29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਥਾਨਕ ਉਮੀਦਵਾਰ ਨੂੰ ਮੌਕਾ ਦੇਣ ਦੀ ਮੰਗ

ਆਦਮਪੁਰ , 28 ਸਤੰਬਰ (ਰਮਨ ਦਵੇਸਰ)-ਚੋਣਾਂ ਦੇ ਨੇੜੇ ਆਉਣ ਦੇ ਨਾਲ ਹੀ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਸੰਭਾਵਿਤ ਉਮੀਦਵਾਰਾਂ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਆਦਮਪੁਰ ਹਲਕੇ ਲਈ ਸੰਭਾਵਿਤ ਉਮੀਦਵਾਰਾਂ ਦੇ ਨਾਮਾਂ ਨੂੰ ਲੈ ਕੇ ਵੱਖ-ਵੱਖ ਦਾਅਵੇ ਸਾਹਮਣੇ ਆ ਰਹੇ ਹਨ।

ਅਜੀਤ ਡੈਸਕ 29-09-2026
ਆਦਮਪੁਰ , 28 ਸਤੰਬਰ (ਰਮਨ ਦਵੇਸਰ)-ਚੋਣਾਂ ਦੇ ਨੇੜੇ ਆਉਣ ਦੇ ਨਾਲ ਹੀ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਸੰਭਾਵਿਤ ਉਮੀਦਵਾਰਾਂ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਆਦਮਪੁਰ ਹਲਕੇ ਲਈ ਸੰਭਾਵਿਤ ਉਮੀਦਵਾਰਾਂ ਦੇ ਨਾਮਾਂ ਨੂੰ ਲੈ ਕੇ ਵੱਖ-ਵੱਖ ਦਾਅਵੇ ਸਾਹਮਣੇ ਆ ਰਹੇ ਹਨ। ਇਸੇ ਦੌਰਾਨ ਆਦਮਪੁਰ ਵਾਸੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਸਥਾਨਕ ਅਤੇ ਹਲਕੇ ਨਾਲ ਜੁੜੇ ਵਿਅਕਤੀ ਨੂੰ ਉਮੀਦਵਾਰ ਬਣਾਉਣ ਨੂੰ ਤਰਜੀਹ ਦਿੱਤੀ ਜਾਵੇ। ਇਨ੍ਹਾਂ ਚਰਚਾਵਾਂ ਵਿੱਚ ਸਾਬਕਾ ਫੌਜੀ ਬਲਦੇਵ ਸਿੰਘ ਪੰਡੋਰੀ ਨਿਜਰਾਂ ਦਾ ਨਾਂਅ ਵੀ ਸਾਹਮਣੇ ਆ ਰਿਹਾ ਹੈ। ਉਨ੍ਹਾਂ ਨਾਲ ਜੁੜੇ ਸਮਰਥਕਾਂ ਅਨੁਸਾਰ, ਬਲਦੇਵ ਸਿੰਘ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਜੁੜੇ ਹੋਏ ਹਨ ਅਤੇ ਪਿੰਡ ਪੱਧਰ ਤੋਂ ਸਿਆਸੀ ਤੇ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਰਹੇ ਹਨ। ਬਲਦੇਵ ਸਿੰਘ ਪੰਡੋਰੀ ਨਿਜਰਾਂ ਨਾਲ ਗੱਲਬਾਤ ਕੀਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਅਨੁਸਾਰ, ਜੇ ਪਾਰਟੀ ਵਲੋਂ ਉਨ੍ਹਾਂ ਨੂੰ ਆਦਮਪੁਰ ਤੋਂ ਮੌਕਾ ਦਿੱਤਾ ਜਾਂਦਾ ਹੈ ਤਾਂ ਉਹ ਪੂਰੀ ਤਨਦੇਹੀ ਨਾਲ ਪਾਰਟੀ ਦੀ ਸੇਵਾ ਕਰਨਗੇ ਅਤੇ ਹਲਕੇ ਵਿੱਚ ਪਾਰਟੀ ਲਈ ਕੰਮ ਕਰਨਗੇ।
ਪਿਛਲੀ ਖ਼ਬਰ ਆਟੋ ਖੜ੍ਹੀ ਕਾਰ ’ਚ ਟਕਰਾਈ, ਆਟੋ ਸਵਾਰ 1 ਵਿਅਕਤੀ ਗੰਭੀਰ ਜ਼ਖਮੀ ਅਗਲੀ ਖ਼ਬਰ ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ‘ਯੂਥ ਵਲੰਟੀਅਰ ਐਵਾਰਡ-2026’ ਨਾਲ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।