24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵੱਡੇ ਆਗੂਆਂ ਦੇ ਚੱਕਰ ’ਚ ਪੈ ਕੇ ਨੌਜਵਾਨ ਆਪਣਾ ਭਵਿੱਖ ਬਰਬਾਦ ਨਾ ਕਰਨ-ਸੌਰਵ ਖੁੱਲਰ

ਨਡਾਲਾ, 23 ਸਤੰਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਭਾਜਪਾ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਨੇ ਨਸ਼ਿਆਂ ਵਿਰੁੱਧ ਭਾਜਪਾ ਵਲੋਂ ਚਲਾਏ ਜਾ ਰਹੇ ਅਭਿਆਨ ਦਾ ਵਿਰੋਧ ਕਰਨ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੇ ਆਗੂਆਂ ਦੇ ਚੱਕਰ ਵਿਚ ਪੈ ਕੇ ਆਪਣਾ ਭਵਿੱਖ ਬਰਬਾਦ ਨਾ ਕਰਨ | ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧ ਆਪਣੀ ਥਾਂ ਹੈ, ਪਰ ਕਿਸੇ ਵੀ ਅਜਿਹੀ ਗਤੀਵਿਧੀ ਤੋਂ ਬਚਣਾ ਚਾਹੀਦਾ ਹੈ, ਜਿਸ ਕਾਰਨ ਪੁਲਿਸ ਕੇਸ ਜਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇ | ਮੁਕੱਦਮਾ ਦਰਜ ਹੋਣ ਦੀ ਸੂਰਤ ਵਿਚ ਨੌਜਵਾਨਾਂ ਨੂੰ ਲੰਮਾ ਸਮਾਂ ਅਦਾਲਤਾਂ ਦੇ ਚੱਕਰ ਲਗਾਉਣੇ ਪੈ ਸਕਦੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਪਾਰਟੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਹੈ ਅਤੇ ਸਾਰੀਆਂ ਪਾਰਟੀਆਂ ਨੂੰ ਇਸ ਮੁੱਦੇ ‘ਤੇ ਸਾਂਝੇ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਨਸ਼ਾ ਵਿਰੋਧੀ ਯਾਤਰਾ ਕਪੂਰਥਲਾ ਜ਼ਿਲ੍ਹੇ ਵਿਚ ਦਾਖ਼ਲ ਹੋਵੇਗੀ ਅਤੇ ਵੱਖ-ਵੱਖ ਇਲਾਕਿਆਂ ਵਿਚੋਂ ਲੰਘੇਗੀ | ਖੁੱਲਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਵਿਰੋਧ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਉਸ ਦੇ ਸੰਭਾਵਿਤ ਕਾਨੂੰਨੀ ਨਤੀਜਿਆਂ ਬਾਰੇ ਜ਼ਰੂਰ ਵਿਚਾਰ ਕਰਨ |

ਅਜੀਤ ਡੈਸਕ 24-09-2026

ਪਿਛਲੀ ਖ਼ਬਰ ਪੰਚਾਇਤ ਵਿਭਾਗ ਵਲੋਂ ਪੰਚਾਂ-ਸਰਪੰਚਾਂ ਦੇ ਟਰੇਨਿੰਗ ਕੈਂਪ ਦੀ ਬੀ.ਡੀ.ਪੀ.ਓ. ਦਫ਼ਤਰ ਫਗਵਾੜਾ ਵਿਖੇ ਹੋਈ ਸ਼ੁਰੂਆਤ ਅਗਲੀ ਖ਼ਬਰ ਮਹਾਂ ਮੰਡਲੇਸ਼ਵਰ ਸੁਆਮੀ ਪੂਰਨਾ ਨੰਦ ਨੇ ਚੋਲਾ ਤਿਆਗਿਆ ਸੰਤਾਂ ਤੇ ਸੰਗਤਾਂ ਨੇ ਸੰਤਾਂ ਦੀ ਮ੍ਰਿਤਕ ਦੇਹ ਨੂੰ ਲਵਾਈ ਸਮਾਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।