24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਸ਼ੇ ਦੇ ਖ਼ਾਤਮੇ ਲਈ ਸਿਆਸੀ ਪਾਰਟੀਆਂ ਸੰਜੀਦਗੀ ਨਾਲ ਕੰਮ ਕਰਨ-ਜਥੇ. ਜਸਬੀਰ ਸਿੰਘ

ਡਡਵਿੰਡੀ, 23 ਸਤੰਬਰ (ਦਿਲਬਾਗ ਸਿੰਘ ਝੰਡ)-ਟਕਸਾਲੀ ਅਕਾਲੀ ਆਗੂ ਅਤੇ ਪਿੰਡ ਡਡਵਿੰਡੀ ਦੇ ਸਾਬਕਾ ਸਰਪੰਚ ਜਥੇਦਾਰ ਜਸਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਸੰਜੀਦਗੀ ਨਾਲ ਸਾਂਝੇ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੇ ਗੰਭੀਰ ਸਮਾਜਿਕ ਮੁੱਦੇ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਜਾਂ ਦੋਸ਼ ਲਗਾਉਣ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਸ ਦੇ ਪੱਕੇ ਹੱਲ ਲਈ ਜ਼ਮੀਨੀ ਪੱਧਰ ‘ਤੇ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ‘ਤੇ ਵੱਡੀਆਂ-ਵੱਡੀਆਂ ਰੈਲੀਆਂ ਅਤੇ ਰੋਡ ਸ਼ੋਅ ਕਰਨ ਨਾਲ ਹੀ ਨਸ਼ੇ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ, ਸਗੋਂ ਇਸ ਦੇ ਖ਼ਾਤਮੇ ਲਈ ਸਰਕਾਰ, ਸਿਆਸੀ ਪਾਰਟੀਆਂ, ਪੁਲਿਸ ਪ੍ਰਸ਼ਾਸਨ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤੀ ਦੇ ਨਾਲ-ਨਾਲ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਇਲਾਜ ਤੇ ਮੁੜ ਵਸੇਬੇ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਉਣੀਆਂ ਜ਼ਰੂਰੀ ਹਨ | ਉਨ੍ਹਾਂ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਾਫ਼ ਨੀਅਤ ਅਤੇ ਇਮਾਨਦਾਰ ਕੋਸ਼ਿਸ਼ ਕੀਤੀ ਜਾਣੀ ਜ਼ਰੂਰੀ ਹੈ |

ਅਜੀਤ ਡੈਸਕ 24-09-2026

ਪਿਛਲੀ ਖ਼ਬਰ ਗਲਤ ਅਨਸਰ ਜਾਂ ਬਿਨਾਂ ਨੰਬਰੀ ਮੋਟਰਸਾਈਕਲ ਦਿਖਾਈ ਦੇਣ ਤਾਂ ਇਸ ਦੀ ਸੂਚਨਾ ਥਾਣੇ ਦਿਓ-ਥਾਣਾ ਮੁਖੀ ਜਸਦੀਪ ਸਿੰਘ ਅਗਲੀ ਖ਼ਬਰ ਚੋਣ ਕਮਿਸ਼ਨ ਦੀ ਆਜ਼ਾਦੀ ’ਤੇ ਉੱਠਦੇ ਸਵਾਲ, ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।