06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਦੀ ਧਾਲੀਵਾਲ ਬੇਟ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ

ਢਿਲਵਾਂ, 5 ਅਕਤੂਬਰ (ਪ੍ਰਵੀਨ ਕੁਮਾਰ)-ਦੀ ਧਾਲੀਵਾਲ ਬੇਟ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕੋਆਪਰੇਟਿਵ ਇੰਸਪੈਕਟਰ ਅਤਿੰਦਰ ਪਾਲ ਸਿੰਘ, ਅਮਨਪ੍ਰੀਤ ਸਿੰਘ, ਇੰਸਪੈਕਟਰ ਸ਼ਿਵਮ ਦੂਬੇ ਅਤੇ ਇੰਸਪੈਕਟਰ ਕਾਰਤਿਕ ਮਿਨਹਾਸ, ਪ੍ਰਧਾਨ ਭੁਪਿੰਦਰ ਸਿੰਘ, ਮੀਤ ਪ੍ਰਧਾਨ ਰਛਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਜੀਤ ਸਿੰਘ, ਡੀ. ਸੀ.

ਅਜੀਤ ਡੈਸਕ 06-10-2026
ਢਿਲਵਾਂ, 5 ਅਕਤੂਬਰ (ਪ੍ਰਵੀਨ ਕੁਮਾਰ)-ਦੀ ਧਾਲੀਵਾਲ ਬੇਟ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕੋਆਪਰੇਟਿਵ ਇੰਸਪੈਕਟਰ ਅਤਿੰਦਰ ਪਾਲ ਸਿੰਘ, ਅਮਨਪ੍ਰੀਤ ਸਿੰਘ, ਇੰਸਪੈਕਟਰ ਸ਼ਿਵਮ ਦੂਬੇ ਅਤੇ ਇੰਸਪੈਕਟਰ ਕਾਰਤਿਕ ਮਿਨਹਾਸ, ਪ੍ਰਧਾਨ ਭੁਪਿੰਦਰ ਸਿੰਘ, ਮੀਤ ਪ੍ਰਧਾਨ ਰਛਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਜੀਤ ਸਿੰਘ, ਡੀ.ਸੀ.ਯੂ. ਮੈਨੇਜਰ ਬਿਕਰਮਜੀਤ ਸਿੰਘ ਅਤੇ ਸਕੱਤਰ ਸੰਦੀਪ ਹਾਜ਼ਰ ਰਹੇ | ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਸਹਿਕਾਰੀ ਸਭਾ ਵਲੋਂ ਉਪਲਬਧ ਕਰਵਾਈ ਜਾ ਰਹੀ ਖੇਤੀਬਾੜੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ |
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਨੇ ਰਾਜ ਪੱਧਰੀ ਖੇਡਾਂ ’ਚ ਦੂਜਾ ਸਥਾਨ ਲਿਆ ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਹਰਿਆਲੀ ਮੁਹਿੰਮ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।