13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡਾ. ਰਾਜਨ ਆਈ ਕੇਅਰ ਵਿਖੇ 41ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦ੍ਹਰਵਾੜੇ ਦੀ ਸਮਾਪਤੀ

ਫਗਵਾੜਾ, 12 ਸਤੰਬਰ (ਅਸ਼ੋਕ ਕੁਮਾਰ ਵਾਲੀਆ)-41ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦ੍ਹਰਵਾੜੇ ਦੀ ਸਮਾਪਤੀ ਮੌਕੇ ਡਾ. ਰਾਜਨ ਆਈ ਕੇਅਰ ਹਸਪਤਾਲ ਫਗਵਾੜਾ ਵਿਖੇ ਅੱਖਦਾਨੀ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਮੈਂਬਰ ਪਾਰਲੀਮੈਂਟ ਡਾ.

ਅਜੀਤ ਡੈਸਕ 13-09-2026
ਫਗਵਾੜਾ, 12 ਸਤੰਬਰ (ਅਸ਼ੋਕ ਕੁਮਾਰ ਵਾਲੀਆ)-41ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦ੍ਹਰਵਾੜੇ ਦੀ ਸਮਾਪਤੀ ਮੌਕੇ ਡਾ. ਰਾਜਨ ਆਈ ਕੇਅਰ ਹਸਪਤਾਲ ਫਗਵਾੜਾ ਵਿਖੇ ਅੱਖਦਾਨੀ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡਾ. ਰਾਜ ਕੁਮਾਰ ਨੇ ਅੱਖਦਾਨੀ ਪਰਿਵਾਰਾਂ ਦੀ ਸੇਵਾ ਨੂੰ ਸਲਾਮ ਕਰਦਿਆਂ ਕਿਹਾ ਕਿ ਅੱਖਾਂ ਦਾ ਦਾਨ ਮਹਾਨ ਦਾਨ ਹੈ, ਜਿਸ ਨਾਲ ਦੋ ਨੇਤਰਹੀਣ ਵਿਅਕਤੀਆਂ ਦੀ ਹਨੇਰੀ ਜ਼ਿੰਦਗੀ ਵਿਚ ਰੌਸ਼ਨੀ ਭਰੀ ਜਾ ਸਕਦੀ ਹੈ | ਉਨ੍ਹਾਂ ਡਾ. ਰਾਜਨ ਆਈ ਕੇਅਰ ਹਸਪਤਾਲ ਵਿਖੇ ਆਈ ਬੈਂਕ ਅਤੇ ਕੋਰਨੀਅਲ ਟਰਾਂਸਪਲਾਂਟ ਸੈਂਟਰ ਸਥਾਪਿਤ ਕਰਨ ਲਈ ਲੋੜੀਂਦੀ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਨਾਲ ਫਗਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਪੁਤਲੀਆਂ ਸਬੰਧੀ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਵੱਡਾ ਲਾਭ ਮਿਲੇਗਾ | ਇਸ ਦੌਰਾਨ ਹਸਪਤਾਲ ਦੇ ਐਮ.ਡੀ. ਡਾ. ਐਸ. ਰਾਜਨ ਨੇ ਦੱਸਿਆ ਕਿ ਐਨ.ਆਰ.ਆਈ. ਭਾਈਚਾਰੇ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਵੱਲੋਂ ਹੁਣ ਤੱਕ ਸੈਂਕੜੇ ਅੱਖਾਂ ਦੇ ਜਾਂਚ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਹਜ਼ਾਰਾਂ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਜਲਦ ਆਈ ਬੈਂਕ ਸਥਾਪਿਤ ਕਰਨ ਲਈ ਉਪਰਾਲੇ ਕੀਤੇ ਜਾਣਗੇ ਅਤੇ ਦਾਨ ਵਿਚ ਪ੍ਰਾਪਤ ਅੱਖਾਂ ਰਾਹੀਂ ਲੋੜਵੰਦ ਮਰੀਜ਼ਾਂ ਦੇ ਕੋਰਨੀਅਲ ਟਰਾਂਸਪਲਾਂਟ ਦਾ ਇਲਾਜ ਵੀ ਸ਼ੁਰੂ ਕੀਤਾ ਜਾਵੇਗਾ | ਇਸ 41ਵੇਂ ਅੱਖਦਾਨ ਜਾਗਰੂਕਤਾ ਪੰਦ੍ਹਰਵਾੜੇ ਦੌਰਾਨ ਡਾ. ਰਾਜਨ ਆਈ ਕੇਅਰ ਹਸਪਤਾਲ ਵੱਲੋਂ ਅਸ਼ੋਕ ਮਹਿਰਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਫਗਵਾੜਾ ਵਿਖੇ ‘ਅੱਖਾਂ ਦਾਨ ਮਹਾਂ ਦਾਨ’ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੇਅਰ ਰਾਮ ਪਾਲ ਉੱਪਲ, ਡਾ. ਸੀਮਾ ਰਾਜਨ ਅਤੇ ਡਾ. ਅਨੀਤਾ ਤੋਂ ਇਲਾਵਾ ਅੱਖਦਾਨੀ ਪਰਿਵਾਰ ਦੇ ਮੈਂਬਰ ਰਮਨ ਨਹਿਰਾ, ਅਨੁਰਾਗ ਮਾਨਖੰਡ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ, ਪਰਮਜੀਤ ਸਿੰਘ ਬਸਰਾ, ਅੱਖਦਾਨ ਅਤੇ ਬਲੱਡ ਸੇਵਾ ਗੁਰਾਇਆ ਦੇ ਕੋਆਰਡੀਨੇਟਰ ਹੈਪੀ ਮਾਹੀ, ਅੱਖਦਾਨ ਕੋਆਰਡੀਨੇਟਰ ਰਾਹੁਲ ਬੰਗਾ, ਜਸਵਿੰਦਰ ਸਿੰਘ ਠੇਕੇਦਾਰ, ਬਲਵਿੰਦਰ ਹੀਰਾ, ਕਮਲ ਮਹਿਰਾ, ਅੱਖਦਾਨੀ ਪਰਿਵਾਰਾਂ ਦੇ ਮੈਂਬਰ ਅਨਿਲ ਕੁਮਾਰ ਗੁਪਤਾ, ਮਨੂੰ ਦੁੱਗਲ, ਰਾਜੇਸ਼, ਨਵਦੀਪ ਸਿੰਘ, ਸੰਜੀਵ ਕੁਮਾਰ ਅਰੋੜਾ, ਨਿਤਿਨ ਕਨੌਜੀਆ, ਵੀ.ਪੀ. ਸਿੰਘ ਅਰੋੜਾ ਅਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸੀ ਆਗੂ ਲਾਭ ਚੰਦ ਥਿੱਗਲੀ ਵਲੋਂ ਸਟੇਟ ਐਵਾਰਡੀ ਅਧਿਆਪਕ ਸੰਤੋਖ ਸਿੰਘ ਮੱਲ੍ਹੀ ਦਾ ਸਨਮਾਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ, ਨਸ਼ੇ ਦਾ ਸੇਵਨ ਕਰਨ ਵਾਲੇ ਚਾਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।