28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਅਤੇ ਇੰਜ. ਜੀਤ ਸਿੰਘ ਦੀ ਸੇਵਾ ਮੁਕਤੀ ਨੂੰ ਸਮਰਪਿਤ ਸਮਾਗਮ ਕੱਲ੍ਹ

ਹੁਸੈਨਪੁਰ, 27 ਸਤੰਬਰ (ਤਰਲੋਚਨ ਸਿੰਘ ਸੋਢੀ))-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਅਤੇ ਇੰਜੀਨੀਅਰ ਜੀਤ ਸਿੰਘ ਦੀ ਸੇਵਾ ਮੁਕਤੀ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕੱਲ੍ਹ 29 ਸਤੰਬਰ ਦਿਨ ਮੰਗਲਵਾਰ ਨੂੰ ਸ਼ਾਮ 4. 00 ਵਜੇ 8.

ਇੰਜੀਨੀਅਰ ਜੀਤ ਸਿੰਘ ਅਤੇ ਪ੍ਰਧਾਨ ਅਵਤਾਰ ਸਿੰਘ ਮੌੜ ਦੀਆਂ ਤਸਵੀਰਾਂ | ਤਸਵੀਰ : ਸੋਢੀ 28-09-2026
ਹੁਸੈਨਪੁਰ, 27 ਸਤੰਬਰ (ਤਰਲੋਚਨ ਸਿੰਘ ਸੋਢੀ))-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਅਤੇ ਇੰਜੀਨੀਅਰ ਜੀਤ ਸਿੰਘ ਦੀ ਸੇਵਾ ਮੁਕਤੀ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕੱਲ੍ਹ 29 ਸਤੰਬਰ ਦਿਨ ਮੰਗਲਵਾਰ ਨੂੰ ਸ਼ਾਮ 4.00 ਵਜੇ 8. 30 ਵਜੇ ਤੱਕ ਸਾਹਿਬਜ਼ਾਦਾ ਅਜੀਤ ਸਿੰਘ ਇੰਸਟੀਚਿਊਟ (ਵਰਕਰ ਕਲੱਬ) ਆਰ. ਸੀ. ਐਫ਼. ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮੌੜ ਨੇ ਦੱਸਿਆ ਕਿ ਇਸ ਸਮਾਗਮ ਵਿਚ ਜਿੱਥੇ ਬਾਬਾ ਮੇਜਰ ਸਿੰਘ ਸੋਢੀ ਮੁਖੀ ਤਰਨਾ ਦਲ , ਸ਼੍ਰੋਮਣੀ ਰੰਘਰੇਟਾ ਦਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਚੀਮਾ, ਰਾਜਵਿੰਦਰ ਸਿੰਘ ਰਾਹੀਂ ਸਿੱਖ ਵਿਦਵਾਨ, ਕੁਲਦੀਪ ਸਿੰਘ ਬੂਲੇ ਪ੍ਰਧਾਨ ਦੁਆਬਾ ਐਸ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਬਾਬਾ ਜੀਵਨ ਸਿੰਘ ਜੀ ਜੀਵਨ ਬਾਰੇ ਆਪਣੇ-ਆਪਣੇ ਵਿਚਾਰ ਪੇਸ਼ ਕਰਨਗੇ ਉੱਥੇ 39 ਸਾਲ ਰੇਲ ਸੇਵਾਵਾਂ ਨਿਭਾ ਕੇ ਬੇਦਾਗ ਸੇਵਾ ਮੁਕਤ ਹੋ ਰਹੇ ਇੰਜੀਨੀਅਰ ਜੀਤ ਸਿੰਘ ਤੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ|
ਪਿਛਲੀ ਖ਼ਬਰ ਗੁਰਪਾਲ ਸਿੰਘ ਇੰਡੀਅਨ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਤਾਜਪੋਸ਼ੀ 29 ਨੂੰ ਅਗਲੀ ਖ਼ਬਰ ਭਾਰਤ ਭੂਸ਼ਣ ਯੂ.ਐਸ.ਏ.ਵਲੋਂ ਹੋਣਹਾਰ ਵਿਦਿਆਰਥੀਆਂ ਲਈ 50 ਹਜ਼ਾਰ ਰੁਪਏ ਸਾਲਾਨਾ ਸਕਾਲਰਸ਼ਿਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।