06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ’ਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਪੂਰਨ ਪਾਬੰਦੀ-ਅਕਾਸ਼ ਬਾਂਸਲ

ਕਪੂਰਥਲਾ, 5 ਅਕਤੂਬਰ (ਵਿ. ਪ੍ਰ.)

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ 06-10-2026
ਕਪੂਰਥਲਾ, 5 ਅਕਤੂਬਰ (ਵਿ.ਪ੍ਰ.)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ’ਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਪੂਰਨ ਪਾਬੰਦੀ ਲਗਾਈ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਰਾਤ ਸਮੇਂ ਤਰੇਲ ਪੈਣ ਕਾਰਨ ਝੋਨੇ ’ਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਜਿਸ ਨਾਲ ਝੋਨੇ ਦੀ ਖ਼ਰੀਦ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮੇਂ ਅਨੁਸਾਰ ਝੋਨੇ ਦੀ ਕਟਾਈ ਕਰਨ ਨਾਲ ਮੰਡੀਆਂ ’ਚ ਲਿਆਂਦੇ ਗਏ ਝੋਨੇ ਦੀ ਗੁਣਵੱਤਾ ਨਿਰਧਾਰਿਤ ਮਾਪਦੰਡਾ ਅਨੁਸਾਰ ਰਹੇਗੀ | ਉਨ੍ਹਾਂ ਕਿਹਾ ਕਿ ਪਾਬੰਦੀ ਵਾਲੇ ਸਮੇਂ ਦੌਰਾਨ ਜੇਕਰ ਕੋਈ ਕੰਬਾਈਨ ‘ਸੁਪਰ ਸਟਰਾਅ ਮੈਨੇਜਮੈਂਟ ਸਿਸਟਮ’ ਤੋਂ ਬਿਨਾਂ ਚੱਲਦੀ ਪਾਈ ਗਈ ਤਾਂ ਸਬੰਧਿਤ ਕੰਬਾਈਨ ਹਾਰਵੇਸਟਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਸਹਿਯੋਗ ਦੇਣ ਕਿਸਾਨ: ਐਸਡੀਐਮ ਭੁੱਲਥ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਨੇ ਕਿਡਨੀ ਰੋਗ ਦੇ ਮਰੀਜ਼ਾਂ ਦੀ ਸਹੂਲਤ ਲਈ ਸਥਾਪਿਤ ਕੀਤੀ ਨਵੀਂ ਡਾਇਲਸਿਸ ਮਸ਼ੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।