15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਵਿਅਕਤੀ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕੀਤਾ

ਫਗਵਾੜਾ, 14 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਡੱਡਲ ਮੁਹੱਲਾ ਵਿਖੇ ਇੱਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੀ ਸੂਚਨਾ ਮਿਲੀ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਸਿਆਦ ਨੇ ਦੱਸਿਆ ਕਿ ਉਹ ਰਣਜੀਤ ਨਗਰ ਵਿਖੇ ਰਹਿੰਦਾ ਹੈ ਤੇ ਉਸਦੀ ਭੈਣ ਜੋ ਡੱਡਲ ਮੁਹੱਲਾ ਵਿਖੇ ਰਹਿੰਦੀ ਹੈ ਉਹ ਆਪਣੀ ਭੈਣ ਪਾਸ ਆਇਆ ਸੀ | ਜਿਸ ਦੌਰਾਨ ਉਸਦੀ ਭੈਣ ਦੀ ਆਪਣੇ ਮਕਾਨ ਮਾਲਕ ਨਾਲ ਪੈਸਿਆਂ ਨੂੰ ਲੈ ਕੇ ਗੱਲਬਾਤ ਚੱਲ ਰਹੀ ਸੀ ਤਾਂ ਉੱਥੇ ਸਾਹਮਣੇ ਤੋਂ ਇੱਕ ਵਿਅਕਤੀ ਨੇ ਦਖ਼ਲ ਦੇਣਾ ਸ਼ੁਰੂ ਕਰ ਦਿੱਤਾ ਜਦੋਂ ਉਨ੍ਹਾਂ ਰੋਕਿਆ ਤਾਂ ਉਕਤ ਵਿਅਕਤੀ ਨੇ ਆਪਣੇ ਸਾਥੀ ਬੁਲਾ ਕੇ ਉਸਦੀ ਕੁੱਟਮਾਰ ਕੀਤੀ ਤੇ ਉਸਦੇ ਸਿਰ ‘ਚ ਕਿਰਪਾਨ ਮਾਰ ਕੇ ਉਸਨੂੰ ਜ਼ਖਮੀ ਕਰ ਦਿੱਤਾ | ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਘਟਨਾ ਸੰਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ |

ਘਟਨਾ ਸੰਬੰਧੀ ਜਾਣਕਾਰੀ ਦਿੰਦਾ ਹੋਇਆ ਪੀੜਤ ਮੁਹੰਮਦ ਸਿਆਦ | 15-09-2026

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸੰਬੰਧੀ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪਾਵਰਕਾਮ ਦੇ ਦਫ਼ਤਰ ਮੂਹਰੇ ਧਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।