30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮਰਦਮਸ਼ੁਮਾਰੀ ਦੇ ਕੰਮ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨੇਪਰੇ ਚੜ੍ਹਾਇਆ ਜਾਵੇ-ਅਕਾਸ਼ ਬਾਂਸਲ ਮਰਦਮਸ਼ੁਮਾਰੀ ਦੇ ਦੂਜੇ ਪੜਾਅ ਦੀ ਸ਼ੁਰੂਆਤ 5 ਅਕਤੂਬਰ ਤੋਂ

ਕਪੂਰਥਲਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਮਰਦਮਸ਼ੁਮਾਰੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਜੋ 5 ਅਕਤੂਬਰ ਤੋਂ ਹੋ ਰਹੀ ਹੈ, ਉਸ ਤੋਂ ਪਹਿਲਾਂ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਜ਼ਮੀਨੀ ਪੱਧਰ ’ਤੇ ਮਰਦਮਸ਼ੁਮਾਰੀ ਦੇ ਕੰਮ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ | ਇਹ ਗੱਲ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਦੇ ਐਸ. ਡੀ.

ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ 30-09-2026
ਕਪੂਰਥਲਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਮਰਦਮਸ਼ੁਮਾਰੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਜੋ 5 ਅਕਤੂਬਰ ਤੋਂ ਹੋ ਰਹੀ ਹੈ, ਉਸ ਤੋਂ ਪਹਿਲਾਂ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਜ਼ਮੀਨੀ ਪੱਧਰ ’ਤੇ ਮਰਦਮਸ਼ੁਮਾਰੀ ਦੇ ਕੰਮ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ | ਇਹ ਗੱਲ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼. ਤੇ ਚਾਰਜ ਅਫ਼ਸਰਾਂ ਨਾਲ ਹੋਈ ਵਰਚੂਅਲ ਮੀਟਿੰਗ ਦੌਰਾਨ ਦੂਜੇ ਪੜਾਅ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ, ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਸਮੀਖਿਆ ਤੋਂ ਬਾਅਦ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਚਾਰਜ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਪੱਧਰ ‘ਤੇ ਐਨਿਊਮਰੇਸ਼ਨ ਬਲਾਕਾਂ (ਾਈ.ਬੀ.) ਦੀ ਸਹੀ ਹੱਦਬੰਦੀ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਸਾਰੇ ਗਿਣਤੀਕਾਰਾਂ ਵਿਚ ਕੰਮ ਦੀ ਬਰਾਬਰ ਵੰਡ ਕੇ ਤੇ ਉਨ੍ਹਾਂ ਨੂੰ ਸੌਂਪੇ ਗਏ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਦੁਵਿਧਾ ਤੋਂ ਬਚਣ ਲਈ ਈ.ਬੀ. ਦੀ ਹੱਦਬੰਦੀ ਯੋਜਨਾਬੱਧ ਤਰੀਕੇ ਨਾਲ ਕੀਤੀ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਹਰ ਪੱਧਰ ‘ਤੇ ਆਪਸੀ ਤਾਲਮੇਲ ਬਣਾਈ ਰੱਖਣ ਤੇ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਮਰਦਮਸ਼ੁਮਾਰੀ ਨਾਲ ਸਬੰਧਿਤ ਸਾਰੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822233777 ‘ਤੇ ਸੰਪਰਕ ਕੀਤਾ ਜਾਵੇ |
ਪਿਛਲੀ ਖ਼ਬਰ ਬੈਂਕ ਦੇ ਬਾਹਰੋਂ ਦਿਨ ਦਿਹਾੜੇ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸਦੀਆਂ ਪੁਰਾਣਾ ਰਸਤਾ ਬੰਦ ਕਰਨ ਦੇ ਰੋਸ ਵਜੋਂ ਨਵੀਂ ਬਣ ਰਹੀ ਕਟੜਾ ਹਾਈਵੇ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨਾਂ ਲਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।