28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਧਾਲੀਵਾਲ ਦੋਨਾ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਘਰ ’ਤੇ ਚਲਾਈਆਂ ਗੋਲੀਆਂ-ਗੇਟ ਦੀ ਕੀਤੀ ਭੰਨਤੋੜ

ਕਪੂਰਥਲਾ, 27 ਸਤੰਬਰ (ਸਡਾਨਾ)-ਬੀਤੀ ਦੇਰ ਰਾਤ ਪਿੰਡ ਧਾਲੀਵਾਲ ਦੋਨਾ ਵਿਖੇ 2 ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਇਕ ਘਰ ‘ਤੇ ਹਮਲਾ ਕਰਕੇ ਗੋਲੀਆਂ ਚਲਾਈਆਂ ਗਈਆਂ | ਇਸ ਘਟਨਾ ਨਾਲ ਕਿਸੇ ਤਰ੍ਹਾਂ ਦੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਗੋਲੀਬਾਰੀ ਦੀ ਘਟਨਾ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ | ਪੁਲਿਸ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਧਾਲੀਵਾਲ ਦੋਨਾ ਦੇ ਵਸਨੀਕ ਸੁਖਪ੍ਰੀਤ ਸਿੰਘ ਤੇ ਉਸ ਦੇ ਇਕ ਸਾਥੀ ਨਾਲ ਕੁੱਝ ਦਿਨ ਪਹਿਲਾਂ ਮੰਡ ਨੇੜੇ ਕੁੱਝ ਵਿਅਕਤੀਆਂ ਵਲੋਂ ਝਗੜਾ ਕਰਕੇ ਉਨ੍ਹਾਂ ਦੇ ਕਥਿਤ ਤੌਰ ‘ਤੇ ਸੱਟਾਂ ਮਾਰੀਆਂ ਗਈਆਂ ਸਨ, ਜਿਸ ਸਬੰਧੀ ਸੁਖਪ੍ਰੀਤ ਉੱਪਰ ਰਾਜ਼ੀਨਾਮੇ ਲਈ ਵੀ ਦਬਾਅ ਪਾਇਆ ਜਾ ਰਿਹਾ ਸੀ, ਪਰ ਉਸ ਵਲੋਂ ਮਨਾਂ ਕਰਨ ‘ਤੇ ਬੀਤੀ ਰਾਤ ਮੋਟਰਸਾਈਕਲ ਅਤੇ ਗੱਡੀਆਂ ‘ਤੇ ਸਵਾਰ ਹੋ ਕੇ ਆਏ ਦੋ ਦਰਜਨ ਤੋਂ ਵੱਧ ਹਮਲਾਵਰਾਂ ਨੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ ਤੇ ਕਈ ਰਾਉਂਡ ਫਾਇਰ ਕੀਤੇ ਅਤੇ ਉਨ੍ਹਾਂ ਦੇ ਗੇਟ ਦੀ ਵੀ ਭੰਨਤੋੜ ਕੀਤੀ ਤੇ ਹਮਲਾਵਰ ਰੋਲਾ ਪਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਣ ਉਪਰੰਤ ਸਾਇੰਸ ਸਿਟੀ ਚੌਂਕੀ ਇੰਚਾਰਜ ਸੰਦੀਪ ਸਿੰਘ, ਜਗਦੀਸ਼ ਕੁਮਾਰ ਤੇ ਉਨ੍ਹਾਂ ਦੇ ਸਾਥੀ ਮੌਕੇ ‘ਤੇ ਪਹੁੰਚੇ ਤੇ ਮਾਮਲੇ ਦੀ ਜਾਣਕਾਰੀ ਇਕੱਤਰ ਕੀਤੀ | ਪੁਲਿਸ ਨੂੰ ਘਟਨਾ ਸਥਾਨ ਤੋਂ ਇਕ ਜਿੰਦਾ ਰੌਂਦ ਤੇ ਤਿੰਨ ਖੋਲ ਵੀ ਬਰਾਮਦ ਹੋਏ ਹਨ | ਡੀ. ਐਸ.

ਅਜੀਤ ਡੈਸਕ 28-09-2026
ਕਪੂਰਥਲਾ, 27 ਸਤੰਬਰ (ਸਡਾਨਾ)-ਬੀਤੀ ਦੇਰ ਰਾਤ ਪਿੰਡ ਧਾਲੀਵਾਲ ਦੋਨਾ ਵਿਖੇ 2 ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਇਕ ਘਰ ‘ਤੇ ਹਮਲਾ ਕਰਕੇ ਗੋਲੀਆਂ ਚਲਾਈਆਂ ਗਈਆਂ | ਇਸ ਘਟਨਾ ਨਾਲ ਕਿਸੇ ਤਰ੍ਹਾਂ ਦੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਗੋਲੀਬਾਰੀ ਦੀ ਘਟਨਾ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ | ਪੁਲਿਸ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਧਾਲੀਵਾਲ ਦੋਨਾ ਦੇ ਵਸਨੀਕ ਸੁਖਪ੍ਰੀਤ ਸਿੰਘ ਤੇ ਉਸ ਦੇ ਇਕ ਸਾਥੀ ਨਾਲ ਕੁੱਝ ਦਿਨ ਪਹਿਲਾਂ ਮੰਡ ਨੇੜੇ ਕੁੱਝ ਵਿਅਕਤੀਆਂ ਵਲੋਂ ਝਗੜਾ ਕਰਕੇ ਉਨ੍ਹਾਂ ਦੇ ਕਥਿਤ ਤੌਰ ‘ਤੇ ਸੱਟਾਂ ਮਾਰੀਆਂ ਗਈਆਂ ਸਨ, ਜਿਸ ਸਬੰਧੀ ਸੁਖਪ੍ਰੀਤ ਉੱਪਰ ਰਾਜ਼ੀਨਾਮੇ ਲਈ ਵੀ ਦਬਾਅ ਪਾਇਆ ਜਾ ਰਿਹਾ ਸੀ, ਪਰ ਉਸ ਵਲੋਂ ਮਨਾਂ ਕਰਨ ‘ਤੇ ਬੀਤੀ ਰਾਤ ਮੋਟਰਸਾਈਕਲ ਅਤੇ ਗੱਡੀਆਂ ‘ਤੇ ਸਵਾਰ ਹੋ ਕੇ ਆਏ ਦੋ ਦਰਜਨ ਤੋਂ ਵੱਧ ਹਮਲਾਵਰਾਂ ਨੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ ਤੇ ਕਈ ਰਾਉਂਡ ਫਾਇਰ ਕੀਤੇ ਅਤੇ ਉਨ੍ਹਾਂ ਦੇ ਗੇਟ ਦੀ ਵੀ ਭੰਨਤੋੜ ਕੀਤੀ ਤੇ ਹਮਲਾਵਰ ਰੋਲਾ ਪਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਣ ਉਪਰੰਤ ਸਾਇੰਸ ਸਿਟੀ ਚੌਂਕੀ ਇੰਚਾਰਜ ਸੰਦੀਪ ਸਿੰਘ, ਜਗਦੀਸ਼ ਕੁਮਾਰ ਤੇ ਉਨ੍ਹਾਂ ਦੇ ਸਾਥੀ ਮੌਕੇ ‘ਤੇ ਪਹੁੰਚੇ ਤੇ ਮਾਮਲੇ ਦੀ ਜਾਣਕਾਰੀ ਇਕੱਤਰ ਕੀਤੀ | ਪੁਲਿਸ ਨੂੰ ਘਟਨਾ ਸਥਾਨ ਤੋਂ ਇਕ ਜਿੰਦਾ ਰੌਂਦ ਤੇ ਤਿੰਨ ਖੋਲ ਵੀ ਬਰਾਮਦ ਹੋਏ ਹਨ | ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਤੇ ਸਾਇੰਸ ਸਿਟੀ ਚੌਂਕੀ ਇੰਚਾਰਜ ਏ.ਐਸ.ਆਈ. ਸੰਦੀਪ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਹਮਲਾਵਰ ਮੋਨੂੰ ਢੱਪਈ, ਮੱਖਣ ਗੁੱਜਰ ਤੇ ਉਸ ਦੇ ਭਰਾ ਸਮੇਤ 15-20 ਹਮਲਾਵਰਾਂ ਵਿਰੁੱਧ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਨ੍ਹਾਂ ਦੀ ਭਾਲ ਹੇਠ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ |
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਆਊਟ ਸੋਰਸ ਕਾਮਿਆਂ ਨੇ ਕੀਤਾ ਰੋਸ ਮੁਜ਼ਾਹਰਾ ਅਗਲੀ ਖ਼ਬਰ ਸਾਲਾਨਾ ਜਾਗਰਣ ਸ਼ਰਧਾ ਪੂਰਵਕ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।