ਬਾੜੀਆਂ ਕਲਾਂ ਘਟਨਾ ਦਾ ਮਕਸਦ ਐਸ.ਸੀ. ਸਮਾਜ ਦੀਆਂ 2 ਧਿਰਾਂ ਨੂੰ ਆਪਸ ’ਚ ਭਿੜਾਉਣਾ-ਸ਼ੇਰਗਿੱਲ
ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸਮਾਜ ਪਾਰਟੀ ਫਗਵਾੜਾ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸ਼ੇਰਗਿੱਲ ਨੇ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਹੈ | ਉਨ੍ਹਾਂ ਨੇ ਇਸ ਮੌਕੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਹੋਰਨਾਂ ਭਾਜਪਾ ਵਰਕਰਾਂ ’ਤੇ ਜਾਣਬੁੱਝ ਕੇ ਮਾਹੌਲ ਖਰਾਬ ਕਰਨ ਦੇ ਦੋਸ਼ ਲਗਾਏ ਹਨ | ਸ਼ੇਰਗਿੱਲ ਨੇ ਕਿਹਾ ਕਿ ਜਦੋਂ ਬਸਪਾ ਆਗੂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਬੁਲਾਰੇ ਦੇ ਹੱਥੋਂ ਮਾਈਕ ਖੋਹਣ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਅਤੇ ਗੈਰ-ਮਰਿਆਦਤ ਕਾਰਵਾਈ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਦੇ ‘ਤੇ ਵੱਖਰੀ ਰਾਏ ਰੱਖਣਾ ਸਾਰਿਆਂ ਦਾ ਅਧਿਕਾਰ ਹੈ, ਪਰ ਵਿਰੋਧ ਪ੍ਰਗਟਾਉਣ ਲਈ ਸਮਾਜਿਕ ਅਤੇ ਰਾਜਨੀਤਿਕ ਮਰਿਆਦਾ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ | ਬਸਪਾ ਆਗੂ ਨੇ ਕਿਹਾ ਕਿ ਵਿਜੇ ਸਾਂਪਲਾ ਸਾਬਕਾ ਕੇਂਦਰੀ ਮੰਤਰੀ ਹੋਣ ਦੇ ਨਾਲ-ਨਾਲ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵੀ ਰਹਿ ਚੁੱਕੇ ਹਨ, ਅਜਿਹੇ ਅਹੁਦਿਆਂ ’ਤੇ ਰਹਿ ਚੁੱਕੇ ਆਗੂ ਤੋਂ ਸਮਾਜ ਵਿਚ ਸ਼ਾਂਤੀ, ਭਾਈਚਾਰਾ ਅਤੇ ਸਦਭਾਵਨਾ ਬਣਾਈ ਰੱਖਣ ਦੀ ਉਮੀਦ ਕੀਤੀ ਜਾਂਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਬਾੜੀਆਂ ਕਲਾਂ ਵਿਚ ਵਾਪਰੀ ਘਟਨਾ ਦਾ ਮਕਸਦ ਐਸ.