‘ ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸੀਚੇਵਾਲ ਦੇ ਖਿਡਾਰੀਆਂ ਦੀ ਝੰਡੀ
ਸੁਲਤਾਨਪੁਰ ਲੋਧੀ, 3 ਅਕਤੂਬਰ (ਨਰੇਸ਼ ਹੈਪੀ)-’ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਸੀਚੇਵਾਲ ਦੇ ਖਿਡਾਰੀ ਆਪਣੀ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਲੋਹਾ ਮਨਵਾ ਰਹੇ ਹਨ | ਕਬੱਡੀ, ਗਤਕਾ ਅਤੇ ਕੁਸ਼ਤੀ ਸਮੇਤ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਚੇਵਾਲ ਦੇ ਖਿਡਾਰੀਆਂ ਨੇ ਪਹਿਲੇ ਸਥਾਨ ਹਾਸਲ ਕਰਕੇ ਨਾ ਸਿਰਫ਼ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਪੰਜਾਬ ਦੇ ਖੇਡ ਨਕਸ਼ੇ ‘ਤੇ ਵੀ ਆਪਣੀ ਮਜ਼ਬੂਤ ਪਛਾਣ ਦਰਜ ਕਰਵਾਈ ਹੈ | ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅੰਡਰ-19 ਕਬੱਡੀ ਸਰਕਲ ਸਟਾਈਲ ਮੁਕਾਬਲੇ ਸਪੋਰਟਸ ਕਾਲਜ ਜਲੰਧਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੇ ਖਿਡਾਰੀਆਂ ਨੇ ਭਾਗ ਲਿਆ | ਸੀਚੇਵਾਲ ਅਕੈਡਮੀ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ 10 ਅਕਤੂਬਰ ਨੂੰ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ | ਇਸੇ ਤਰ੍ਹਾਂ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ 14 ਤੋਂ 30 ਸਾਲ ਉਮਰ ਵਰਗ ਦੇ ਗਤਕਾ ਮੁਕਾਬਲਿਆਂ ਵਿਚ ਸੀਚੇਵਾਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 56 ਤਗਮੇ ਜਿੱਤੇ | ਇਨ੍ਹਾਂ ਵਿਚ 41 ਸੋਨ ਤਗਮੇ, 10 ਚਾਂਦੀ ਦੇ ਤਗਮੇ ਅਤੇ 5 ਕਾਂਸੀ ਦੇ ਤਗਮੇ ਸ਼ਾਮਲ ਹਨ | ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਸੀਚੇਵਾਲ ਦੇ ਖਿਡਾਰੀਆਂ ਨੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ | ਇਸ ਮੌਕੇ ਗਤਕਾ ਕੋਚ ਗੁਰਵਿੰਦਰ ਸਿੰਘ ਅਤੇ ਕਬੱਡੀ ਕੋਚ ਗੁਰਬੀਰ ਸਿੰਘ ਢਿੱਲੋਂ ਨੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਲਬਧੀ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਲਗਾਤਾਰ ਸਹਿਯੋਗ ਦਾ ਨਤੀਜਾ ਹੈ | ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੋਚ, ਸਕੂਲ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
‘
‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਅੱਵਲ ਰਹੇ ਸੀਚੇਵਾਲ ਦੇ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ | ਤਸਵੀਰ : ਲਾਡੀ ਸਟੂਡੀਓ
04-10-2026