14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜ਼ਿਲ੍ਹੇ ਵਿਚ ਰੰਗਲਾ ਪੰਜਾਬ ਪ੍ਰੋਗਰਾਮ ਤਹਿਤ 248 ਪ੍ਰੋਜੈਕਟਾਂ ਦਾ ਕੰਮ ਮੁਕੰਮਲ-ਡੀ.ਸੀ.

ਕਪੂਰਥਲਾ, 13 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 14-09-2026
ਕਪੂਰਥਲਾ, 13 ਸਤੰਬਰ (ਵਿ.ਪ੍ਰ.)-ਜ਼ਿਲ੍ਹੇ ਵਿਚ ਰੰਗਲਾ ਪੰਜਾਬ ਪ੍ਰੋਗਰਾਮ ਤਹਿਤ 260 ਵਿਚੋਂ 248 ਪ੍ਰੋਜੈਕਟਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਬਾਕੀ ਪ੍ਰੋਜੈਕਟ ਵੀ ਅਗਲੇ ਦਿਨਾਂ ਵਿਚ ਮੁਕੰਮਲ ਕਰ ਲਏ ਜਾਣਗੇ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਰੰਗਲਾ ਪੰਜਾਬ ਪ੍ਰੋਗਰਾਮ ਤੇ ਮੈਂਬਰ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ (ਐਮ.ਪੀ. ਲੈਡ) ਸਕੀਮ ਤਹਿਤ ਜ਼ਿਲ੍ਹੇ ਵਿਚ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਪ੍ਰੋਜੈਕਟ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਤੇ ਇਹ ਯਕੀਨੀ ਬਣਾਉਣ ਕਿ ਇਹ ਕੰਮ ਨਿਰਧਾਰਿਤ ਮਾਪਦੰਡਾਂ ਤੇ ਸਮੇਂ ਦੀ ਸੀਮਾ ਅਨੁਸਾਰ ਅਲਾਟ ਕੀਤੇ ਜਾਣ | ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਉਲੀਕੇ ਗਏ ਹਨ, ਜਿਨ੍ਹਾਂ ਵਿਚ ਸੜਕਾਂ ਤੇ ਨਾਲੀਆਂ ਦੀ ਉਸਾਰੀ ਤੇ ਮੁਰੰਮਤ, ਇੰਟਰਲਾਕਿੰਗ ਟਾਈਲਾਂ, ਸੋਲਰ ਸਟਰੀਟ ਲਾਈਟਾਂ ਲਗਾਉਣ, ਓਪਨ ਜਿੰਮ ਸਥਾਪਿਤ ਕਰਨ, ਸ਼ਮਸ਼ਾਨਘਾਟ ਦਾ ਵਿਕਾਸ, ਨਵੀਨੀਕਰਨ, ਕਮਿਊਨਿਟੀ ਹਾਲ, ਆਂਗਣਵਾੜੀ ਸੈਂਟਰਾਂ, ਪੰਚਾਇਤ ਘਰਾਂ ਤੇ ਹਰ ਜਨਤਕ ਉਪਯੋਗੀ ਢਾਂਚੇ ਦੀ ਉਸਾਰੀ ਸ਼ਾਮਲ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਕਾਸ ਪ੍ਰੋਜੈਕਟਾਂ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ |
ਪਿਛਲੀ ਖ਼ਬਰ ਇੰਜ: ਜੀਤ ਸਿੰਘ ਦੀ ਸੇਵਾ ਮੁਕਤੀ ਨੂੰ ਸਮਰਪਿਤ ਭਾਰਤੀ ਸਮਾਜ ਨਿਰਮਾਣ ਸੰਘ ਵਲੋਂ 5ਵੀਂ ਲਾਇਬ੍ਰੇਰੀ ਦਾ ਉਦਘਾਟਨ ਅੱਜ ਬਿਜਲ... ਅਗਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦਾ ਬੀ.ਟੈੱਕ ਪਹਿਲੇ, ਚੌਥੇ, ਛੇਵੇਂ ਤੇ ਅੱਠਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।