25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੁਲਤਾਨਪੁਰ ਲੋਧੀ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਧਾਰਮਿਕ ਪੈਦਲ ਯਾਤਰਾ ਅੱਜ

ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਤੀਸਰੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਸ੍ਰੀ ਗੋਇੰਦਵਾਲ ਸਾਹਿਬ ਦੇ ਸਾਲਾਨਾ ਮੇਲਾ-ਜੱਗ ਮੌਕੇ ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਵਲੋਂ 25 ਸਤੰਬਰ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਧਾਰਮਿਕ ਪੈਦਲ ਯਾਤਰਾ ਕੱਢੀ ਜਾ ਰਹੀ ਹੈ ਜੋ ਕਿ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ਰਧਾ-ਭਾਵਨਾ ਨਾਲ ਰਵਾਨਾ ਹੋਵੇਗੀ | ਗੁਰੂ ਨਾਨਕ ਸੇਵਕ ਜਥਾ ਦੇ ਪ੍ਰਧਾਨ ਡਾ. ਨਿਰਵੈਲ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਹੋਣ ਵਾਲੀ ਇਹ ਨਿਰੋਲ ਧਾਰਮਿਕ ਪੈਦਲ ਯਾਤਰਾ ਸ੍ਰੀ ਗੁਰੂ ਅਮਰਦਾਸ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਹੋਵੇਗੀ | ਯਾਤਰਾ ਵਿਚ ਸੰਗਤਾਂ ਵਲੋਂ ਸ਼ਬਦ-ਕੀਰਤਨ, ਸਿਮਰਨ ਅਤੇ ਗੁਰਮਤਿ ਭਾਵਨਾ ਨਾਲ ਸ਼ਮੂਲੀਅਤ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਨਿਰਵੈਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੈਦਲ ਯਾਤਰਾ 25 ਸਤੰਬਰ ਨੂੰ ਸ਼ਾਮ 6 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਤੋਂ ਰਵਾਨਾ ਹੋਵੇਗੀ | ਯਾਤਰਾ ਤਲਵੰਡੀ ਪੁਲ ਚੌਕ, ਗੁਰੂ ਨਾਨਕ ਨਗਰ ਕਾਲੋਨੀ, ਪਿੰਡ ਮੇਵਾ ਸਿੰਘ ਵਾਲਾ, ਸ਼ਾਲਾਪੁਰ ਬੇਟ, ਤਲਵੰਡੀ ਚੌਧਰੀਆਂ, ਮੰਗੂਪੁਰ, ਮੁੰਡੀ ਮੋੜ ਅਤੇ ਸ੍ਰੀ ਗੋਇੰਦਵਾਲ ਸਾਹਿਬ ਪੁਲ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗੀ |

ਧਾਰਮਿਕ ਪੈਦਲ ਯਾਤਰਾ ਸਬੰਧੀ ਜਾਣਕਾਰੀ ਦਿੰਦੇ ਗੁਰੂ ਨਾਨਕ ਸੇਵਕ ਜਥਾ ਦੇ ਪ੍ਰਧਾਨ ਡਾ. ਨਿਰਵੈਲ ਸਿੰਘ ਧਾਲੀਵਾਲ | ਤਸਵੀਰ ਲਾਡੀ ਸਟੂਡੀਓ 25-09-2026
ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਤੀਸਰੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਸ੍ਰੀ ਗੋਇੰਦਵਾਲ ਸਾਹਿਬ ਦੇ ਸਾਲਾਨਾ ਮੇਲਾ-ਜੱਗ ਮੌਕੇ ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਵਲੋਂ 25 ਸਤੰਬਰ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਧਾਰਮਿਕ ਪੈਦਲ ਯਾਤਰਾ ਕੱਢੀ ਜਾ ਰਹੀ ਹੈ ਜੋ ਕਿ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ਰਧਾ-ਭਾਵਨਾ ਨਾਲ ਰਵਾਨਾ ਹੋਵੇਗੀ | ਗੁਰੂ ਨਾਨਕ ਸੇਵਕ ਜਥਾ ਦੇ ਪ੍ਰਧਾਨ ਡਾ. ਨਿਰਵੈਲ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਹੋਣ ਵਾਲੀ ਇਹ ਨਿਰੋਲ ਧਾਰਮਿਕ ਪੈਦਲ ਯਾਤਰਾ ਸ੍ਰੀ ਗੁਰੂ ਅਮਰਦਾਸ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਹੋਵੇਗੀ | ਯਾਤਰਾ ਵਿਚ ਸੰਗਤਾਂ ਵਲੋਂ ਸ਼ਬਦ-ਕੀਰਤਨ, ਸਿਮਰਨ ਅਤੇ ਗੁਰਮਤਿ ਭਾਵਨਾ ਨਾਲ ਸ਼ਮੂਲੀਅਤ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਨਿਰਵੈਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੈਦਲ ਯਾਤਰਾ 25 ਸਤੰਬਰ ਨੂੰ ਸ਼ਾਮ 6 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਤੋਂ ਰਵਾਨਾ ਹੋਵੇਗੀ | ਯਾਤਰਾ ਤਲਵੰਡੀ ਪੁਲ ਚੌਕ, ਗੁਰੂ ਨਾਨਕ ਨਗਰ ਕਾਲੋਨੀ, ਪਿੰਡ ਮੇਵਾ ਸਿੰਘ ਵਾਲਾ, ਸ਼ਾਲਾਪੁਰ ਬੇਟ, ਤਲਵੰਡੀ ਚੌਧਰੀਆਂ, ਮੰਗੂਪੁਰ, ਮੁੰਡੀ ਮੋੜ ਅਤੇ ਸ੍ਰੀ ਗੋਇੰਦਵਾਲ ਸਾਹਿਬ ਪੁਲ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗੀ |
ਪਿਛਲੀ ਖ਼ਬਰ ਸੜਕ ਹਾਦਸੇ ’ਚ 2 ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਹਾਈ ਕੋਰਟ ਵਲੋਂ ਮੈਡੀਕਲ ਕਾਲਜ ਤੇ ਹਸਪਤਾਲ ਦੀ ਉਸਾਰੀ ਸੰਬੰਧੀ ਦਿੱਤਾ ਗਿਆ ਫ਼ੈਸਲਾ ਸਵਾਗਤਯੋਗ-ਪਰਵਿੰਦਰ ਸਿੰਘ ਢੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।