25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 24 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 25-09-2026
ਕਪੂਰਥਲਾ, 24 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਕਪੂਰਥਲਾ ’ਚ ਵਿਸ਼ਵ ਪੰਜਾਬੀ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੋੜਣਾ, ਪੰਜਾਬੀ ਭਾਸ਼ਾ ਦੇ ਅਮੀਰ ਵਿਰਸੇ, ਸਾਹਿਤ ਅਤੇ ਸਭਿਆਚਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਨ, ਕਵਿਤਾ, ਪੰਜਾਬੀ ਮੁਹਾਰਨੀ ਦਾ ਉਚਾਰਨ, ਲੇਖਣ ਤੇ ਪੰਜਾਬੀ ਲਿੱਪੀ ਨਾਲ ਜਾਣ ਪਹਿਚਾਣ ਸਬੰਧੀ ਕਈ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬੀ ਸਾਡੀ ਰੂਹ ਦੀ ਖ਼ੁਰਾਕ ਹੈ ਤੇ ਇਸ ਦਾ ਸਤਿਕਾਰ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਮੁਹਾਰਨੀ ਦੇ ਸ਼ੁੱਧ ਉਚਾਰਨ ਦਾ ਸੰਦੇਸ਼ ਦਿੰਦਿਆਂ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਬੋਲਣ ਤੇ ਇਸ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਦੇਖ ਰੇਖ ਹੇਠ ਕਰਵਾਏ ਗਏ ਸਮਾਗਮ ਵਿਚ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਦੀ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਲਾਇਨ ਕਲੱਬ ਬੇਗੋਵਾਲ ਸੇਵਾ ਦੀ ਮੀਟਿੰਗ ਅਗਲੀ ਖ਼ਬਰ ਵਿਦਿਆਰਥੀਆਂ ਅਤੇ ਬੇਸਹਾਰਾ ਬਜ਼ੁਰਗਾਂ ਦੀ ਹਰ ਸੰਭਵ ਸਹਾਇਤਾ ਕਰਾਂਗੇ-ਸੁੱਖਾ ਪੱਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।