05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੜਕ ਦੇ ਮੁੱਦੇ ਨੂੰ ਲੈ ਕੇ ਪੰਜ ਵਿਅਕਤੀਆਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ : ਹਰਪਿੰਦਰ ਸਿੰਘ ਭਿੰਦਾ

ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ)-ਕਸਬਾ ਭੁਲੱਥ ਦੇ ਪੰਜ ਵਿਅਕਤੀਆਂ ‘ਤੇ ਸੜਕ ਦੇ ਮੁੱਦੇ ਨੂੰ ਲੈ ਕੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ | ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੱਲਬਾਤ ਕਰਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ ਸੜਕ ਦੀ ਛੇੜ ਛਾੜ ਦੇ ਮੁੱਦੇ ਨੂੰ ਲੈ ਕੇ ਭੁਲੱਥ ਦੇ ਪੰਜ ਵਿਅਕਤੀਆਂ ‘ਤੇ ਕੀਤੇ ਗਏ ਪਰਚੇ ਬੇਬੁਨਿਆਦ ਹਨ | ਉਨ੍ਹਾਂ ਕਿਹਾ ਕਿ ਸਮਾਜ ਦੇ ਬੁਨਿਆਦੀ ਮੁੱਦਿਆਂ ਨੂੰ ਲੈ ਕੇ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੱਦੇ ਨਜ਼ਰ ਰੱਖਦਿਆਂ ਜਿਹੜੇ ਲੋਕ ਸਮਾਜ ਭਲਾਈ ਦਾ ਕਰਨਾ ਚਾਹੁੰਦੇ ਹਨ , ਕੁੱਝ ਲੋਕਾਂ ਵੱਲੋਂ ਉਨ੍ਹਾਂ ਦੇ ਰਸਤੇ ਵਿਚ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ, ਤੇ ਗੰਧਲੀਆਂ ਸਿਆਸਤਾਂ ਨੂੰ ਬੜਾਵਾ ਦਿੰਦਿਆਂ ਧੱਕੇਸ਼ਾਹੀਆਂ ਬੇਇਨਸਾਫ਼ੀਆਂ ਭਾਰਤ ਕਿਸਾਨ ਯੂਨੀਅਨ ਕਦੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ, ਕਿ ਜੇਕਰ ਉਨ੍ਹਾਂ ਵਿਅਕਤੀਆਂ ਨੂੰ ਇਨਸਾਫ਼ ਨਾ ਮਿਲਿਆ, ਤਾਂ ਭਾਰਤੀ ਕਿਸਾਨ ਯੂਨੀਅਨ ਆਉਣ ਵਾਲੇ ਦਿਨਾਂ ਅੰਦਰ ਇਸ ਮੁੱਦੇ ਨੂੰ ਲੈ ਕੇ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਬਲਵੀਰ ਸਿੰਘ ਕੈਸ਼ੀਅਰ ਜ਼ਿਲ੍ਹਾ ਕਪੂਰਥਲਾ, ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬੋਪਾਰਾਏ, ਸਤਵਿੰਦਰ ਸਿੰਘ ਇਕਾਈ ਪ੍ਰਧਾਨ, ਰਾਜਪਾਲ ਸਿੰਘ, ਅੰਮਿ੍ਤਪਾਲ ਸਿੰਘ ਬੱਲ ਇਕਾਈ ਪ੍ਰਧਾਨ ਤੇ ਹੋਰ ਹਾਜ਼ਰ ਸਨ |

ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਤੇ ਉਨ੍ਹਾਂ ਦੇ ਸਾਥੀ | 05-10-2026
ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ)-ਕਸਬਾ ਭੁਲੱਥ ਦੇ ਪੰਜ ਵਿਅਕਤੀਆਂ ‘ਤੇ ਸੜਕ ਦੇ ਮੁੱਦੇ ਨੂੰ ਲੈ ਕੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ | ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੱਲਬਾਤ ਕਰਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ ਸੜਕ ਦੀ ਛੇੜ ਛਾੜ ਦੇ ਮੁੱਦੇ ਨੂੰ ਲੈ ਕੇ ਭੁਲੱਥ ਦੇ ਪੰਜ ਵਿਅਕਤੀਆਂ ‘ਤੇ ਕੀਤੇ ਗਏ ਪਰਚੇ ਬੇਬੁਨਿਆਦ ਹਨ | ਉਨ੍ਹਾਂ ਕਿਹਾ ਕਿ ਸਮਾਜ ਦੇ ਬੁਨਿਆਦੀ ਮੁੱਦਿਆਂ ਨੂੰ ਲੈ ਕੇ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੱਦੇ ਨਜ਼ਰ ਰੱਖਦਿਆਂ ਜਿਹੜੇ ਲੋਕ ਸਮਾਜ ਭਲਾਈ ਦਾ ਕਰਨਾ ਚਾਹੁੰਦੇ ਹਨ , ਕੁੱਝ ਲੋਕਾਂ ਵੱਲੋਂ ਉਨ੍ਹਾਂ ਦੇ ਰਸਤੇ ਵਿਚ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ, ਤੇ ਗੰਧਲੀਆਂ ਸਿਆਸਤਾਂ ਨੂੰ ਬੜਾਵਾ ਦਿੰਦਿਆਂ ਧੱਕੇਸ਼ਾਹੀਆਂ ਬੇਇਨਸਾਫ਼ੀਆਂ ਭਾਰਤ ਕਿਸਾਨ ਯੂਨੀਅਨ ਕਦੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ, ਕਿ ਜੇਕਰ ਉਨ੍ਹਾਂ ਵਿਅਕਤੀਆਂ ਨੂੰ ਇਨਸਾਫ਼ ਨਾ ਮਿਲਿਆ, ਤਾਂ ਭਾਰਤੀ ਕਿਸਾਨ ਯੂਨੀਅਨ ਆਉਣ ਵਾਲੇ ਦਿਨਾਂ ਅੰਦਰ ਇਸ ਮੁੱਦੇ ਨੂੰ ਲੈ ਕੇ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਬਲਵੀਰ ਸਿੰਘ ਕੈਸ਼ੀਅਰ ਜ਼ਿਲ੍ਹਾ ਕਪੂਰਥਲਾ, ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬੋਪਾਰਾਏ, ਸਤਵਿੰਦਰ ਸਿੰਘ ਇਕਾਈ ਪ੍ਰਧਾਨ, ਰਾਜਪਾਲ ਸਿੰਘ, ਅੰਮਿ੍ਤਪਾਲ ਸਿੰਘ ਬੱਲ ਇਕਾਈ ਪ੍ਰਧਾਨ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਕੈਨੇਡਾ ਤੋਂ ਪਰਤ ਕੇ ਮੁੜ ਗੁਰਦੁਆਰਾ ਸ੍ਰੀ ਬੇਰ ਦੀ ਸੇਵਾ ਸੰਭਾਲੀ ਅਗਲੀ ਖ਼ਬਰ ਭੁਲੱਥ ਦੇ ਸਰਕਾਰੀ ਖੇਡ ਸਟੇਡੀਅਮ ਦੀ ਹਾਲਤ ਬਣੀ ਤਰਸਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।