18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ ਭੰਡਾਲ ਬੇਟ ਵਿਖੇ ਹੋਈ

ਭੰਡਾਲ ਬੇਟ, 17 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਜ਼ਿਲੇ੍ਹ ਦੀ ਸਾਂਝੀ ਭੰਡਾਲ ਬੇਟ ਦੇ ਮੁਕਾਮ ਵਾਲੀ ਪੱਤੀ ਦੇ ਗੁਰਦੁਆਰਾ ਸਾਹਿਬ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿਚ ਫ਼ੈਸਲਾ ਕੀਤਾ ਗਿਆ 26, ਸਤੰਬਰ ਨੂੰ ਮੋਗਾ ਦਾਣਾ ਮੰਡੀ ਵਿਚ ਫਾਸੀਵਾਦ ਦੇ ਖ਼ਿਲਾਫ਼ ਸ਼ਹੀਦ ਬਲਦੇਵ ਸਿੰਘ ਮਾਨ ਨੂੰ ਸਮਰਪਿਤ ਰੈਲੀ ਕੀਤੀ ਜਾ ਰਹੀ ਹੈ ਉਸ ਵਿਚ ਦੋਨੋਂ ਜਥੇਬੰਦੀਆਂ ਵੱਡੀ ਪੱਧਰ ਤੇ ਸ਼ਾਮਲ ਹੋਣਗੀਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਸ਼ੇਰਪੁਰ ਸੱਧਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਕਿਹਾ ਕਿ ਬੀ. ਜੇ.

ਅਜੀਤ ਡੈਸਕ 18-09-2026
ਭੰਡਾਲ ਬੇਟ, 17 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਜ਼ਿਲੇ੍ਹ ਦੀ ਸਾਂਝੀ ਭੰਡਾਲ ਬੇਟ ਦੇ ਮੁਕਾਮ ਵਾਲੀ ਪੱਤੀ ਦੇ ਗੁਰਦੁਆਰਾ ਸਾਹਿਬ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿਚ ਫ਼ੈਸਲਾ ਕੀਤਾ ਗਿਆ 26, ਸਤੰਬਰ ਨੂੰ ਮੋਗਾ ਦਾਣਾ ਮੰਡੀ ਵਿਚ ਫਾਸੀਵਾਦ ਦੇ ਖ਼ਿਲਾਫ਼ ਸ਼ਹੀਦ ਬਲਦੇਵ ਸਿੰਘ ਮਾਨ ਨੂੰ ਸਮਰਪਿਤ ਰੈਲੀ ਕੀਤੀ ਜਾ ਰਹੀ ਹੈ ਉਸ ਵਿਚ ਦੋਨੋਂ ਜਥੇਬੰਦੀਆਂ ਵੱਡੀ ਪੱਧਰ ਤੇ ਸ਼ਾਮਲ ਹੋਣਗੀਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਸ਼ੇਰਪੁਰ ਸੱਧਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਕਿਹਾ ਕਿ ਬੀ.ਜੇ.ਪੀ. ਆਰ.ਐਸ.ਐਸ. ਦੇ ਦੋਨਾਂ ਏਜੰਡਿਆਂ ਨੂੰ ਲਾਗੂ ਕਰਨ ਲਈ ਇਲੈਕਸ਼ਨਾਂ ਰਾਹੀਂ ਦੇਸ਼ ਦੀਆਂ ਸਾਰੀਆਂ ਸਟੇਟਾਂ ਵਿਚ ਆਪਣਾ ਡੰਡੇ ਦੇ ਜ਼ੋਰ ਨਾਲ ਰਾਜ ਲਿਆਉਣਾ ਚਾਹੰੁਦੀ ਹੈ ਤੇ ਦੇਸ਼ ਵਿਚ ਹਿੰਦੂ ਹਿੰਦੀ ਹਿੰਦੁਸਤਾਨ ਬਣਾਉਣਾ ਚਾਹੰੁਦੀ ਹੈ | ਇਸ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ, ਸੀਤਲ ਸਿੰਘ ਸੰਗੋਜਲਾ, ਮਲਕੀਤ ਸਿੰਘ ਧਾਲੀਵਾਲ, ਕਰਮਜੀਤ ਸਿੰਘ ਨੂਰਪੁਰ ਜੱਟਾਂ ਜ਼ਿਲ੍ਹਾ ਜੁਆਇੰਟ ਸਕੱਤਰ, ਬਿਕਰਮਜੀਤ ਸਿੰਘ ਭੀਲਾ, ਅਵਤਾਰ ਸਿੰਘ ਸੁਰਖਪੁਰ, ਬਲਵੀਰ ਸਿੰਘ ਫਜਲਾਬਾਦ, ਰਣਜੀਤ ਸਿੰਘ ਦੇਸਲ, ਫੱਤੂਢੀਂਗਾ ਏਰੀਏ ਦੇ ਪ੍ਰਧਾਨ ਗੁਰਭੇਜ ਸਿੰਘ ਬੂਹ, ਮੀਤ ਪ੍ਰਧਾਨ ਮਨਦੀਪ ਸਿੰਘ ਖ਼ਾਨਪੁਰ, ਪ੍ਰੈੱਸ ਸਕੱਤਰ ਯੁਵਰਾਜ ਸਿੰਘ ਫੱਤੂਢੀਂਗਾ, ਸਕੱਤਰ ਸੁਖਦੇਵ ਸਿੰਘ ਨੱਥੂਪੁਰ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ, ਕਸ਼ਮੀਰ ਸਿੰਘ ਭੰਡਾਲ ਦੋਨਾ, ਬਲਵੀਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਪਾਹਜ ਘਰ ਵਿਖੇ ਮਨਾਇਆ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਅਗਲੀ ਖ਼ਬਰ ਅਸਮਿਤਾ ਖੇਲੋ ਇੰਡੀਆਂ ਵੁਮੈਨ ਸਾਇਕਲਿੰਗ ਸਟੇਟ ਲੀਗ ਅੱਜ ਤੋਂ ਸ਼ੁਰੂ ਹੋਵੇਗੀ- ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।