ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਕਪੂਰਥਲਾ ਪੁੱਜੇਗੀ-ਚੇਤਨ ਸੂਰੀ
ਕਪੂਰਥਲਾ, 27 ਸਤੰਬਰ (ਸਡਾਨਾ)-ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 6 ਵਜੇ ਕਪੂਰਥਲਾ ਪਹੁੰਚ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਦੱਸਿਆ ਕਿ ਸ਼ਾਮ 6 ਵਜੇ ਰਮਨੀਕ ਹੋਟਲ ਨੇੜੇ ਸੈਂਟਰਲ ਟਾਊਨ ਦੀ ਪਾਰਕਿੰਗ ਵਿਚ ਇਸ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਭਾਜਪਾ ਦੇ ਇਸ ਨਸ਼ਾ ਮੁਕਤ ਪੰਜਾਬ ਯਾਤਰਾ ਵਿਚ ਭਾਜਪਾ ਦੇ ਸੀਨੀਅਰ ਆਗੂ ਵੀ ਲੋਕਾਂ ਨੂੰ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸ਼ਹਿਰ ਨਿਵਾਸੀ ਲੋਕ ਵੱਧ ਚੜ੍ਹ ਕੇ ਇਸ ਯਾਤਰਾ ਵਿਚ ਸ਼ਾਮਲ ਹੋਣ |
ਅਜੀਤ ਡੈਸਕ
28-09-2026