06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਮਾਂਡੋ ਟਰੇਨਿੰਗ ਸੈਂਟਰ ’ਚ ਤਾਇਨਾਤ ਹੈੱਡ ਕਾਂਸਟੇਬਲ ਦੀ ਮੌਤ

ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕਮਾਂਡੋ ਟਰੇਨਿੰਗ ਸੈਂਟਰ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਨਵਜੋਤ ਸਿੰਘ ਨੇ ਦੱਸਿਆ ਕਿ ਬਲਰਾਜ ਸਿੰਘ ਪੁੱਤਰ ਸੰਤੋਸ਼ ਸਿੰਘ ਵਾਸੀ ਖਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਜੋ ਕਿ ਕਮਾਂਡੋ ਟਰੇਨਿੰਗ ਸੈਂਟਰ ਵਿਖੇ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਸੀ, ਜਿਸ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਸਾਥੀਆਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਏ. ਐਸ.

ਅਜੀਤ ਡੈਸਕ 06-10-2026
ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕਮਾਂਡੋ ਟਰੇਨਿੰਗ ਸੈਂਟਰ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਨਵਜੋਤ ਸਿੰਘ ਨੇ ਦੱਸਿਆ ਕਿ ਬਲਰਾਜ ਸਿੰਘ ਪੁੱਤਰ ਸੰਤੋਸ਼ ਸਿੰਘ ਵਾਸੀ ਖਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਜੋ ਕਿ ਕਮਾਂਡੋ ਟਰੇਨਿੰਗ ਸੈਂਟਰ ਵਿਖੇ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਸੀ, ਜਿਸ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਸਾਥੀਆਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕੀਤੀ ਜਾਵੇਗੀ |
ਪਿਛਲੀ ਖ਼ਬਰ ਸੁਖਦੀਪ ਸਿੰਘ ਵਾਲੀਆ ’ਤੇ ਹਮਲੇ ਦੀ ਐਫ.ਆਈ.ਆਰ . ਦਰਜ ਨਾ ਹੋਣ ਦੇ ਰੋਸ ਵਜੋਂ ਅਕਾਲੀ ਆਗੂਆਂ ਨੇ ਐੱਸ.ਪੀ. ਨੂੰ ਦਿੱਤਾ ਮੰਗ... ਅਗਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।