ਪੰਜਾਬ ’ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੋਵੇਗੀ-ਸਰਬਜੀਤ ਸਿੰਘ ਲੁਬਾਣਾ
ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ)-ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਲਈ ਕੀਤੇ ਜਾ ਰਹੇ ਕ੍ਰਾਂਤੀਕਾਰੀ ਕੰਮਾਂ ਤੋਂ ਬਾਅਦ ਵਿਰੋਧੀ ਪਾਰਟੀਆਂ ਵਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿਚ ਸੱਤਾ ਵਾਪਸੀ ਦੇ ਡਰ ਨੂੰ ਸਪਸ਼ਟ ਤੌਰ ’ਤੇ ਦਰਸਾਉਂਦੀ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਇੱਕ ਬਿਆਨ ’ਚ ਕੀਤਾ | ਲੁਬਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਆਉਣ ਵਾਲੇ ਸਾਲਾਂ ਵਿਚ ਵਿਕਾਸ ਦੀ ਗਤੀ ਤੇਜ਼ ਹੋਵੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਦੇ ਆਧਾਰ ’ਤੇ ਵੋਟ ਪਾਉਣੀ ਚਾਹੀਦੀ ਹੈ |