26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਸਕੂਲ ਅਥਲੈਟਿਕਸ ਮੀਟ ’ਚ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਅਥਲੀਟਾਂ ਨੇ ਜਿੱਤੇ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਸਕੂਲ ਅਥਲੈਟਿਕਸ ਮੀਟ 2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਉਪਲਬਧੀਆਂ ਹਾਸਿਲ ਕੀਤੀਆਂ | ਖਿਡਾਰੀਆਂ ਦੇ ਬੇਮਿਸਾਲ ਪ੍ਰਦਰਸ਼ਨ ਨੇ ਸਕੂਲ ਦਾ ਨਾਂਅ ਰੌਸ਼ਨ ਕਰਨ ਦੇ ਨਾਲ-ਨਾਲ ਪੂਰੇ ਬੀ. ਵੀ.

ਪੰਜਾਬ ਸਕੂਲ ਐਥਲੈਟਿਕਸ ਮੀਟ ’ਚ ਬਿ੍ਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਦੇ ਤਗਮੇ ਜਿੱਤਣ ਵਾਲੇ ਖਿਡਾਰੀ ਆਪਣੇ ਡੀ. ਪੀ. ਅਧਿਆਪਕਾਂ ਨਾਲ | ਤਸਵੀਰ : ਲਾਡੀ ਸਟੂਡੀਓ 26-09-2026
ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਸਕੂਲ ਅਥਲੈਟਿਕਸ ਮੀਟ 2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਉਪਲਬਧੀਆਂ ਹਾਸਿਲ ਕੀਤੀਆਂ | ਖਿਡਾਰੀਆਂ ਦੇ ਬੇਮਿਸਾਲ ਪ੍ਰਦਰਸ਼ਨ ਨੇ ਸਕੂਲ ਦਾ ਨਾਂਅ ਰੌਸ਼ਨ ਕਰਨ ਦੇ ਨਾਲ-ਨਾਲ ਪੂਰੇ ਬੀ.ਵੀ.ਐਸ ਪਰਿਵਾਰ ਨੂੰ ਮਾਣ ਮਹਿਸੂਸ ਕਰਵਾਇਆ | ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਅੰਡਰ-17 ਅਤੇ ਅੰਡਰ-19 ਵਰਗਾਂ ’ਚ ਆਪਣੀ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-17 ਵਰਗ ਵਿਚ ਏਕਮਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਮੀਟਰ ਦੌੜ ਵਿਚ ਦੂਜਾ ਸਥਾਨ ਅਤੇ 200 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ 4*100 ਮੀਟਰ ਰਿਲੇਅ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਪਹਿਲਾ ਸਥਾਨ ਅਤੇ ਸੋਨੇ ਦਾ ਤਮਗਾ ਦਿਵਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਅੰਡਰ-19 ਵਰਗ ਵਿਚ ਵੀ ਖਿਡਾਰੀ ਅਰਸ਼ਪ੍ਰੀਤ ਸਿੰਘ ਨੇ ਸ਼ਾਟ ਪੁੱਟ ਮੁਕਾਬਲੇ ’ਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨੇ ਦਾ ਤਮਗਾ ਆਪਣੇ ਨਾਂਅ ਕੀਤਾ | ਇਸੇ ਤਰ੍ਹਾਂ ਸ਼ੁਭਦੀਪ ਸਿੰਘ ਨੇ ਸ਼ਾਟ ਪੁੱਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ | ਲੀਵਰਾਜ ਸਿੰਘ ਨੇ 100 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ ਤੇ 4&100 ਮੀਟਰ ਰਿਲੇਅ ਵਿਚ ਆਪਣੀ ਟੀਮ ਦੇ ਨਾਲ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸੋਨੇ ਦਾ ਤਮਗਾ ਜਿੱਤਿਆ | ਸਕੂਲ ਪ੍ਰਬੰਧਨ ਵੱਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ | ਚੇਅਰਮੈਨ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਅਤੇ ਪਿ੍ੰਸੀਪਲ ਸੁਨੀਤਾ ਸਭਰਵਾਲ ਨੇ ਖਿਡਾਰੀਆਂ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ | ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਕੇ ਆਪਣੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਤਗਮੇ ਜਿੱਤਣ ਦਾ ਸਾਧਨ ਨਹੀਂ ਹਨ, ਸਗੋਂ ਇਹ ਅਨੁਸ਼ਾਸਨ, ਆਤਮ-ਵਿਸ਼ਵਾਸ, ਅਗਵਾਈ ਦੀ ਯੋਗਤਾ, ਟੀਮ ਭਾਵਨਾ ਅਤੇ ਜੀਵਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ | ਇਸ ਮੌਕੇ ਸਕੂਲ ਦੇ ਡੀ.ਪੀ. ਅਧਿਆਪਕਾਂ ਦੇ ਯੋਗਦਾਨ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ ਕਿਉਂਕਿ ਸ੍ਰੀਮਤੀ ਗੁਰਵਿੰਦਰ ਕੌਰ, ਓਂਕਾਰ ਸਿੰਘ, ਸੋਢੀ ਰਾਮ ਅਤੇ ਅਨੂੰ ਕੁਮਾਰੀ ਨੇ ਖਿਡਾਰੀਆਂ ਨੂੰ ਨਿਯਮਿਤ ਸਿਖਲਾਈ, ਮਾਰਗ ਦਰਸ਼ਨ ਅਤੇ ਉਤਸ਼ਾਹ ਪ੍ਰਦਾਨ ਕੀਤਾ |
ਪਿਛਲੀ ਖ਼ਬਰ ਬਲਾਕ ਪੱਧਰੀ ਸਨਮਾਨ ਸਮਾਗਮ ’ਚ ਸਟੇਟ ਐਵਾਰਡੀ ਅਧਿਆਪਕ ਸੰਤੋਖ ਸਿੰਘ ਮੱਲ੍ਹੀ ਤੇ ਗੁਰਮੁਖ ਸਿੰਘ ਬਾਬਾ ਦਾ ਸਨਮਾਨ ਅਧਿਆਪਕ... ਅਗਲੀ ਖ਼ਬਰ ਦੀ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਸਹਿਕਾਰੀ ਬੈਂਕਾਂ ’ਚੋਂ ਦੂਜੇ ਸਥਾਨ ‘ਤੇ ਆਉਣ ਵਾਲੀ ਬੈਂਕ ਹੈ-ਹਰਜਿੰਦਰ ਸਿੰਘ ਸੰਧੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।