15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਈ ਲੜਾਈ ’ਚ ਇਕ ਔਰਤ ਸਮੇਤ 2 ਜ਼ਖ਼ਮੀ

ਕਪੂਰਥਲਾ, 14 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਿਸ਼ਨ ਸਿੰਘ ਵਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ ਇਕ ਔਰਤ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਸੁਖਵਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਕਿਸ਼ਨ ਸਿੰਘ ਵਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਦੀ ਪਿੰਡ ਦੇ ਹੀ ਇਕ ਨੌਜਵਾਨ ਅਨਮੋਲਪ੍ਰੀਤ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲਦੀ ਹੈ ਜਿਸ ‘ਤੇ ਉਨ੍ਹਾਂ ਨੇ ਅੱਜ ਸਾਡੇ ਘਰ ਆ ਕੇ ਸਾਡੇ ‘ਤੇ ਹਮਲਾ ਕਰ ਦਿੱਤਾ ਜਿਸ ਕਾਰਨ ਮੈਂ ਜ਼ਖਮੀ ਹੋ ਗਈ | ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਦੂਸਰੀ ਧਿਰ ਦੇ ਅਨਮੋਲਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਕਿਸ਼ਨ ਸਿੰਘ ਵਾਲਾ ਨੇ ਦੱਸਿਆ ਕਿ ਉਹ ਜਦੋਂ ਕੰਮ ਤੋਂ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਸੁਖਵਿੰਦਰ ਕੌਰ ਤੇ ਉਸਦੇ ਪਰਿਵਾਰ ਨੇ ਮੈਨੂੰ ਰੋਕ ਲਿਆ ਤੇ ਹਮਲਾ ਕਰਕੇ ਮੈਨੂੰ ਜ਼ਖ਼ਮੀ ਕਰ ਦਿੱਤਾ | ਦੋਵਾਂ ਧਿਰਾਂ ਦਾ ਇਲਾਜ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਅਜੀਤ ਡੈਸਕ 15-09-2026

ਪਿਛਲੀ ਖ਼ਬਰ ਕਾਰ ਨੂੰ ਬਚਾਉਂਦਿਆਂ ਟੈਂਪੂ ਟਰੈਵਲ ਪਲਟਿਆ, ਵਾਲ-ਵਾਲ ਬਚੀਆਂ ਸਵਾਰੀਆਂ ਅਗਲੀ ਖ਼ਬਰ ਵਿਸ਼ਾਲ ਸ਼ੋਭਾ ਯਾਤਰਾ ਨਾਲ ਭੁਲੱਥ ਵਿਖੇ ਗਣੇਸ਼ ਪੂਜਾ ਉਤਸਵ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।