24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਸ਼ਿਆਂ ਖ਼ਿਲਾਫ਼ ਜਨ-ਅੰਦੋਲਨ, ਪੰਜਾਬ ਦੀ ਜਵਾਨੀ ਨੂੰ ਮਿਲੇਗੀ ਨਵੀਂ ਦਿਸ਼ਾ-ਖੋਜੇਵਾਲ 117 ਹਲਕਿਆਂ ’ਚ ਯਾਤਰਾ ਦੌਰਾਨ ਨਸ਼ਾ ਮੁਕਤੀ ਦੇ ਨਾਲ-ਨਾਲ ਵਿਕਾਸ ਤੇ ਰੁਜ਼ਗਾਰ ਦਾ ਦਿੱਤਾ ਜਾ ਰਿਹਾ ਸੁਨੇਹਾ

ਕਾਲਾ ਸੰਘਿਆਂ, 23 ਸਤੰਬਰ (ਸੰਘਾ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ 28 ਸਤੰਬਰ ਨੂੰ ਕਪੂਰਥਲਾ ਪਹੁੰਚਣ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਭਾਜਪਾ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ ਪੰਜਾਬ ਯਾਤਰਾ ਤਹਿਤ 28 ਸਤੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ ਕਪੂਰਥਲਾ ‘ਚ ਰੈਲੀ ਨੂੰ ਸਫਲ ਬਣਾਉਣ ਲਈ ਭਾਜਪਾ ਆਗੂਆਂ ਦੇ ਵਲੋਂ ਅੱਜ ਕਾਲਾ ਸੰਘਿਆਂ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ,ਵਿਧਾਨ ਸਭਾ ਇੰਚਾਰਜ ਤੀਰਥ ਸਿੰਘ ਲੰਬੜਦਾਰ, ਮੰਡਲ ਪ੍ਰਧਾਨ ਸਦਰ ਦੋਨਾ ਸਰਬਜੀਤ ਸਿੰਘ ਦਿਉਲ, ਮਹਿੰਦਰ ਸਿੰਘ ਬਲੇਰ ਵੱਲੋਂ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ 28 ਸਤੰਬਰ ਦੀ ਨਸ਼ਾ ਵਿਰੋਧੀ ਰੈਲੀ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਯਕੀਨੀ ਤੌਰ ਤੇ ਸਫਲ ਬਣਾਇਆ ਜਾ ਸਕੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਇਸ ਮੌਕੇ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਯਾਤਰਾ ਨਹੀਂ ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਦੀ ਇੱਕ ਵੱਡੀ ਕੋਸ਼ਿਸ਼ ਹੈ | ਖੋਜੇਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਵਿਕਾਸ ਮੁਖੀ ਦਿਸ਼ਾ ਦੀ ਲੋੜ ਹੈ, ਜਿੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਉਦਯੋਗਾਂ ਨੂੰ ਉਤਸ਼ਾਹ, ਕਿਸਾਨਾਂ ਦੀ ਆਮਦਨ ਵਿ ਚ ਵਾਧਾ ਹੋਵੇ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿਚ ਸੁਧਾਰ ਹੋਵੇ ਅਤੇ ਪੰਜਾਬ ਦੀ ਜਵਾਨ ਸ਼ਕਤੀ ਨੂੰ ਨਸ਼ਿਆਂ ਦੀ ਬਜਾਏ ਵਿਕਾਸ ਨਾਲ ਜੋੜਿਆ ਜਾਵੇ | ਇਸ ਮੌਕੇ ਮਹਿੰਦਰ ਸਿੰਘ, ਰਜੇਸ਼ ਕੁਮਾਰ ਰਾਜੂ, ਰਾਮ, ਰਾਜ ਕੁਮਾਰ, ਕੁਲਵਿੰਦਰ ਕੌਰ, ਗਾਂਧੀ ਸਿੰਘ, ਚਰਨ ਸਿੰਘ, ਕੁਲਵੰਤ ਸਿੰਘ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮਨਜਿੰਦਰ ਸਿੰਘ ਮਨੀ, ਲਖਵਿੰਦਰ ਸਿੰਘ,ਸੰਦੀਪ ਕੌਰ, ਰਣਜੀਤ ਕੌਰ, ਅਮਰਜੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ |

ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਮਹਾਨ ਸੂਫ਼ੀ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਕਰਵਾਏ ਗਏ ਸਮਾਗਮ ਦਾ ਦਿ੍ਸ਼ | ਤਸਵੀਰ : ਲਾਡੀ ਸਟੂਡੀਓ 24-09-2026

ਪਿਛਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਸਬੰਧੀ ਪਹਿਲੀ ਅਹਿਮ ਮੀਟਿੰਗ ਅਗਲੀ ਖ਼ਬਰ ਸਿੱਧਵਾਂ ਬੇਟ ਵਿਖੇ ਸਿਹਤ ਬੀਮਾ ਯੋਜਨਾ ਦੇ ਕਾਰਡ ਹਲਕਾ ਇੰਚਾਰਜ ਕੰਗ ਤੇ ਚੇਅਰਮੈਨ ਸਿੱਧੂ ਨੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।