15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪਾਵਰਕਾਮ ਦੇ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਪਾਵਰਕਾਮ ਵਲੋਂ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਅੱਜ ਔਜਲਾ ਫਾਟਕ ਨੇੜੇ ਪਾਵਰਕਾਮ ਦੇ ਉਪ ਚੀਫ਼ ਇੰਜੀਨੀਅਰ ਦੇ ਦਫ਼ਤਰ ਮੂਹਰੇ 11 ਵਜੇ ਤੋਂ ਲੈ ਕੇ ਢਾਈ ਵਜੇ ਤੱਕ ਧਰਨਾ ਦਿੱਤਾ ਗਿਆ | ਰੋਹ ਵਿਚ ਆਏ ਕਿਸਾਨਾਂ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹੇ ਦੇ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ, ਨਡਾਲਾ ਬਲਾਕ ਦੇ ਪ੍ਰਧਾਨ ਜੋਗਾ ਸਿੰਘ, ਬੇਗੋਵਾਲ ਬਲਾਕ ਦੇ ਪ੍ਰਧਾਨ ਨਿਰਮਲ ਸਿੰਘ, ਬਰਿੰਦਪੁਰ ਇਕਾਈ ਦੇ ਪ੍ਰਧਾਨ ਨਿਹਾਲ ਸਿੰਘ ਤੇ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਝੋਨੇ ਦੀ ਲਵਾਈ ਸ਼ੁਰੂ ਹੋਣ ਮੌਕੇ ਪੰਜਾਬ ਸਰਕਾਰ ਤੇ ਪਾਵਰਕਾਮ ਵਲੋਂ ਕਿਸਾਨਾਂ ਨੂੰ ਝੋਨੇ ਦੇ ਸਾਰੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ ਸਫ਼ਾ 5 ਦੀ ਬਾਕੀ ਤੇ ਹੁਣ ਜਦੋਂ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਲੋੜ ਹੈ ਤਾਂ ਪਾਵਰਕਾਮ ਵਲੋਂ ਬੇਲੋੜੇ ਕੱਟ ਲਗਾ ਕੇ ਕਿਸਾਨਾਂ ਨੂੰ ਰੋਜ਼ਾਨਾ 2 ਤੋਂ ਲੈ ਕੇ 3 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਝੋਨੇ ਦੀ ਫ਼ਸਲ ਨੂੰ ਸੋਕਾ ਲੱਗ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੁੱਝ ਬੁਲਾਰਿਆਂ ਵਲੋਂ ਕੋਲੇ ਦੀ ਘਾਟ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਕਥਿਤ ਤੌਰ ’ਤੇ ਦੋਸ਼ੀ ਠਹਿਰਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਸੁੱਕ ਰਹੀਆਂ ਫ਼ਸਲਾਂ ਨੂੰ ਪਾਲਣ ਲਈ ਮਹਿੰਗੇ ਰੇਟ ਦਾ ਡੀਜ਼ਲ ਫੂਕ ਰਹੇ ਹਨ | ਬੁਲਾਰਿਆਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਨਾ ਮਿਲੀ ਤਾਂ ਯੂਨੀਅਨ ਮੁੜ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ | ਧਰਨੇ ਦੌਰਾਨ ਯੂਨੀਅਨ ਵਲੋਂ ਪਾਵਰਕਾਮ ਦੇ ਕਪੂਰਥਲਾ ਸਰਕਲ ਦੇ ਉਪ ਮੁੱਖ ਇੰਜੀਨੀਅਰ ਸੁਰਿੰਦਰਪਾਲ ਸੋਂਧੀ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ | ਜਿਸ ਵਿਚ ਰੋਜ਼ਾਨਾ ਕਿਸਾਨਾਂ ਨੂੰ ਝੋਨਾ ਤੇ ਹੋਰ ਫ਼ਸਲਾਂ ਪਾਲਣ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ | ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਉਪ ਮੁੱਖ ਚੀਫ਼ ਇੰਜੀਨੀਅਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ਅਨੁਸਾਰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ | ਇਸ ਮੌਕੇ ਸਿਲੰਦਰ ਸਿੰਘ, ਰੇਸ਼ਮ ਸਿੰਘ (ਦੋਵੇਂ ਬਰਿੰਦਪੁਰ), ਵਰਿੰਦਰ ਸਿੰਘ, ਜਸਕੀਰਤ ਸਿੰਘ, ਸੁਖਦੇਵ ਸਿੰਘ ਭਗਤਪੁਰ, ਗਰੀਬ ਸਿੰਘ, ਟਹਿਲ ਸਿੰਘ, ਬਖਸ਼ੀਸ਼ ਸਿੰਘ ਸੰਧਰ ਜਗੀਰ, ਚੈਂਚਲ ਸਿੰਘ ਨਾਨਕਪੁਰ, ਬਾਬਾ ਸੁਖਵੀਰ ਸਿੰਘ, ਕੁਲਵਿੰਦਰ ਸਿੰਘ, ਹਰਬੰਸ ਸਿੰਘ, ਅਡਣਾਂਵਾਲੀ, ਤਰਸੇਮ ਸਿੰਘ, ਮੋਹਨ ਸਿੰਘ, ਜਗੀਰ ਸਿੰਘ ਗੋਪੀਪੁਰ, ਯਾਦਵਿੰਦਰ ਸਿੰਘ ਤੇ ਹਰਜੀਤ ਸਿੰਘ ਪ੍ਰਵੇਜ਼ ਨਗਰ, ਕਰਨੈਲ ਸਿੰਘ, ਮਲਕੀਤ ਸਿੰਘ ਕੋਕਲਪੁਰ, ਲਖਵੀਰ ਸਿੰਘ ਪ੍ਰਧਾਨ ਮਕਸੂਦਪੁਰ, ਗੁਰਵਿੰਦਰ ਸਿੰਘ ਤੂਰ, ਮਨਜੀਤ ਸਿੰਘ ਮਕਸੂਦਪੁਰ, ਹਰਪ੍ਰੀਤ ਸਿੰਘ ਪ੍ਰਧਾਨ ਨੰਗਲ ਲੁਬਾਣਾ ਇਕਾਈ, ਬਲਬੀਰ ਸਿੰਘ ਪ੍ਰਧਾਨ ਭੱਕੂਵਾਲ, ਤਰਸੇਮ ਸਿੰਘ ਭੱਕੂਵਾਲ, ਬਲਵਿੰਦਰ ਸਿੰਘ ਸਰਪੰਚ ਇਬਰਾਹੀਮਵਾਲ, ਜਸਵੰਤ ਸਿੰਘ ਜ਼ੋਨ ਸਕੱਤਰ ਨਡਾਲਾ, ਤਲਵਿੰਦਰ ਸਿੰਘ, ਅਮਰੀਕ ਸਿੰਘ ਘੱਗ ਆਦਿ ਆਗੂ ਹਾਜ਼ਰ ਸਨ |

ਅਜੀਤ ਡੈਸਕ 15-09-2026
ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਪਾਵਰਕਾਮ ਵਲੋਂ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਅੱਜ ਔਜਲਾ ਫਾਟਕ ਨੇੜੇ ਪਾਵਰਕਾਮ ਦੇ ਉਪ ਚੀਫ਼ ਇੰਜੀਨੀਅਰ ਦੇ ਦਫ਼ਤਰ ਮੂਹਰੇ 11 ਵਜੇ ਤੋਂ ਲੈ ਕੇ ਢਾਈ ਵਜੇ ਤੱਕ ਧਰਨਾ ਦਿੱਤਾ ਗਿਆ | ਰੋਹ ਵਿਚ ਆਏ ਕਿਸਾਨਾਂ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹੇ ਦੇ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ, ਨਡਾਲਾ ਬਲਾਕ ਦੇ ਪ੍ਰਧਾਨ ਜੋਗਾ ਸਿੰਘ, ਬੇਗੋਵਾਲ ਬਲਾਕ ਦੇ ਪ੍ਰਧਾਨ ਨਿਰਮਲ ਸਿੰਘ, ਬਰਿੰਦਪੁਰ ਇਕਾਈ ਦੇ ਪ੍ਰਧਾਨ ਨਿਹਾਲ ਸਿੰਘ ਤੇ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਝੋਨੇ ਦੀ ਲਵਾਈ ਸ਼ੁਰੂ ਹੋਣ ਮੌਕੇ ਪੰਜਾਬ ਸਰਕਾਰ ਤੇ ਪਾਵਰਕਾਮ ਵਲੋਂ ਕਿਸਾਨਾਂ ਨੂੰ ਝੋਨੇ ਦੇ ਸਾਰੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ ਸਫ਼ਾ 5 ਦੀ ਬਾਕੀ
ਤੇ ਹੁਣ ਜਦੋਂ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਲੋੜ ਹੈ ਤਾਂ ਪਾਵਰਕਾਮ ਵਲੋਂ ਬੇਲੋੜੇ ਕੱਟ ਲਗਾ ਕੇ ਕਿਸਾਨਾਂ ਨੂੰ ਰੋਜ਼ਾਨਾ 2 ਤੋਂ ਲੈ ਕੇ 3 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਝੋਨੇ ਦੀ ਫ਼ਸਲ ਨੂੰ ਸੋਕਾ ਲੱਗ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੁੱਝ ਬੁਲਾਰਿਆਂ ਵਲੋਂ ਕੋਲੇ ਦੀ ਘਾਟ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਕਥਿਤ ਤੌਰ ’ਤੇ ਦੋਸ਼ੀ ਠਹਿਰਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਸੁੱਕ ਰਹੀਆਂ ਫ਼ਸਲਾਂ ਨੂੰ ਪਾਲਣ ਲਈ ਮਹਿੰਗੇ ਰੇਟ ਦਾ ਡੀਜ਼ਲ ਫੂਕ ਰਹੇ ਹਨ | ਬੁਲਾਰਿਆਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਨਾ ਮਿਲੀ ਤਾਂ ਯੂਨੀਅਨ ਮੁੜ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ | ਧਰਨੇ ਦੌਰਾਨ ਯੂਨੀਅਨ ਵਲੋਂ ਪਾਵਰਕਾਮ ਦੇ ਕਪੂਰਥਲਾ ਸਰਕਲ ਦੇ ਉਪ ਮੁੱਖ ਇੰਜੀਨੀਅਰ ਸੁਰਿੰਦਰਪਾਲ ਸੋਂਧੀ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ | ਜਿਸ ਵਿਚ ਰੋਜ਼ਾਨਾ ਕਿਸਾਨਾਂ ਨੂੰ ਝੋਨਾ ਤੇ ਹੋਰ ਫ਼ਸਲਾਂ ਪਾਲਣ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ |
ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਉਪ ਮੁੱਖ ਚੀਫ਼ ਇੰਜੀਨੀਅਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ਅਨੁਸਾਰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ | ਇਸ ਮੌਕੇ ਸਿਲੰਦਰ ਸਿੰਘ, ਰੇਸ਼ਮ ਸਿੰਘ (ਦੋਵੇਂ ਬਰਿੰਦਪੁਰ), ਵਰਿੰਦਰ ਸਿੰਘ, ਜਸਕੀਰਤ ਸਿੰਘ, ਸੁਖਦੇਵ ਸਿੰਘ ਭਗਤਪੁਰ, ਗਰੀਬ ਸਿੰਘ, ਟਹਿਲ ਸਿੰਘ, ਬਖਸ਼ੀਸ਼ ਸਿੰਘ ਸੰਧਰ ਜਗੀਰ, ਚੈਂਚਲ ਸਿੰਘ ਨਾਨਕਪੁਰ, ਬਾਬਾ ਸੁਖਵੀਰ ਸਿੰਘ, ਕੁਲਵਿੰਦਰ ਸਿੰਘ, ਹਰਬੰਸ ਸਿੰਘ, ਅਡਣਾਂਵਾਲੀ, ਤਰਸੇਮ ਸਿੰਘ, ਮੋਹਨ ਸਿੰਘ, ਜਗੀਰ ਸਿੰਘ ਗੋਪੀਪੁਰ, ਯਾਦਵਿੰਦਰ ਸਿੰਘ ਤੇ ਹਰਜੀਤ ਸਿੰਘ ਪ੍ਰਵੇਜ਼ ਨਗਰ, ਕਰਨੈਲ ਸਿੰਘ, ਮਲਕੀਤ ਸਿੰਘ ਕੋਕਲਪੁਰ, ਲਖਵੀਰ ਸਿੰਘ ਪ੍ਰਧਾਨ ਮਕਸੂਦਪੁਰ, ਗੁਰਵਿੰਦਰ ਸਿੰਘ ਤੂਰ, ਮਨਜੀਤ ਸਿੰਘ ਮਕਸੂਦਪੁਰ, ਹਰਪ੍ਰੀਤ ਸਿੰਘ ਪ੍ਰਧਾਨ ਨੰਗਲ ਲੁਬਾਣਾ ਇਕਾਈ, ਬਲਬੀਰ ਸਿੰਘ ਪ੍ਰਧਾਨ ਭੱਕੂਵਾਲ, ਤਰਸੇਮ ਸਿੰਘ ਭੱਕੂਵਾਲ, ਬਲਵਿੰਦਰ ਸਿੰਘ ਸਰਪੰਚ ਇਬਰਾਹੀਮਵਾਲ, ਜਸਵੰਤ ਸਿੰਘ ਜ਼ੋਨ ਸਕੱਤਰ ਨਡਾਲਾ, ਤਲਵਿੰਦਰ ਸਿੰਘ, ਅਮਰੀਕ ਸਿੰਘ ਘੱਗ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਵਿਅਕਤੀ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕੀਤਾ ਅਗਲੀ ਖ਼ਬਰ ਜ਼ਿਲ੍ਹੇ ਵਿਚ ਸਿਵਲ ਡਿਫੈਂਸ ਦੀ ਏਅਰ ਰੇਡ ’ਤੇ ਬਲੈਕਆਊਟ ਮੌਕ ਐਕਸਰਸਾਈਜ਼ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।