21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਮਨਦੀਪ ਸਿੰਘ ਗੋਰਾ ਗਿੱਲ ਨੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਸੰਬੰਧੀ ਪੋਸਟਰ ਜਾਰੀ ਕੀਤਾ

ਨਡਾਲਾ, 20 ਸਤੰਬਰ (ਰਘਬਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਸਬੰਧੀ ਇੱਕ ਪੋਸਟਰ ਜਾਰੀ ਕੀਤਾ ਗਿਆ | ਇਸ ਪੋਸਟਰ ਰਾਹੀਂ ਸਰਕਾਰ ਦੀਆਂ ਯੋਜਨਾਵਾਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ | ਇਸ ਮੌਕੇ ਅਮਨਦੀਪ ਸਿੰਘ ਗੋਰਾ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ, ਮਹਿਲਾਵਾਂ, ਨੌਜਵਾਨਾਂ, ਗਰੀਬ ਤੇ ਲੋੜਵੰਦ ਪਰਿਵਾਰਾਂ ਸਮੇਤ ਵੱਖ-ਵੱਖ ਵਰਗਾਂ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮਾਂ ਜ਼ਰੂਰੀ ਹਨ |ਕੇਂਦਰ ਸਰਕਾਰ ਵੱਲੋਂ ਪੀਐੱਮ-ਕਿਸਾਨ ਯੋਜਨਾ ਨੂੰ 2026-27 ਤੋਂ 2030-31 ਤੱਕ ਜਾਰੀ ਰੱਖਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ, ਜਿਸ ਤਹਿਤ ਯੋਗ ਕਿਸਾਨ ਪਰਿਵਾਰਾਂ ਨੂੰ ਸਾਲਾਨਾ 6,000 ਦੀ ਸਹਾਇਤਾ ਤਿੰਨ ਕਿਸ਼ਤਾਂ ਵਿਚ ਸਿੱਧੀ ਬੈਂਕ ਖਾਤਿਆਂ ਵਿਚ ਦਿੱਤੀ ਜਾਂਦੀ ਹੈ | ਸਿਆਸੀ ਹਲਕਿਆਂ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧਣ ਦੇ ਨਾਲ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਕੰਮਾਂ, ਨੀਤੀਆਂ ਅਤੇ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰਕ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਵਜੋਂ ਗੋਰਾ ਗਿੱਲ ਵੱਲੋਂ ਜਾਰੀ ਕੀਤਾ ਗਿਆ ਇਹ ਪੋਸਟਰ ਵੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਸਾਹਮਣੇ ਰੱਖਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ | ਇਸ ਮੌਕੇ ਰਮੇਸ਼ ਸ਼ਰਮਾ ਕਨਵੀਨਰ ਭੁਲੱਥ, ਸੰਤੋਖ ਸਿੰਘ ਹੰਬੋਵਾਲ, ਵਿਪਨ ਕੁਮਾਰ ਮੁਰਾਰ, ਸੁਖਮਨਬੀਰ ਸਿੰਘ ਘੱਗ, ਸੰਤੋਖ ਸਿੰਘ ਸਰਪੰਚ, ਕੁਲਵਿੰਦਰ ਸਿੰਘ ਬਿੱਲਾ, ਅਰਸ਼ਦੀਪ ਸਿੰਘ, ਸਤਬੀਰ ਸਿੰਘ ਅਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 21-09-2026

ਪਿਛਲੀ ਖ਼ਬਰ ਪਿੰਡਾਂ ਤੇ ਸ਼ਹਿਰਾਂ ’ਚ ਨਿੱਜੀ ਰਾਬਤਾ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ: ਜਗਜੀਤ ਸਿੰਘ ਧਾਲੀਵਾਲ ਅਗਲੀ ਖ਼ਬਰ ਭੁਲੱਥ ’ਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਨੂਰ ਜੋਤਾਂਵਾਲੀ ਸਬੰਧੀ ਸ੍ਰੀ ਜੋਤੀ ਸਵਰੂਪ ਲਿਆਉਣ ਲਈ ਪ੍ਰਬੰਧਕ ਕੰਨਿਆ ਕੁਮਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।