13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਿਸ਼ਤੇਦਾਰਾਂ ਵਲੋਂ ਔਰਤ ਦੀ ਕੁੱਟਮਾਰ

ਕਪੂਰਥਲਾ, 12 ਸਤੰਬਰ (ਅਮਨਜੋਤ ਸਿੰਘ ਵਾਲੀਆ)-ਐਸ. ਐਸ.

ਅਜੀਤ ਡੈਸਕ 13-09-2026
ਕਪੂਰਥਲਾ, 12 ਸਤੰਬਰ (ਅਮਨਜੋਤ ਸਿੰਘ ਵਾਲੀਆ)-ਐਸ.ਐਸ.ਕੇ. ਫ਼ੈਕਟਰੀ ਨੇੜੇ ਰਹਿੰਦੇ ਇਕ ਔਰਤ ਨੂੰ ਗੁਆਂਢ ਵਿਚ ਰਹਿੰਦੇ ਉਸਦੇ ਰਿਸ਼ਤੇਦਾਰਾਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਕੋਮਲ ਦੇ ਪਤੀ ਵਕੀਲ ਬਿ੍ਜ ਨੇ ਦੱਸਿਆ ਕਿ ਉਹ ਡਰਾਇਵਰੀ ਦਾ ਕੰਮ ਕਰਦਾ ਹੈ ਤੇ ਉਹ ਕੰਮ ‘ਤੇ ਗਿਆ ਹੋਇਆ ਸੀ, ਅੱਜ ਜਦੋਂ ਉਸਦੀ ਪਤਨੀ ਗਲੀ ਵਿਚੋਂ ਲੰਘ ਰਹੀ ਸੀ ਤਾਂ ਪੁਰਾਣੀ ਰਜਿੰਸ਼ ਦੇ ਚੱਲਦਿਆਂ ਉਸਦੇ ਗੁਆਂਢ ਵਿਚ ਰਹਿੰਦੇ ਰਿਸ਼ਤੇਦਾਰਾਂ ਨੇ ਉਸ ‘ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਧੱਕੇਸ਼ਾਹੀ ਅਤੇ ਨਸ਼ਿਆਂ ਖਿਲਾਫ਼ ਬੋਲਣ ਵਾਲਿਆਂ ਦੀ ਸੂਬਾ ਸਰਕਾਰ ਆਵਾਜ਼ ਦਬਾਅ ਰਹੀ ਹੈ-ਗੁਰਦੀਪ ਭੰਡਾਲ ਅਗਲੀ ਖ਼ਬਰ ਜ਼ਿਲ੍ਹੇ ’ਚ 29 ਆਮ ਆਦਮੀ ਕਲੀਨਿਕਾਂ ’ਚੋਂ 15 ਲੱਖ ਤੋਂ ਵੱਧ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ-ਅਕਾਸ਼ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।