ ਇਲਾਕੇ ਵਿਚ ਗੰਦਗੀ ਫੈਲਣ ਦੇ ਨਾਲ-ਨਾਲ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਬਣਿਆ ਹੋਇਆ ਸੀ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਲੋਕਾਂ ਦੀ ਮੰਗ ਅਤੇ ਸਫ਼ਾਈ ਨੂੰ ਮੁੱਖ ਰੱਖਦਿਆਂ ਨਗਰ ਪੰਚਾਇਤ ਵੱਲੋਂ ਹੁਣ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ |
ਅ
ਅੱਠ ਘੰਟੇ ਬਿਜਲੀ ਨਾ ਮਿਲਣ ਤੇ ਰੋਸ ਪ੍ਰਗਟ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਹਲਕਾ ਭੁਲੱਥ ਦੇ ਸੀਨੀਅਰ ਆਗੂ | ਤਸਵੀਰ: ਮਨਜੀਤ ਸਟੂਡੀਓ
13-09-2026