ਆਟੋ ਤੇ ਟਰੈਕਟਰ ਟਰਾਲੀ ਦੀ ਟੱਕਰ ਵਿਚ ਦੋ ਬੱਚਿਆਂ ਸਮੇਤ ਪੰਜ ਵਿਅਕਤੀ ਜ਼ਖ਼ਮੀ
ਕਪੂਰਥਲਾ, 20 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਕੁੱਲੀਆਂ ਨੇੜੇ ਆਟੋ ਤੇ ਟਰੈਕਟਰ ਟਰਾਲੀ ਦੀ ਟੱਕਰ ਵਿਚ ਦੋ ਬੱਚਿਆਂ ਸਮੇਤ 5 ਵਿਅਕਤੀ ਜ਼ਖਮੀ ਹੋ ਗਏ | ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਅਮਨਦੀਪ ਕੌਰ ਪਤਨੀ ਰਾਜੂ ਵਾਸੀ ਦਿਆਲਪੁਰ ਨੇ ਦੱਸਿਆ ਕਿ ਉਹ ਆਟੋ ‘ਤੇ ਸ਼ੇਖੂਪੁਰ ਵਿਖੇ ਧਾਰਮਿਕ ਸਥਾਨ ‘ਤੇ ਮੱਥਾ ਟੇਕ ਕੇ ਆਪਣੇ ਰਿਸ਼ਤੇਦਾਰ ਦੇ ਘਰ ਫੱਤੂਢੀਂਗਾ ਵੱਲ ਜਾ ਰਹੇ ਸਨ | ਜਦੋਂ ਉਹ ਪਿੰਡ ਕੁੱਲੀਆਂ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆਉਂਦੀ ਉਨ੍ਹਾਂ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ | ਜਿਸ ਕਾਰਨ ਉਹ ਤੇ ਉਸਦਾ ਪਰਿਵਾਰਕ ਮੈਂਬਰ ਵਿਚ ਜਿਸ ਵਿਚ ਮੁਸਕਾਨ, ਜੱਸੀ, ਅਰਮਾਨ ਤੇ ਆਟੋ ਚਾਲਕ ਰੱਜਤ ਜ਼ਖਮੀ ਹੋ ਗਿਆ | ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਟਰਾਲੀ ਨੂੰ ਡਰਾਈਵਰ ਸਮੇਤ ਕਾਬੂ ਕਰ ਲਿਆ ਲਿਆ ਹੈ |