ਕਪੂਰਥਲਾ, 12 ਸਤੰਬਰ (ਵਿ.ਪ੍ਰ.)-ਆਨੰਦ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਬੀ.ਐਸ.ਸੀ. (ਐਮ.ਐਲ.ਐਸ.) ਦਾ ਦੂਜੇ, ਚੌਥੇ ਤੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਬੀ.ਐਸ.ਸੀ. ਦੂਜੇ ਸਮੈਸਟਰ ਦੀਆਂ ਵਿਦਿਆਰਥਣਾਂ ਮੁਸਕਾਨਪ੍ਰੀਤ ਕੌਰ, ਦੀਪਾਲੀ, ਮਨਪ੍ਰੀਤ ਕੌਰ ਨੇ 8.33 ਐਸ.ਜੀ.ਪੀ.ਏ. ਲੈ ਕੇ ਸਾਂਝੇ ਤੌਰ ‘ਤੇ ਪਹਿਲਾ ਸਥਾਨ ਲਿਆ | ਜਦਕਿ ਸਿਰਜਾ ਨੇ 8.29 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਕੁਲਜੀਤ ਕੌਰ ਨੇ 7.90 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਲਿਆ | ਇਸੇ ਤਰ੍ਹਾਂ ਬੀ.ਐਸ.ਸੀ. (ਐਮ.ਐਲ.ਐਸ.) ਦੇ ਚੌਥੇ ਸਮੈਸਟਰ ਦੀ ਮੀਨਾ ਕੁਮਾਰੀ ਤੇ ਸੰਦੀਪ ਕੌਰ ਨੇ 8.19 ਐਸ.ਜੀ.ਪੀ.ਏ. ਲੈ ਕੇ ਪਹਿਲਾ, ਹਰਪ੍ਰੀਤ ਕੌਰ ਨੇ 8.14 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਸਨੇਹਾ ਨੇ 7.95 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਬੀ.ਐਸ.ਸੀ. (ਐਮ.ਐਲ.ਐਸ.) ਛੇਵੇਂ ਸਮੈਸਟਰ ਦੀ ਜਸ਼ਨਪ੍ਰੀਤ ਕੌਰ 8. 58 ਐਸ.ਜੀ.ਪੀ.ਏ. ਲੈ ਕੇ ਪਹਿਲੇ, ਸਮਰਣ ਸ਼ਰਮਾ 8.37 ਐਸ. ਜੀ.ਪੀ.ਏ. ਲੈ ਕੇ ਦੂਜੇ ਤੇ ਅਕਾਸ਼ਦੀਪ ਕੌਰ 8.11 ਐਸ.ਜੀ.ਪੀ.ਏ. ਲੈ ਕੇ ਤੀਜੇ ਸਥਾਨ ‘ਤੇ ਰਹੀ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |