ਨਗਰ ਕੀਰਤਨ ਤੇ ਜੋੜ ਮੇਲੇ ਮੌਕੇ ਸੋਨੇ ਦੇ ਗਹਿਣੇ ਪਹਿਨ ਕੇ ਨਾ ਆਉਣ ਸੰਗਤਾਂ : ਅਵਤਾਰ ਸਿੰਘ
ਸੁਲਤਾਨਪੁਰ ਲੋਧੀ, 12 ਸਤੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਅਤੇ ਜੋੜ ਮੇਲੇ ’ਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਨੂੰ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਵਤਾਰ ਸਿੰਘ ਨੇ ਵਿਸ਼ੇਸ਼ ਅਪੀਲ ਕੀਤੀ ਹੈ ਕਿ ਉਹ ਸੋਨੇ ਦੇ ਕਿਸੇ ਵੀ ਤਰ੍ਹਾਂ ਦੇ ਗਹਿਣੇ ਪਹਿਨ ਕੇ ਨਗਰ ਕੀਰਤਨ ’ਚ ਸ਼ਾਮਿਲ ਹੋਣ ਤੋਂ ਗੁਰੇਜ਼ ਕਰਨ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਅਤੇ ਜੋੜ ਮੇਲੇ ਮੌਕੇ ਸੰਗਤਾਂ ਦੀ ਭਾਰੀ ਆਮਦ ਹੁੰਦੀ ਹੈ | ਭੀੜ ਦਾ ਗਲਤ ਅਨਸਰਾਂ ਵੱਲੋਂ ਨਾਜਾਇਜ਼ ਫ਼ਾਇਦਾ ਉਠਾਏ ਜਾਣ ਦੀਆਂ ਸ਼ਿਕਾਇਤਾਂ ਸਮੇਂ-ਸਮੇਂ ‘ਤੇ ਮਿਲਦੀਆਂ ਰਹਿੰਦੀਆਂ ਹਨ | ਇਸ ਲਈ ਸੰਗਤਾਂ ਆਪਣੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕੀਮਤੀ ਗਹਿਣੇ ਨਾ ਪਹਿਨਣ, ਆਪਣੇ ਮੋਬਾਈਲ, ਨਕਦੀ ਤੇ ਹੋਰ ਕੀਮਤੀ ਸਮਾਨ ਦੀ ਵੀ ਸੰਭਾਲ ਰੱਖਣ | ਮੈਨੇਜਰ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਵਾਰ ਸੰਗਤਾਂ ਦੀ ਸਹੂਲਤ ਅਤੇ ਨਗਰ ਕੀਰਤਨ ਦੇ ਸੁਚੱਜੇ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੀਰਤਨ ਨੂੰ ਦੋ ਦਿਨਾਂ ਦਾ ਕੀਤਾ ਗਿ ਆ ਹੈ | 16 ਸਤੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ ਰਾਤ ਸਮੇਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਰਾਮ ਕਰੇਗਾ | ਇਸ ਤੋਂ ਅਗਲੇ ਦਿਨ 17 ਸਤੰਬਰ ਨੂੰ ਸਵੇਰੇ 7 ਵਜੇ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਮੁੜ ਆਰੰਭ ਹੋ ਕੇ ਸ੍ਰੀ ਸਤਿਕਰਤਾਰੀਆਂ ਬਟਾਲਾ ਸਾਹਿਬ ਵਿਖੇ ਜਾ ਕੇ ਸਮਾਪਤ ਹੋਵੇਗਾ |
ਗ
ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਸੰਗਤਾਂ ਨੂੰ ਨਗਰ ਕੀਰਤਨ ਵਿਚ ਸੋਨੇ ਦੇ ਕੀਮਤੀ ਗਹਿਣੇ ਨਾ ਪਾਉਣ ਦੀ ਅਪੀਲ ਕਰਦੇ ਹੋਏ |
13-09-2026