26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬੁਲਟ ਮੋਟਰਸਾਈਕਲਾਂ ਰਾਹੀਂ ਪਟਾਕੇ ਮਾਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਜਗਜੀਤ ਸਿੰਘ ਸ਼ੰਮੀ ਵੱਖ-ਵੱਖ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 25 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 26-09-2026
ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਸ਼ੋ੍ਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਸ਼ੰਮੀ ਦੀ ਅਗਵਾਈ ’ਚ ਯਸ਼ਪਾਲ ਨਾਹਰ, ਜਗਦੀਸ਼ ਸਹਿਗਲ, ਕਮਲ ਕਿਸ਼ੋਰ ਧੀਰ, ਅਰੁਨ ਕੁਮਾਰ ਨਾਹਰ, ਰੇਸ਼ਮ ਸਿੰਘ, ਗੋਪਾਲ ਸਿੰਘ, ਸਰਦਾਰੀ ਲਾਲ ਤੇ ਸਹਿਜਪ੍ਰੀਤ ਸਿੰਘ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਕੁੱਝ ਸ਼ਰਾਰਤੀ ਨੌਜਵਾਨਾਂ ਵਲੋਂ ਬੁਲਟ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਜਨਤਕ ਥਾਵਾਂ ਤੇ ਮੁਹੱਲਿਆਂ ਵਿਚ ਪਟਾਕੇ ਮਾਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਨ੍ਹਾਂ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਕਈ ਬਜ਼ੁਰਗ ਤੇ ਹੋਰ ਵਿਅਕਤੀ ਜੋ ਹਾਰਟ ਦੇ ਮਰੀਜ਼ ਹਨ, ਮੋਟਰਸਾਈਕਲਾਂ ਦੇ ਪਟਾਕਿਆਂ ਦੀ ਆਵਾਜ਼ ਸੁਣ ਕੇ ਘਬਰਾ ਜਾਂਦੇ ਹਨ | ਇਸ ਲਈ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇ | ਉਨ੍ਹਾਂ ਸ਼ਹਿਰ ਵਿਚ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਭਰਤੀ ਦਾ ਮਾਮਲਾ ਵੀ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ | ਅਕਾਲੀ ਆਗੂ ਜਗਜੀਤ ਸਿੰਘ ਸ਼ੰਮੀ ਨੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1996 ਤੋਂ ਬਾਅਦ ਨਿਗਮ ਵਿਚ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਕੋਈ ਭਰਤੀ ਨਹੀਂ ਹੋਈ ਜਿਸ ਕਾਰਨ ਸ਼ਹਿਰ ਵਿਚ ਪਿਛਲੇ ਕਈ ਵਰਿ੍ਹਆਂ ਤੋਂ ਸਫ਼ਾਈ ਵਿਵਸਥਾ ਪ੍ਰਭਾਵਿਤ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਦੀ ਆਬਾਦੀ ਨੂੰ ਮੁੱਖ ਰੱਖਦਿਆਂ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਭਰਤੀ ਕੀਤੀ ਜਾਵੇ |
ਪਿਛਲੀ ਖ਼ਬਰ ਇੰਗਲੈਂਡ ਵਿਖੇ ਕਬੱਡੀ ਲੀਗ ਦੌਰਾਨ ਟੈਕਨੀਕਲ ਅਫ਼ੀਸ਼ੀਅਲ ਵਜੋਂ ਸੇਵਾਵਾਂ ਦੇਣਗੇ ਡਾ. ਅਮਰੀਕ ਸਿੰਘ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।