ਕਿਸਾਨਾਂ ਵਲੋਂ ਦਿੱਤੇ ਗਏ ਧਰਨੇ ਤੋਂ ਬਾਅਦ ਦਾਣਾ ਮੰਡੀ ’ਚ ਸ਼ੈਲਰ ਮਾਲਕਾਂ ਨੇ ਕੀਤੀ ਝੋਨੇ ਦੀ ਖ਼ਰੀਦ ਸ਼ੁਰੂ
ਕਪੂਰਥਲਾ, 12 ਸਤੰਬਰ (ਅਮਰਜੀਤ ਕੋਮਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਕਿਸਾਨਾਂ ਨੇ ਦਾਣਾ ਮੰਡੀ ਕਪੂਰਥਲਾ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਬੀਤੀ ਰਾਤ ਜ਼ਿਲ੍ਹਾ ਮੰਡੀ ਅਫ਼ਸਰ ਦੇ ਦਫ਼ਤਰ ਦਾ ਧਰਨਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਸਵੇਰੇ ਦਾਣਾ ਮੰਡੀ ਵਿਚ ਸ਼ੈਲਰ ਮਾਲਕਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ | ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਨੇ ਦੱਸਿਆ ਕਿ ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ, ਕਿਉਂਕਿ ਇਸਵਾਰ ਸਰਕਾਰੀ ਹਦਾਇਤਾਂ ਅਨੁਸਾਰ ਕਿਸਾਨਾਂ ਨੇ 10 ਜੂਨ ਦੀ ਬਜਾਏ 1 ਜੂਨ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਗਈਆਂ ਝੋਨੇ ਦੇ ਕਿਸਮਾਂ ਦੀ ਬਿਜਾਈ ਕੀਤੀ ਸੀ | ਉਨ੍ਹਾਂ ਕਿਹਾ ਕਿ ਕੁੱਝ ਸ਼ੈਲਰਾਂ ਮਾਲਕਾਂ ਵਲੋਂ ਕਥਿਤ ਤੌਰ ‘ਤੇ ਸਰਕਾਰ ਨਾਲ ਮਿਲੀਭੁਗਤ ਕਰਕੇ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਸੀ ਤਾਂ ਜੋ ਮੰਡੀ ਵਿਚ ਵੱਡੀ ਮਾਤਰਾ ਵਿਚ ਝੋਨਾ ਜਮਾਂ ਹੋਣ ਦੀ ਸੂਰਤ ਵਿਚ ਝੋਨਾ ਘੱਟ ਰੇਟ ‘ਤੇ ਖ਼ਰੀਦਿਆ ਜਾ ਸਕੇ | ਦਲਬੀਰ ਸਿੰਘ ਨਾਨਕਪੁਰ ਨੇ ਦੱਸਿਆ ਕਿ ਉਹ ਖ਼ੁਦ ਆਪਣਾ ਝੋਨਾ ਮੰਡੀ ਵਿਚ ਲੈ ਕੇ ਆਏ ਸਨ ਤੇ ਮੌਕੇ ‘ਤੇ ਮਿਲੇ ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼ੈਲਰਾਂ ਵਾਲਿਆਂ ਨੇ ਮੰਡੀ ਵਿਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਹੈ | ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਮਾਰਕੀਟ ਕਮੇਟੀ ਕਪੂਰਥਲਾ ਦੇ ਸਕੱਤਰ ਤੇ ਜ਼ਿਲ੍ਹਾ ਮੰਡੀ ਅਫ਼ਸਰ ਨਾਲ ਸੰਪਰਕ ਕੀਤਾ, ਪਰੰਤੂ ਦੋਵਾਂ ਅਧਿਕਾਰੀਆਂ ਨੇ ਸਰਕਾਰ ਦੇ ਕਥਿਤ ਦਬਾਅ ਹੇਠ ਆ ਕੇ ਝੋਨਾ ਖ਼ਰੀਦਣ ਤੋਂ ਅਸਮਰਥਾ ਜਾਹਿਰ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੇ ਮੰਡੀ ਬੋਰਡ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਤੇ ਇਸੇ ਦੌਰਾਨ ਹੀ ਮਾਰਕੀਟ ਕਮੇਟੀ ਕਪੂਰਥਲਾ ਦੇ ਅਧਿਕਾਰੀਆਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਭਰੋਸਾ ਦਿਵਾਇਆ, ਜਿਸ ਪਿੱਛੋਂ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੇ ਪੀ. ਆਰ 126 ਝੋਨੇ ਦੀ ਕਿਸਮ ਜੋ ਅਗੇਤੀ ਪੱਕ ਜਾਂਦੀ ਹੈ ਦੀ ਬਿਜਾਈ ਕੀਤੀ | ਕਿਉਂਕਿ ਕਿਸਾਨਾਂ ਵਲੋਂ ਝੋਨੇ ਦੇ ਖੇਤਾਂ ਵਿਚ ਵੱਖ-ਵੱਖ ਸਬਜ਼ੀਆਂ ਦੀ ਬਿਜਾਈ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਹੁਣ ਕਪੂਰਥਲਾ ਤੇ ਆਸ ਪਾਸ ਦੇ ਖੇਤਰਾਂ ਦੇ ਕਿਸਾਨ ਵੀ ਅਗੇਤਾ ਪੱਕਿਆ ਝੋਨਾ ਮੰਡੀ ਵਿਚ ਲੈ ਕੇ ਆ ਰਹੇ ਹਨ | ਇਸ ਲਈ ਸਰਕਾਰ ਨੂੰ ਝੋਨੇ ਦੀ ਖ਼ਰੀਦ ਪਿਛਲੇ ਸਾਲ ਦੀ ਤਰ੍ਹਾਂ 15 ਸਤੰਬਰ ਨੂੰ ਕਰਨ ਦਾ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਝੋਨੇ ਦੀ ਫ਼ਸਲ ਦਾ ਸਰਕਾਰ ਵਲੋਂ ਐਲਾਨਿਆ ਗਿਆ ਸਮਰਥਨ ਮੁੱਲ ਮਿਲ ਸਕੇ | ਦਲਬੀਰ ਸਿੰਘ ਨਾਨਕਪੁਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਝੋਨੇ ਦੀ ਖ਼ਰੀਦ ਸ਼ੁਰੂ ਨਾ ਕੀਤੀ ਤਾਂ ਕਿਸਾਨ ਸੰਘਰਸ਼ ਛੇੜਣ ਲਈ ਮਜਬੂਰ ਹੋਣਗੇ ਜਿਸ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਕਪੂਰਥਲਾ ਪ੍ਰਸ਼ਾਸਨ ਹੋਵੇਗੀ | ਇਸ ਮੌਕੇ ਬਖ਼ਸ਼ੀਸ਼ ਸਿੰਘ ਮਜ਼ਾਦਪੁਰ, ਕੁਲਵਿੰਦਰ ਸਿੰਘ, ਜਸਕੀਰਤ ਸਿੰਘ, ਸੁਖਦੇਵ ਸਿੰਘ, ਵਰਿੰਦਰ ਸਿੰਘ ਇਕਾਈ ਪ੍ਰਧਾਨ, ਮਨਪ੍ਰੀਤ ਸਿੰਘ, ਨੌਨਿਹਾਲ ਸਿੰਘ, ਲਖਬੀਰ ਸਿੰਘ, ਗੁਲਜ਼ਾਰ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਤਰਨਜੀਤ ਸਿੰਘ, ਸਵਰਨ ਸਿੰਘ ਸਰਪੰਚ, ਬਲਵਿੰਦਰ ਸਿੰਘ, ਤਰਸੇਮ ਸਿੰਘ, ਬਲਬੀਰ ਸਿੰਘ ਖ਼ਾਲਸਾ, ਬਹਾਦਰ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ, ਯਾਦਵਿੰਦਰ ਸਿੰਘ ਪਰਵੇਜ਼ ਨਗਰ ਤੇ ਹੋਰ ਕਿਸਾਨ ਹਾਜ਼ਰ ਸਨ |
ਭ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਕਪੂਰਥਲਾ ਦੇ ਕਾਰਜਕਾਰੀ ਪ੍ਰਧਾਨ ਬਖ਼ਸ਼ੀਸ਼ ਸਿੰਘ ਮਜਾਦਪੁਰ ਤੇ ਹੋਰ ਆਗੂ ਮਾਰਕੀਟ ਕਮੇਟੀ ਕਪੂਰਥਲਾ ਦੇ ਸਕੱਤਰ ਨਾਲ ਝੋਨੇ ਦੀ ਖ਼ਰੀਦ ਸੰਬੰਧੀ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ
13-09-2026
ਕਪੂਰਥਲਾ, 12 ਸਤੰਬਰ (ਅਮਰਜੀਤ ਕੋਮਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਕਿਸਾਨਾਂ ਨੇ ਦਾਣਾ ਮੰਡੀ ਕਪੂਰਥਲਾ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਬੀਤੀ ਰਾਤ ਜ਼ਿਲ੍ਹਾ ਮੰਡੀ ਅਫ਼ਸਰ ਦੇ ਦਫ਼ਤਰ ਦਾ ਧਰਨਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਸਵੇਰੇ ਦਾਣਾ ਮੰਡੀ ਵਿਚ ਸ਼ੈਲਰ ਮਾਲਕਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ | ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਨੇ ਦੱਸਿਆ ਕਿ ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ, ਕਿਉਂਕਿ ਇਸਵਾਰ ਸਰਕਾਰੀ ਹਦਾਇਤਾਂ ਅਨੁਸਾਰ ਕਿਸਾਨਾਂ ਨੇ 10 ਜੂਨ ਦੀ ਬਜਾਏ 1 ਜੂਨ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਗਈਆਂ ਝੋਨੇ ਦੇ ਕਿਸਮਾਂ ਦੀ ਬਿਜਾਈ ਕੀਤੀ ਸੀ | ਉਨ੍ਹਾਂ ਕਿਹਾ ਕਿ ਕੁੱਝ ਸ਼ੈਲਰਾਂ ਮਾਲਕਾਂ ਵਲੋਂ ਕਥਿਤ ਤੌਰ ‘ਤੇ ਸਰਕਾਰ ਨਾਲ ਮਿਲੀਭੁਗਤ ਕਰਕੇ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਸੀ ਤਾਂ ਜੋ ਮੰਡੀ ਵਿਚ ਵੱਡੀ ਮਾਤਰਾ ਵਿਚ ਝੋਨਾ ਜਮਾਂ ਹੋਣ ਦੀ ਸੂਰਤ ਵਿਚ ਝੋਨਾ ਘੱਟ ਰੇਟ ‘ਤੇ ਖ਼ਰੀਦਿਆ ਜਾ ਸਕੇ | ਦਲਬੀਰ ਸਿੰਘ ਨਾਨਕਪੁਰ ਨੇ ਦੱਸਿਆ ਕਿ ਉਹ ਖ਼ੁਦ ਆਪਣਾ ਝੋਨਾ ਮੰਡੀ ਵਿਚ ਲੈ ਕੇ ਆਏ ਸਨ ਤੇ ਮੌਕੇ ‘ਤੇ ਮਿਲੇ ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼ੈਲਰਾਂ ਵਾਲਿਆਂ ਨੇ ਮੰਡੀ ਵਿਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਹੈ | ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਮਾਰਕੀਟ ਕਮੇਟੀ ਕਪੂਰਥਲਾ ਦੇ ਸਕੱਤਰ ਤੇ ਜ਼ਿਲ੍ਹਾ ਮੰਡੀ ਅਫ਼ਸਰ ਨਾਲ ਸੰਪਰਕ ਕੀਤਾ, ਪਰੰਤੂ ਦੋਵਾਂ ਅਧਿਕਾਰੀਆਂ ਨੇ ਸਰਕਾਰ ਦੇ ਕਥਿਤ ਦਬਾਅ ਹੇਠ ਆ ਕੇ ਝੋਨਾ ਖ਼ਰੀਦਣ ਤੋਂ ਅਸਮਰਥਾ ਜਾਹਿਰ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੇ ਮੰਡੀ ਬੋਰਡ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਤੇ ਇਸੇ ਦੌਰਾਨ ਹੀ ਮਾਰਕੀਟ ਕਮੇਟੀ ਕਪੂਰਥਲਾ ਦੇ ਅਧਿਕਾਰੀਆਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਭਰੋਸਾ ਦਿਵਾਇਆ, ਜਿਸ ਪਿੱਛੋਂ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੇ ਪੀ.ਆਰ 126 ਝੋਨੇ ਦੀ ਕਿਸਮ ਜੋ ਅਗੇਤੀ ਪੱਕ ਜਾਂਦੀ ਹੈ ਦੀ ਬਿਜਾਈ ਕੀਤੀ | ਕਿਉਂਕਿ ਕਿਸਾਨਾਂ ਵਲੋਂ ਝੋਨੇ ਦੇ ਖੇਤਾਂ ਵਿਚ ਵੱਖ-ਵੱਖ ਸਬਜ਼ੀਆਂ ਦੀ ਬਿਜਾਈ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਹੁਣ ਕਪੂਰਥਲਾ ਤੇ ਆਸ ਪਾਸ ਦੇ ਖੇਤਰਾਂ ਦੇ ਕਿਸਾਨ ਵੀ ਅਗੇਤਾ ਪੱਕਿਆ ਝੋਨਾ ਮੰਡੀ ਵਿਚ ਲੈ ਕੇ ਆ ਰਹੇ ਹਨ | ਇਸ ਲਈ ਸਰਕਾਰ ਨੂੰ ਝੋਨੇ ਦੀ ਖ਼ਰੀਦ ਪਿਛਲੇ ਸਾਲ ਦੀ ਤਰ੍ਹਾਂ 15 ਸਤੰਬਰ ਨੂੰ ਕਰਨ ਦਾ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਝੋਨੇ ਦੀ ਫ਼ਸਲ ਦਾ ਸਰਕਾਰ ਵਲੋਂ ਐਲਾਨਿਆ ਗਿਆ ਸਮਰਥਨ ਮੁੱਲ ਮਿਲ ਸਕੇ | ਦਲਬੀਰ ਸਿੰਘ ਨਾਨਕਪੁਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਝੋਨੇ ਦੀ ਖ਼ਰੀਦ ਸ਼ੁਰੂ ਨਾ ਕੀਤੀ ਤਾਂ ਕਿਸਾਨ ਸੰਘਰਸ਼ ਛੇੜਣ ਲਈ ਮਜਬੂਰ ਹੋਣਗੇ ਜਿਸ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਕਪੂਰਥਲਾ ਪ੍ਰਸ਼ਾਸਨ ਹੋਵੇਗੀ | ਇਸ ਮੌਕੇ ਬਖ਼ਸ਼ੀਸ਼ ਸਿੰਘ ਮਜ਼ਾਦਪੁਰ, ਕੁਲਵਿੰਦਰ ਸਿੰਘ, ਜਸਕੀਰਤ ਸਿੰਘ, ਸੁਖਦੇਵ ਸਿੰਘ, ਵਰਿੰਦਰ ਸਿੰਘ ਇਕਾਈ ਪ੍ਰਧਾਨ, ਮਨਪ੍ਰੀਤ ਸਿੰਘ, ਨੌਨਿਹਾਲ ਸਿੰਘ, ਲਖਬੀਰ ਸਿੰਘ, ਗੁਲਜ਼ਾਰ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਤਰਨਜੀਤ ਸਿੰਘ, ਸਵਰਨ ਸਿੰਘ ਸਰਪੰਚ, ਬਲਵਿੰਦਰ ਸਿੰਘ, ਤਰਸੇਮ ਸਿੰਘ, ਬਲਬੀਰ ਸਿੰਘ ਖ਼ਾਲਸਾ, ਬਹਾਦਰ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ, ਯਾਦਵਿੰਦਰ ਸਿੰਘ ਪਰਵੇਜ਼ ਨਗਰ ਤੇ ਹੋਰ ਕਿਸਾਨ ਹਾਜ਼ਰ ਸਨ |