13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਇੰਜ. ਦਿਲਪ੍ਰੀਤ ਸਿੰਘ ਲੋਹਟ ਨੂੰ ਸਰਬਸੰਮਤੀ ਨਾਲ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ (ਪੰਜ ਰਾਜ) ਦਾ ਚੇਅਰਮੈਨ ਚੁਣਿਆ

ਫਗਵਾੜਾ, 12 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ. ਟੀ.)

ਅਜੀਤ ਡੈਸਕ 13-09-2026
ਫਗਵਾੜਾ, 12 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.) ਹਰਿਆਣਾ ਅਤੇ ਜੰਮੂ ਤੇ ਕਸ਼ਮੀਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਹੋਰ ਤਕਨੀਕੀ ਅਦਾਰਿਆਂ ਵਿਚ ਸੇਵਾ ਨਿਭਾਅ ਰਹੇ ਜੂਨੀਅਰ ਇੰਜੀਨੀਅਰਜ਼/ਸਹਾਇਕ ਇੰਜੀਨੀਅਰਜ਼, ਉਪ ਮੁੱਖ ਮੰਡਲ ਇੰਜੀਨੀਅਰਜ਼/ਉਪ ਮੰਡਲ ਅਫ਼ਸਰਜ਼, ਕਾਰਜਕਾਰੀ ਇੰਜੀਨੀਅਰਜ਼-ਜੇ ਈਜ਼ ਕਾਡਰ ਤੋਂ ਪਦ ਉੱਨਤ ਅਤੇ ਹੋਰ ਇੰਜੀਨੀਅਰਿੰਗ ਤਕਨੀਕੀ ਅਫ਼ਸਰਜ਼ ਦੀ ਸਾਂਝੀ ਪ੍ਰਤੀਨਿਧਤਾ ਕਰ ਰਹੀ ਜਥੇਬੰਦੀ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ -ਪੰਜ ਰਾਜ ਵੱਲੋਂ ਇੰਜੀਨੀਅਰਜ਼ ਮਿਲਣੀ ਆਯੋਜਿਤ ਕੀਤੀ ਗਈ | ਇਸ ਇੰਜੀਨੀਅਰਜ਼ ਮਿਲਣੀ ਵਿਚ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼, ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ) ਹਰਿਆਣਾ ਅਤੇ ਜੰਮੂ ਤੇ ਕਸ਼ਮੀਰ ਦੇ ਬਹੁਤ ਸਾਰੇ ਮੈਂਬਰਾਂ, ਅਹੁਦੇਦਾਰਾਂ ਇੰਜੀਨੀਅਰ ਸਾਥੀਆਂ ਵੱਲੋਂ ਭਾਗ ਲਿਆ ਗਿਆ | ਪੰਜਾਬ ਰਾਜ ਵਿਚ ਕੰਮ ਕਰ ਰਹੇ ਜੂਨੀਅਰ ਇੰਜੀਨੀਅਰਜ਼/ਸਹਾਇਕ ਇੰਜੀਨੀਅਰਜ਼, ਉਪ ਮੰਡਲ ਇੰਜੀਨੀਅਰਜ਼, ਕਾਰਜਕਾਰੀ ਇੰਜੀਨੀਅਰਜ਼ (ਜੇ.ਈ. ਕਾਡਰ ਤੋਂ ਪਦ ਉੱਨਤ) ਦੀ ਪ੍ਰਤੀਨਿਧ ਜਥੇਬੰਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ ਪੰਜਾਬ ਦੇ ਸੂਬਾ ਪ੍ਰਧਾਨ ਇੰਜ. ਦਿਲਪ੍ਰੀਤ ਸਿੰਘ ਲੋਹਟ ਅਤੇ ਵਰਕਿੰਗ ਚੇਅਰਮੈਨ ਕੌਂਸਲ ਵੱਲੋਂ ਜਮਾਤ ਦੀਆਂ ਲੰਮੇ ਸਮੇਂ ਤੋਂ ਜਾਇਜ਼, ਵਾਜਬ ਅਤੇ ਹੱਕੀ ਲੰਬਿਤ ਮੰਗਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ | ਇੰਜ. ਪਲਵਿੰਦਰ ਸਿੰਘ ਪੰਧੇਰ ਸਕੱਤਰ ਜਨਰਲ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ (ਪੰਜ ਰਾਜ) ਵੱਲੋਂ ਹਾਜ਼ਰ ਇੰਜੀਨੀਅਰ ਸਾਥੀਆਂ ਦਾ ਧੰਨਵਾਦ ਕਰਦਿਆਂ ਆਪਣੀਆਂ ਜਮਾਤੀ ਜਾਇਜ਼, ਵਾਜਬ ਅਤੇ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਪੜਿ੍ਹਆ ਗਿਆ | ਹਾਜ਼ਰ ਹਾਊਸ ਵੱਲੋਂ ਸਰਬਸੰਮਤੀ ਨਾਲ ਮਤਾ ਕਰਕੇ ਨਵੀਂ ਟੀਮ ਇੰਜ. ਦਿਲਪ੍ਰੀਤ ਸਿੰਘ ਲੋਹਟ ਚੇਅਰਮੈਨ ਕੌਂਸਲ ਅਤੇ ਇੰਜ. ਪਲਵਿੰਦਰ ਸਿੰਘ ਪੰਧੇਰ ਸਕੱਤਰ ਜਨਰਲ ਚੁਣਨ ਤੋ ਬਾਅਦ ਅਗਲੇਰੇ ਪ੍ਰਬੰਧ/ਜਥੇਬੰਦਕ ਸਰਗਰਮੀਆਂ ਚਲਾਉਣ/ਜਥੇਬੰਦਕ ਟੀਮ ਦੇ ਗਠਨ ਕਰਨ ਦੇ ਸਮੁੱਚੇ ਅਧਿਕਾਰ ਦਿੱਤੇ ਗਏ |
ਪਿਛਲੀ ਖ਼ਬਰ ਐਡਵੋਕੇਟ ਸਰਾਂ ਸਰਬਸੰਮਤੀ ਨਾਲ ਬਾਰ ਐਸੋਸੀਏਸ਼ਨ ਦੇ ਤੀਸਰੀ ਵਾਰ ਪ੍ਰਧਾਨ ਬਣੇ ਅਗਲੀ ਖ਼ਬਰ ਪਿੰਡ ਅਕਾਲਾ ਵਿਖੇ ਨਿਸ਼ਾਨ ਸਿੰਘ ਸਮੇਤ ਕਈ ਆਗੂ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।