06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਸਹਿਯੋਗ ਦੇਣ ਕਿਸਾਨ: ਐਸਡੀਐਮ ਭੁੱਲਥ

ਨਡਾਲਾ, 5 ਅਕਤੂਬਰ (ਰਘਬਿੰਦਰ ਸਿੰਘ)-ਡਿਪਟੀ ਕਮਿਸ਼ਨਰ ਕਪੂਰਥਲਾ ਦੀ ਅਗਵਾਈ ਹੇਠ ਰੁਪਿੰਦਰਪਾਲ ਸਿੰਘ ਪੀ. ਸੀ.

ਅਜੀਤ ਡੈਸਕ 06-10-2026
ਨਡਾਲਾ, 5 ਅਕਤੂਬਰ (ਰਘਬਿੰਦਰ ਸਿੰਘ)-ਡਿਪਟੀ ਕਮਿਸ਼ਨਰ ਕਪੂਰਥਲਾ ਦੀ ਅਗਵਾਈ ਹੇਠ ਰੁਪਿੰਦਰਪਾਲ ਸਿੰਘ ਪੀ.ਸੀ.ਐਸ. ਐੱਸ.ਡੀ.ਐੱਮ ਭੁੱਲਥ, ਡਾ. ਸਤਨਾਮ ਸਿੰਘ ਖੇਤੀਬਾੜੀ ਅਫ਼ਸਰ ਨਡਾਲਾ ਤੇ ਗੁਰਜੋਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਨਡਾਲਾ ਤੇ ਰਾਏਪੁਰ ਰਾਈਆਂ ’ਚ ਪਰਾਲੀ ਦੀ ਸਚੁੱਜੀ ਸੰਭਾਲ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਏ ਗਏ | ਇਸ ਮੌਕੇ ਐਸ.ਡੀ.ਐਮ. ਭੁੱਲਥ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਕਟਾਈ ਉਪਰੰਤ ਬਚੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਇਸ ਦਾ ਖੇਤ ਵਿੱਚ ਹੀ ਯੋਗ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ/ਸ਼੍ਰੈਡਰ, ਮਲਚਰ ਅਤੇ ਹੋਰ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ | ਜਿੱਥੇ ਸੰਭਵ ਹੋਵੇ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਮਿੱਟੀ ਦੀ ਸਿਹਤ ਸੁਧਾਰਨ ਅਤੇ ਜੈਵਿਕ ਪਦਾਰਥ ਦੀ ਮਾਤਰਾ ਵਧਾਉਣ ਲਈ ਵਰਤਿਆ ਜਾਵੇ | ਵਿਭਾਗ ਵਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਾਤਾਵਰਣ ਦੀ ਸੁਰੱਖਿਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਹੀਂ, ਖੇਤ ਵਿੱਚ ਹੀ ਪ੍ਰਬੰਧਨਦੇ ਸੰਕਲਪ ਨੂੰ ਅਪਣਾਉਣ|
ਪਿਛਲੀ ਖ਼ਬਰ ਧੰਨ-ਧੰਨ ਬਾਬਾ ਸ੍ਰੀ ਚੰਦਰ ਵੈੱਲਫੇਅਰ ਸੁਸਾਇਟੀ ਬੇਗੋਵਾਲ ਵਲੋਂ ਸੇਵਾਦਾਰਾਂ ਦਾ ਸਨਮਾਨ ਅਗਲੀ ਖ਼ਬਰ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ’ਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਪੂਰਨ ਪਾਬੰਦੀ-ਅਕਾਸ਼ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।